Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਸੁਨਾਮ ਹਲਕੇ ਦੇ ਵਿਕਾਸ ਨੂੰ ਦੇਖ ਲੋਕਾਂ ਨੇ "ਆਪ" ਨੂੰ ਦਿੱਤਾ ਅਮਨ ਅਰੋੜਾ ਪਾਰਟੀ ਦਾ ਲਕਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 29 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Aman Arora, Sunam

Gurpreet Singh

Gurpreet Singh

5 Dariya News

ਸੁਨਾਮ , 01 Apr 2026

Last updated on: Apr 01, 2026, 17:59 IST

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਹਿਤੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੌਖਾ ਕਲੋਨੀ ਦੇ 29 ਪਰਿਵਾਰਾਂ ਦੇ ਲਗਭਗ 80 ਮੈਂਬਰਾਂ ਨੇ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ ਤੇ ਨਾਲ ਹੀ "ਆਪ" ਨੂੰ ਆਮ ਆਦਮੀ ਪਾਰਟੀ ਦਾ ਲਕਬ ਦਿੱਤਾ। ਇਸ ਮੌਕੇ ਮਦਨ ਲਾਲ ਮੰਨਾ ਦੀ ਅਗਵਾਈ ਹੇਠ ਇਹਨਾਂ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ, ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਨੀਤੀ ਅਤੇ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਹਲਕੇ ਵਿੱਚ ਹੋ ਰਹੇ ਬੇਮਿਸਾਲ ਵਿਕਾਸ ਕਾਰਜ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਨੀਤੀ ਨੇ ਉਨ੍ਹਾਂ ਦਾ ਭਰੋਸਾ ਜਿੱਤਿਆ ਹੈ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ ਅਤੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। 

ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨਾਲ ਸੰਤੁਸ਼ਟ ਹਨ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਕੇਂਦਰਿਤ ਫ਼ੈਸਲੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵੀ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਇਸ ਮੌਕੇ ਰਿਸ਼ੀ ਬਾਗੜੀਆ ( ਐਡਵੋਕੇਟ) ਲੀਗਲ ਅਡਵਾਈਜ਼ਰ, ਪੁਨੀਤ ਸ਼ਰਮਾ (ਐਡਵੋਕੇਟ) ( ਕੈਸ਼ੀਅਰ), ਲਲਿਤ ਕਾਂਸਲ (ਸੀ . ਏ) ਸੁਮਿਤ ਕਾਂਸਲ, ਨਰਿੰਦਰ ਬਾਂਸਲ, ਸੁਸ਼ੀਲ ਗਰਗ (ਵਾਈਸ ਪ੍ਰੈਜ਼ੀਡੈਂਟ), ਰਜੇਸ਼ ਗੁਪਤਾ, ਅਮਨਦੀਪ ਖਿਪਲ, ਸੋਨੂ ਚੀਮਾ ਪਾਈਪ ਫੈਕਟਰੀ, ਸਵਰਨਜੀਤ ਸਿੰਘ, ਅਮਨ ਆਪਟੀਕਲ, ਜਤਿੰਦਰ ਗਰਗ, ਵਿਜੇ ਕਾਂਸਲ, ਰਿਤੇਸ਼ ਗੋਇਲ (ਸੈਕਟਰੀ), ਸੁਭਾਸ਼ ਅਕਾਊਂਟੈਂਟ ਮਨਦੀਪ ਸਿੰਘ, ਵਿਨੇ ਨਾਗਪਾਲ, ਆਸ਼ੂ ਨਾਗਪਾਲ, ਜਗਤਾਰ ਸਿੰਘ, ਨੀਰਜ ਬਾਂਸਲ (ਐਡਵੋਕੇਟ, ਸੰਦੀਪ ਬਾਂਸਲ (ਐਡਵੋਕੇਟ), ਆਕਾਸ਼ ਜਿੰਦਲ (ਐਡਵੋਕੇਟ), ਅੰਮ੍ਰਿਤ ਸਾਗਰ ਸਿੰਘ, ਸੁਖਵਿੰਦਰ ਸਿੰਘ, ਹਰਿੰਦਰ ਸਿੰਘ (ਹਨੀ), ਪ੍ਰਭਜੋਤ ਸਿੰਘ, ਮਨਜੀਤ ਸਿੰਘ ਅਤੇ ਦਲੀਪ ਸਿੰਘ(ਚੋਟੀਆਂ ਵਾਲੇ) ਨੇ ਆਪ ਦਾ ਲੜ ਫੜਿਆ। 

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਮੀਡੀਆ ਇੰਚਾਰਜ ਜਤਿੰਦਰ ਜੈਨ ਮਨਪ੍ਰੀਤ ਬਾਂਸਲ, ਕੁਲਵੀਰ ਭੰਗੂ, ਹਰਵਿੰਦਰ ਸਿੰਘ ਛਾਜਲੀ ਚੇਅਰਮੈਨ, ਯਾਦਵਿੰਦਰ ਨਿਰਮਾਣ, ਸੋਨੀ ਚੈਅਰਮੈਨ ਹਾਜ਼ਰ ਸਨ।

 

Tags: Aman Arora , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD