Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸੰਧਵਾਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਭੇਜੇ ਦੋ ਲੱਖ ਰੁਪਏ ਦਾ ਚੈਕ ਅਜੀਤਪਾਲ ਕੋਹਲੀ ਨੇ ਅੰਬੇਦਕਰ ਸੁਸਾਇਟੀ ਨੂੰ ਸੌਂਪਿਆ

ਨੂਰਪੁਰ ਜੱਟਾਂ 'ਚ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ-ਕੋਹਲੀ

Ajit Pal Singh Kohli

5 Dariya News

5 Dariya News

5 Dariya News

ਪਟਿਆਲਾ , 01 Apr 2026

Last updated on: Apr 01, 2026, 18:18 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਦੀ ਉਸਾਰੀ ਲਈ ਦੋ ਲੱਖ ਰੁਪਏ ਦੀ ਗਰਾਂਟ ਭੇਜੀ ਗਈ ਹੈ। ਇਸ ਗਰਾਂਟ ਰਾਸ਼ੀ ਦਾ ਚੈਕ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਡਾ. ਭੀਮ ਰਾਓ ਅੰਬੇਦਕਰ ਵੈਲਫੇਅਰ ਸੁੁਸਾਇਟੀ ਪਟਿਆਲਾ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਸੌਂਪਿਆ।

ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਵਿਸ਼ੇਸ਼ ਗਰਾਂਟ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ ਹੈ ਤਾਂ ਕਿ ਡਾ. ਬੀ.ਆਰ. ਅੰਬੇਦਕਰ ਦੇ ਇਸ ਵਿਸ਼ਾਲ ਬੁੱਤ ਦੀ ਉਸਾਰੀ ਜਲਦ ਮੁਕੰਮਲ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਰੰਗਲਾ ਪੰਜਾਬ ਫੰਡਾਂ ਵਿੱਚੋਂ 5 ਲੱਖ ਰੁਪਏ ਦਾ ਚੈਕ ਇਸ ਕਾਰਜ ਲਈ ਭੇਜ ਚੁੱਕੇ ਹਨ। 

ਉਨ੍ਹਾਂ ਉਮੀਦ ਜਤਾਈ ਕਿ ਇਹ ਵਿਸ਼ਾਲ ਵੱਡ ਆਕਾਰੀ ਬੁੱਤ ਬਣਕੇ ਬਹੁਤ ਜਲਦ ਤਿਆਰ ਹੋ ਜਾਵੇਗਾ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗਾ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ 'ਚ ਸੰਵਿਧਾਨ ਨਿਰਮਾਤਾ ਦੇ ਬੁੱਤ ਦੀ ਬੇਅਦਬੀ ਨੂੰ ਕਿਸੇ ਵੀ ਹਾਲਤ 'ਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

ਉਨ੍ਹਾਂ ਕਿਹਾ ਕਿ ਜਿਹੜੇ ਦੋਸ਼ੀ ਦੇਸ਼ ਤੋਂ ਬਾਹਰ ਹਨ, ਉਨ੍ਹਾਂ ਨੂੰ ਫੜਕੇ ਲਿਆਉਣਾ ਕੇਂਦਰ ਸਰਕਾਰ ਦਾ ਕੰਮ ਹੈ ਪਰ ਪੰਜਾਬ ਸਰਕਾਰ ਸਥਾਨਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਮੌਕੇ ਕੌਂਸਲਰ ਨੇਹਾ ਸਿੱਧੂ, ਸਾਗਰ ਧਾਲੀਵਾਲ ਤੇ ਜਗਮੋਹਨ ਚੌਹਾਨ ਸਮੇਤ ਸੰਜੀਵ ਕੁਮਾਰ, ਗੋਬਿੰਦ ਬਡੂੰਗਰ, ਰਜੇਸ਼ ਕਾਰੂ, ਸੋਨੂ ਸੰਗਰ, ਪ੍ਰਿੰਸ ਪ੍ਰਧਾਨ, ਨਰੇਸ਼ ਬੌਵੀ ਤੇ ਵਿਨੇ ਪਰੋਚਾ ਸਮੇਤ ਹੋਰ ਵੀ ਮੌਜੂਦ ਸਨ।

 

Tags: Ajit Pal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD