Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ

ਗੈਸ ਸਪਲਾਈ ਦਾ ਲਿਆ ਜਾਇਜ਼ਾ

Barinder Kumar Goel, Lehragaga

Gurpreet Singh

Gurpreet Singh

5 Dariya News

ਲਹਿਰਾਗਾਗਾ , 01 Apr 2026

Last updated on: Apr 01, 2026, 17:28 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾ ਵਿਖੇ ਸਥਿਤ ਇਕ ਗੈਸ ਏਜੰਸੀ ਦਾ ਦੌਰਾ ਕਰਦੇ ਹੋਏ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। 

ਇਸ ਮੌਕੇ ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਸਿਲਿੰਡਰਾਂ ਦੇ ਭਾਅ ਵਧਾਉਣ ਦੀ ਨਿਖੇਦੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਏਜੰਸੀ ਵਿੱਚ ਗੈਸ ਸਿਲੰਡਰ ਪ੍ਰਾਪਤ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਲੋਕਾਂ ਨੇ ਗੈਸ ਸਪਲਾਈ ਨਾਲ ਸੰਬੰਧਿਤ ਕੁਝ ਮੁਸ਼ਕਲਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਦੀਆਂ, ਜਿਨ੍ਹਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਸ੍ਰੀ ਗੋਇਲ ਨੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਗੈਸ ਸਿਲੰਡਰ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੀ ਸਮੇਂ-ਸਿਰ ਡਿਲੀਵਰੀ ਅਤੇ ਪਾਰਦਰਸ਼ੀ ਵੰਡ ਪ੍ਰਣਾਲੀ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਸ ਸਪਲਾਈ ਨਾਲ ਜੁੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਖ਼ਪਤਕਾਰਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਪਾਈ ਗਈ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸੁਚਾਰੂ ਅਤੇ ਬਿਨਾ ਰੁਕਾਵਟ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੱਲ ਕਰਨਾ ਹੀ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੈਦਾਨੀ ਦੌਰੇ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

 

Tags: Barinder Kumar Goel , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD