Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ, ਕੇਂਦਰੀ ਮੰਤਰਾਲੇ ਵਲੋਂ ਪ੍ਰੋਜੈਕਟ ਨੂੰ ਰਸਮੀ ਪ੍ਰਵਾਨਗੀ

Raj Kumar Chabbewal, Ishank Kumar, Chirag Paswan

Gurpreet Singh

Gurpreet Singh

5 Dariya News

ਨਵੀਂ ਦਿੱਲੀ , 01 Apr 2026

Last updated on: Apr 01, 2026, 17:41 IST

ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਇਹ ਪ੍ਰੋਜੈਕਟ ਲਗਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਰਾਬਤਾ ਕਰਨ ਦੀ ਮੰਗ ਰੱਖੀ ਸੀ ਜਿਸ ‘ਤੇ ਉਨ੍ਹਾਂ ਦੋਵਾਂ ਵਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕਰਕੇ ਇਸ ਪ੍ਰੋਜੈਕਟ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ ਗਿਆ। 

ਉਨ੍ਹਾਂ ਦੱਸਿਆ ਕਿ ਕਰੀਬ 18 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲਾ ਇਹ ਯੂਨਿਟ ਆਉਂਦੇ 12 ਮਹੀਨਿਆਂ ਵਿਚ ਸ਼ੁਰੂ ਹੋ ਜਾਵੇਗਾ ਜੋ ਇਲਾਕੇ ਵਿਚ ਫ਼ਲਾਂ ਅਤੇ ਸਬਜ਼ੀਆਂ ਖਾਸ ਕਰਕੇ ਆਲੂ ਅਤੇ ਮਟਰ ਦੀ ਪ੍ਰੋਸੈਸਿੰਗ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਦੀਆਂ ਅਸੀਮ ਸੰਭਾਵਨਾਵਾਂ ਹਨ ਜਿਨ੍ਹਾਂ ਬਾਰੇ ਕਿਸਾਨ ਪਹਿਲਾਂ ਹੀ ਜਾਗਰੂਕ ਹਨ ਅਤੇ ਇਹ ਪ੍ਰੋਜੈਕਟ ਲੱਗਣ ਨਾਲ ਫ਼ਸਲੀ ਵਿਭਿੰਨਤਾ ਨੂੰ ਵੀ ਬਲ ਮਿਲਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਦਰਜ ਕੀਤਾ ਜਾਵੇਗਾ।

ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਵਿਸ਼ੇਸ਼ ਕਰਕੇ ਔਰਤਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨੇ ਇਸ ਯੂਨਿਟ ਨੂੰ ਫੂਡ ਪ੍ਰੋਸੈਸਿੰਗ ਅਤੇ ਫ਼ਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਲਈ ਲਾਏ ਜਾ ਰਹੇ ਪ੍ਰੋਜੈਕਟਾਂ ਤਹਿਤ ਪ੍ਰਵਾਨਗੀ ਦਿੱਤੀ। 

ਉਨ੍ਹਾਂ ਕਿਹਾ ਕਿ ਇਹ ਯੂਨਿਟ ਆਪਣੇ-ਆਪ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਅਤਿ-ਆਧੁਨਿਕ ਸਹੂਲਤਾਂ ਵਾਲਾ ਯੂਨਿਟ ਹੋਵੇਗਾ ਜਿਸ ਨਾਲ ਇਸ ਖੇਤਰ ਵਿਚ ਵੱਡੇ ਪੱਧਰ ‘ਤੇ ਹੁੰਦੀ ਮਟਰਾਂ ਅਤੇ ਆਲੂਆਂ ਦੀ ਕਾਸ਼ਤ ਨੂੰ ਵੀ ਲਾਭ ਮਿਲੇਗਾ। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਅਤੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਯੂਨਿਟ ਲਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿਚ ਨਿਵੇਸ਼ ਲਈ ਲਾਮਿਸਾਲ ਕਦਮ ਚੁੱਕ ਰਹੀ ਹੈ ਅਤੇ ਇਹ ਪ੍ਰੋਜੈਕਟ ਵੀ ਤੈਅ ਸਮੇਂ ਵਿਚ ਪੂਰੀ ਤਰਜੀਹ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇੰਡਸਟਰੀ ਦੀ ਸਥਾਪਤੀ ਨਾਲ ਖੇਤਰ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਨਵੀਂ ਰਫ਼ਤਾਰ ਮਿਲੇਗੀ ਜੋ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਲਈ ਬੇਹੱਦ ਲਾਹੇਵੰਦ ਹੋਵੇਗੀ। 

ਉਨ੍ਹਾਂ ਕਿਹਾ ਕਿ ਸਾਰੀਆਂ ਪ੍ਰਕਿਰਿਆਵਾਂ ਨੂੰ ਮੁਕੰਮਲ ਕਰਦਿਆਂ ਜਲਦ ਹੀ ਇਸ ਪ੍ਰੋਜੈਕਟ ‘ਤੇ ਕੰਮ ਸ਼ੁਰੂ ਹੋ ਜਾਵੇਗਾ ਤਾਂ ਜੋ ਆਉਂਦੇ 12 ਮਹੀਨਿਆਂ ਦੌਰਾਨ ਇਹ ਯੂਨਿਟ ਤਿਆਰ ਹੋ ਜਾਵੇ ਅਤੇ ਫ਼ਲਾਂ-ਸਬਜ਼ੀਆਂ ਦੀ ਪ੍ਰੋਸੈਸਿੰਗ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।

 

Tags: Raj Kumar Chabbewal , Ishank Kumar , Chirag Paswan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD