Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸੀਵਰੇਜ ਲਾਈਨ ਬਦਲੇ ਜਾਣ ‘ਤੇ ਖਰਚੇ ਜਾਣਗੇ 78.90 ਲੱਖ ਰੁਪਏ

ਕੁਲਵੰਤ ਸਿੰਘ ਨੇ ਕਰਵਾਈ ਕੰਮ ਦੀ ਸ਼ੁਰੂਆਤ

Kulwant Singh Mohali

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Apr 2026

Last updated on: Apr 01, 2026, 17:26 IST

ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫੇਜ਼ 3ਬੀ2 ਮਾਰਕੀਟ ਦੇ ਐਸ.ਸੀ.ਓ. ਨੰਬਰ 37 ਤੋਂ 73 ਦੇ ਪਿੱਛੇ ਅਤੇ ਮਕਾਨ ਨੰਬਰ 1688 ਤੋਂ 1763 (ਲਿਬਰਟੀ ਹਸਪਤਾਲ ਤੱਕ) ਸੀਵਰੇਜ ਸਮੱਸਿਆ ਦੇ ਪੱਕੇ ਹੱਲ ਲਈ ਨਵੀਂ ਪਾਈਪਲਾਈਨ ਵਿਛਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਵਰੇਜ ਲਾਈਨ ਲਗਭਗ ਜਾਮ ਹੋ ਚੁੱਕੀ ਹੈ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਅਤੇ ਵਪਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਭਗ 78.90 ਲੱਖ ਰੁਪਏ ਦੀ ਲਾਗਤ ਨਾਲ ਦੋਵੇਂ ਸੀਵਰੇਜ ਲਾਈਨਾਂ ਨੂੰ ਬਦਲਿਆ ਜਾ ਰਿਹਾ ਹੈ। ਵਿਧਾਇਕ ਨੇ ਜਾਣਕਾਰੀ ਦਿੱਤੀ ਕਿ ਮਾਰਕੀਟ ਦੇ ਪਿੱਛੇ ਪਾਈ ਜਾਣ ਵਾਲੀ ਪਾਈਪਲਾਈਨ ਦੀ ਲੰਬਾਈ 290 ਮੀਟਰ ਹੋਵੇਗੀ, ਜਿਸ ਦਾ ਸਾਈਜ਼ 250 ਐਮ.ਐਮ. ਐਸ.ਐਨ. ਪਾਈਪ ਹੋਵੇਗਾ। 

ਇਸ ਤੋਂ ਇਲਾਵਾ ਮਕਾਨ ਨੰਬਰ 1688 ਤੋਂ 1763 ਤੱਕ ਦੀ ਪਾਈਪਲਾਈਨ ਦੀ ਕੁੱਲ ਲੰਬਾਈ 481 ਮੀਟਰ ਹੋਵੇਗੀ, ਜਿਸ ਵਿੱਚੋਂ 253 ਮੀਟਰ 200 ਐਮ.ਐਮ. ਅਤੇ 228 ਮੀਟਰ 250 ਐਮ.ਐਮ. ਐਸ.ਐਨ. ਪਾਈਪ ਲਗਾਈ ਜਾਵੇਗੀ। ਇਹ ਸਾਰਾ ਕੰਮ ਦੋ ਮਹੀਨੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਹੋਰ ਦੱਸਿਆ ਕਿ ਮੋਹਾਲੀ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ ਨਵੇਂ ਪਿੰਡਾਂ ਨੂੰ ਨਵੀਂ ਨੀਤੀ ਤਹਿਤ ਗਮਾਡਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨਾਲ ਜੋੜਿਆ ਜਾਵੇਗਾ, ਜਿਸ ਨਾਲ ਸੀਵਰੇਜ, ਸਟੋਰਮ ਵਾਟਰ ਅਤੇ ਸਟਰੀਟ ਲਾਈਟ ਵਰਗੀਆਂ ਮੁੱਖ ਸਹੂਲਤਾਂ ਦਾ ਵਿਆਪਕ ਵਿਕਾਸ ਹੋਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਨਗਰ ਨਿਗਮ ਦੇ ਮੌਜੂਦਾ ਪ੍ਰਬੰਧਨ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਮੇਅਰ ਵੱਲੋਂ ਲੋਕਾਂ ਪ੍ਰਤੀ ਜਿੰਮੇਵਾਰੀ ਦੀ ਪੂਰੀ ਸਮਝ ਨਹੀਂ ਦਿਖਾਈ ਦੇ ਰਹੀ। 

ਉਨ੍ਹਾਂ ਕਿਹਾ ਕਿ ਇੱਕ ਪ੍ਰਬੰਧਕੀ ਮੁਖੀ ਦੀ ਜਿੰਮੇਵਾਰੀ ਹੁੰਦੀ ਹੈ ਕਿ ਉਹ ਅਫਸਰਸ਼ਾਹੀ ਅਤੇ ਲੋਕਾਂ ਵਿਚਕਾਰ ਸੁਚੱਜਾ ਤਾਲਮੇਲ ਬਣਾਈ ਰੱਖੇ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਵਾਏ। ਉਨ੍ਹਾਂ ਆਪਣੇ ਮੇਅਰ ਦੇ ਦੌਰ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਸ ਸਮੇਂ ਸ਼ਹਿਰ ਵਿੱਚ ਸਫਾਈ ਅਤੇ ਹੋਰ ਮੁੱਢਲੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਚਲਦੀਆਂ ਸਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਂਦਾ ਸੀ।

ਨਗਰ ਨਿਗਮ ਚੋਣਾਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਚੋਣਾਂ ਜਲਦੀ ਹੋਣ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਸਰਕਾਰ ਦੇ ਨੁਮਾਇੰਦਿਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਅਸਟਾਮ ਫਰੋਸ਼ਾਂ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਣਕਾਰੀ ਮੀਡੀਆ ਰਾਹੀਂ ਮਿਲੀ ਹੈ ਅਤੇ ਸੰਬੰਧਤ ਲੋਕ ਵੇਰਵਾ ਪ੍ਰਦਾਨ ਕਰਨ ਤਾਂ ਜੋ ਇਸਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਵਿਰੋਧੀਆਂ ਕੋਲ ਹੁਣ ਕੋਈ ਵੱਡਾ ਮੁੱਦਾ ਨਹੀਂ ਬਚਿਆ।

 

Tags: Kulwant Singh Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD