Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਦਨ ਲਾਲ ਬੱਗਾ ਵਲੋਂ ਛਾਉਣੀ ਮੁਹੱਲੇ 'ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

ਪ੍ਰੋਜੈਕਟ ਤਹਿਤ ਕਰੀਬ 68 ਲੱਖ ਰੁਪਏ ਖਰਚ ਕੀਤੇ ਜਾਣਗੇ

Madan Lal Bagga

5 Dariya News

5 Dariya News

5 Dariya News

ਲੁਧਿਆਣਾ , 01 Apr 2026

Last updated on: Apr 02, 2026, 10:33 IST

ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 68 ਲੱਖ ਰੁਪਏ ਦੀ ਲਾਗਤ ਆਵੇਗੀ। 

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ।

ਵਿਧਾਇਕ ਬੱਗਾ ਵੱਲੋਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ 'ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ਕੌਂਸਲਰ ਅਮਨ ਬੱਗਾ, ਸੁਰਿੰਦਰ ਅਟਵਾਲ ਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਮੌਜੂਦ ਸਨ।

 

Tags: Madan Lal Bagga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD