Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਜਪਾ ਨਰਿੰਦਰ ਮੋਦੀ ਦੀ ਅਗਵਾਈ ਵਿਚ ਸੱਚੇ ਮਨ ਨਾਲ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਕੰਮ ਕਰ ਰਹੀ ਹੈ- ਸੁਨੀਲ ਜਾਖੜ

ਐਡਵੋਕੇਟ ਐਚਐਸ ਫੁਲਕਾ ਵਰਗੀ ਸਵਰਪ੍ਰਮਾਣਿਤ ਸਖ਼ਸੀਅਤ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਦੱਸਦਾ ਹੈ ਕਿ ਪਾਰਟੀ ਪ੍ਰਤੀ ਵਿਰੋਧੀਆਂ ਵੱਲੋਂ ਫੈਲਾਏ ਭਰਮ ਜਾਲ ਟੁੱਟ ਰਹੇ ਹਨ

Sunil Jakhar, HS Phoolka

Gurpreet Singh

Gurpreet Singh

5 Dariya News

ਚੰਡੀਗੜ੍ਹ , 01 Apr 2026

Last updated on: Apr 01, 2026, 17:54 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਿੱਖ ਪੰਥ ਦੀ ਸਰਵਪ੍ਰਵਾਣਤ ਸ਼ਖਸੀਅਤ ਐਡਵੋਕੇਟ ਐਚ ਐਸ ਫੁਲਕਾ, ਜਿੰਨ੍ਹਾਂ ਨੇ ਹਮੇਸਾਂ ਕੌਮ ਲਈ ਨਿਆਂ ਦੀ ਲੜਾਈ ਨਿੱਡਰ ਹੋ ਕੇ ਲੜੀ ਹੈ, ਉਨ੍ਹਾਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਦੱਸਦਾ ਹੈ ਕਿ ਅੱਜ ਸੱਚ ਦੇ ਸੂਰਜ ਸਾਹਮਣੇ ਭਾਰਤੀ ਜਨਤਾ ਪਾਰਟੀ ਪ੍ਰਤੀ ਵਿਰੋਧੀਆਂ ਵੱਲੋਂ ਫੈਲਾਏ ਝੂਠ ਦੇ ਭਰਮ ਜਾਲ ਟੁੱਟ ਰਹੇ ਹਨ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਹਾਜਰੀ ਵਿਚ ਐਡਵੋਕੇਟ ਐਚਐਸ ਫੁਲਕਾ ਦੇ ਭਾਜਪਾ ਵਿਚ ਸ਼ਾਮਿਲ ਹੋਣ ਮੌਕੇ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਸਿੱਖ ਕੌਮ ਦੀ ਚੜਦੀਕਲਾਂ ਲਈ ਸੱਚੇ ਮਨ ਨਾਲ ਕੀਤੇ ਯਤਨਾਂ ਕਾਰਨ ਹੀ ਹੈ ਕਿ ਅੱਜ ਪਾਰਟੀ ਵਿਚ ਐਡਵੋਕੇਟ ਐਚ ਐਸ ਫੁਲਕਾ ਵਰਗੇ ਉਚੇ ਕਿਰਦਾਰ ਦੇ ਆਗੂ ਭਾਜਪਾ ਨਾਲ ਜੁੜ ਰਹੇ ਹਨ।

ਉਨ੍ਹਾਂ ਨੇ ਇਸ ਸਬੰਧੀ ਇਕ ਸ਼ੋਸਲ ਮੀਡੀਆ ਪੋਸਟ ਵਿਚ ਲਿਖਿਆ, ''ਸਿੱਖ ਧਰਮ ਲਈ ਨਿਆਂ ਦੀ ਲੜਾਈ ਨਿੱਡਰ ਹੋ ਕੇ ਲੜਨ ਵਾਲੇ ਐਡਵੋਕੇਟ ਐਚ ਐਸ ਫੁਲਕਾ ਜੀ, ਜਿੰਨ੍ਹਾਂ ਨੂੰ ਸਿੱਖ ਧਰਮ ਦਾ ਹਰ ਵਿਅਕਤੀ ਸਤਿਕਾਰ ਨਾਲ ਵੇਖਦਾ ਹੈ, ਉਹ ਅੱਜ ਭਾਜਪਾ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਵਰਗੇ ਉਚੇ ਕਿਰਦਾਰ ਦੀ ਸਿੱਖ ਸਖਸੀਅਤ ਦਾ ਭਾਜਪਾ ਨਾਲ ਜੁੜਨਾ ਦੱਸਦਾ ਹੈ  ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿਚ ਭਾਜਪਾ ਵੱਲੋਂ ਸੱਚੇ ਮਨ ਨਾਲ ਸਿੱਖ ਧਰਮ ਅਤੇ ਸਿੱਖੀ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਸੱਚ ਦੇ ਸਾਹਮਣੇ ਵਿਰੋਧੀਆਂ ਵੱਲੋਂ ਸਿਰਜੇ ਝੂਠ ਦੇ ਭਰਮ ਟੁੱਟ ਰਹੇ ਹਨ। 

ਐਡਵੋਕੇਟ ਐਚ ਐਸ ਫੁਲਕਾ ਜੀ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਦਿਲ ਦੀਆਂ ਗਹਿਰਾਈਆਂ ਵਿਚੋਂ ਸਵਾਗਤ।" ਸੁਨੀਲ ਜਾਖੜ ਨੇ ਕਿਹਾ ਕਿ ਕੌਮ ਵਿਚ ਵੱਖ ਵੱਖ ਰਾਏ ਰੱਖਣ ਵਾਲੇ ਲੋਕ ਹੋ ਸਕਦੇ ਹਨ ਪਰ ਐਡਵੋਕੇਟ ਐਚਐਸ ਫੁਲਕਾ ਪ੍ਰਤੀ ਸਭ ਦਾ ਸਤਿਕਾਰ ਹੈ। ਉਨ੍ਹਾਂ ਦਾ ਪੂਰਾ ਸਮਾਜ ਸਤਿਕਾਰ ਕਰਦਾ ਹੈ ਕਿਉਂਕਿ ਉਨ੍ਹਾਂ ਨੇ ਨਿਆਂ ਦੀ ਲੜਾਈ ਵਿਚ ਨਿਆਂ ਲਈ ਲੜਨ ਨੂੰ ਪਹਿਲ ਦਿੱਤੀ ਨਾ ਕਿ ਆਪਣੇ ਹਿੱਤਾਂ ਨੂੰ, ਇਸ ਲਈ ਉਨ੍ਹਾਂ ਨੂੰ ਆਪਣਾ ਅਹੁਦਾ ਵੀ ਛੱਡਣਾ ਪਿਆ ਤਾਂ ਉਹ ਪਿੱਛੇ ਨਹੀਂ ਹਟੇ। 

ਉਨ੍ਹਾਂ ਨੇ 1984 ਵਿਚ ਹੋਏ ਸਿੱਖਾਂ ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੰਬਾ ਸੰਘਰਸ਼ ਲੜਿਆ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਉਹ ਕੇਸ ਮੁੜ ਖੋਲ੍ਹ ਕੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਕੰਮ ਕੀਤਾ। ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਐਚਐਸ ਫੂਲਕਾ ਕੌਮ ਦੀ ਬਿਤਹਰੀ ਲਈ ਹੁਣ ਹੋਰ ਵਿਚ ਸਾਰਥਕ ਕੰਮ ਕਰ ਸਕਣਗੇ ਅਤੇ ਉਨ੍ਹਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਹੈ।

 

Tags: Sunil Jakhar , HS Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD