Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਜੋਗਿੰਦਰਾ ਗਰੁੱਪ ਦਾ ਸਟੀਲ ਵਿੱਚ 700 ਕਰੋੜ ਰੁਪਏ, ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਸੰਜੀਵ ਅਰੋੜਾ

Sanjeev Arora, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 01 Apr 2026

Last updated on: Apr 01, 2026, 17:09 IST

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ।

ਇਸ ਵਿਸਥਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ, “ਜੋਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਵਿਆਉਣਯੋਗ ਊਰਜਾ ਸਮਰੱਥਾ 37 ਮੈਗਾਵਾਟ ਤੋਂ ਵੱਧ ਕੇ 120 ਮੈਗਾਵਾਟ ਹੋ ਜਾਵੇਗੀ।”

ਜੋਗਿੰਦਰਾ ਗਰੁੱਪ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 1992 ਵਿੱਚ ਸਥਾਪਿਤ ਜੋਗਿੰਦਰਾ ਗਰੁੱਪ ਉੱਤਰੀ ਭਾਰਤ ਦੀ ਇੱਕ ਮੋਹਰੀ ਉਦਯੋਗਿਕ ਗਰੁੱਪ ਹੈ ਜੋ ਸਟੀਲ ਨਿਰਮਾਣ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਕੰਪਨੀ ਨਵਿਆਉਣਯੋਗ ਊਰਜਾ ਵਿੱਚ ਵੀ ਪੈਰ ਪਸਾਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਗਰੁੱਪ ਦੀ ਅਗਵਾਈ ਸੀਐਮਡੀ ਆਦਰਸ਼ ਗਰਗ ਵੱਲੋਂ ਡਾਇਰੈਕਟਰ ਸੰਜੇ ਗੁਪਤਾ ਅਤੇ ਨਿਮਿਤ ਗੁਪਤਾ ਦੇ ਨਾਲ ਕੀਤੀ ਜਾਂਦੀ ਹੈ।”

ਇਸ ਸਬੰਧੀ ਖੇਤਰੀ ਪ੍ਰਭਾਵ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਹਮੇਸ਼ਾ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਉਨ੍ਹਾਂ ਕਿਹਾ, "ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। 

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਗਿਆ ਵਿਸਥਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਗੋਬਿੰਦਗੜ੍ਹ ਇੱਕ ਵਾਰ ਫਿਰ ਪੰਜਾਬ ਦੀ ਉਦਯੋਗਿਕ ਆਰਥਿਕਤਾ ਲਈ ਵਿਕਾਸ ਦਾ ਮੁੱਖ ਕੇਂਦਰ ਬਣ ਰਿਹਾ ਹੈ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਿਰਮਾਣ ਅਤੇ ਗਰੀਨ ਊਰਜਾ ਵਿੱਚ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਇਹ 1,100 ਕਰੋੜ ਰੁਪਏ ਦਾ ਨਿਵੇਸ਼ ਉਦਯੋਗਿਕ ਅਧਾਰ ਨੂੰ ਮਜ਼ਬੂਤ ਕਰੇਗਾ, ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਕਰੇਗਾ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਏਗਾ।

ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, "ਆਪ ਸਰਕਾਰ ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਭਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਕੇਂਦਰਤ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।"

 

 

Tags: Sanjeev Arora , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD