Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰਲਾਲ ਘਨੌਰ ਨੇ ਪਿੰਡ ਘੜਾਮਾਂ ਕਲਾਂ ਚ “ਮੇਰਾ ਘਰ ਮੇਰੇ ਨਾਮ” ਯੋਜਨਾ ਤਹਿਤ 408 ਪਰਿਵਾਰਾਂ ਨੂੰ ਮਾਲਕਾਨਾ ਹੱਕ ਸੌਂਪੇ

ਪੰਜਾਬ ਸਰਕਾਰ ਦਾ ਮੂਲ ਉਦੇਸ਼ ਸੂਬੇ ਦੇ ਹਰ ਵਰਗ ਨੂੰ ਉੱਚਾ ਚੁੱਕਣਾ: ਗੁਰਲਾਲ ਘਨੌਰ

Gurlal Singh, Ghanaur

Gurpreet Singh

Gurpreet Singh

5 Dariya News

ਘਨੌਰ , 02 Apr 2026

Last updated on: Apr 02, 2026, 14:48 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਹਿਮ ਲੋਕ-ਹਿਤੈਸ਼ੀ ਯੋਜਨਾ “ਮੇਰਾ ਘਰ ਮੇਰੇ ਨਾਮ” ਦੇ ਤਹਿਤ ਅੱਜ ਹਲਕਾ ਘਨੌਰ ਦੇ ਪਿੰਡ ਘੜਾਮਾਂ ਕਲਾਂ ਵਿੱਚ 408 ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ। ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪ ਕੇ ਮਾਲਕਾਨਾ ਹੱਕ ਦਿੱਤੇ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ “ਮੇਰਾ ਘਰ ਮੇਰੇ ਨਾਮ” ਯੋਜਨਾ ਪੰਜਾਬ ਸਰਕਾਰ ਦੀ ਇੱਕ ਇਤਿਹਾਸਕ ਪਹਿਲ ਹੈ, ਜਿਸ ਨਾਲ ਲਾਲ ਡੋਰਾ (ਆਬਾਦੀ ਦੇਹ) ਦੇ ਰਕਬੇ ਵਿੱਚ ਰਹਿ ਰਹੇ ਪਰਿਵਾਰਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਰਾਹੀਂ ਉਹਨਾਂ ਲੋਕਾਂ ਨੂੰ ਪੱਕੀ ਮਾਲਕੀ ਦੇ ਹੱਕ ਮਿਲ ਰਹੇ ਹਨ ਜੋ ਸਾਲਾਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ ਪਰ ਕਾਨੂੰਨੀ ਤੌਰ ‘ਤੇ ਮਾਲਕ ਨਹੀਂ ਮੰਨੇ ਜਾਂਦੇ ਸਨ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਕਈ ਵਾਅਦੇ ਕੀਤੇ ਹਨ, ਪਰ ਲਾਲ ਲਕੀਰ ਵਿੱਚ ਵਸਦੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਵੱਲ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ। ਇਸਦੇ ਉਲਟ ਮੌਜੂਦਾ ਮਾਨ ਸਰਕਾਰ ਨੇ ਜਮੀਨੀ ਹਕੀਕਤ ਨੂੰ ਸਮਝਦਿਆਂ ਲੋਕਾਂ ਨੂੰ ਹੱਕ ਦੇਣ ਲਈ ਵਚਨਬੱਧ ਹੋ ਕੇ ਕੰਮ ਕੀਤਾ ਹੈ।

ਵਿਧਾਇਕ ਘਨੌਰ ਨੇ ਦੱਸਿਆ ਕਿ ਇਹ ਯੋਜਨਾ ਨਾ ਸਿਰਫ਼ ਲੋਕਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦੀ ਹੈ, ਸਗੋਂ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ਕਰਦੀ ਹੈ। ਹੁਣ ਇਹ ਪਰਿਵਾਰ ਆਪਣੀ ਜਾਇਦਾਦ ਨੂੰ ਬੈਂਕ ਲੋਨ ਜਾਂ ਹੋਰ ਵਿੱਤੀ ਸਹੂਲਤਾਂ ਲਈ ਵਰਤ ਸਕਣਗੇ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਸੁਧਾਰ ਆਵੇਗਾ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੂਲ ਉਦੇਸ਼ ਸੂਬੇ ਦੇ ਹਰ ਵਰਗ ਨੂੰ ਉੱਚਾ ਚੁੱਕਣਾ ਅਤੇ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਸਮਾਗਮ ਦੌਰਾਨ ਰਜਿਸਟਰੀਆਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। 

ਕਈਆਂ ਨੇ ਕਿਹਾ ਕਿ ਉਹ ਸਾਲਾਂ ਤੋਂ ਇਸ ਦਿਨ ਦੀ ਉਡੀਕ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਦਾ ਸੁਪਨਾ ਸਾਕਾਰ ਹੋਇਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਵਿੱਚ ਇਕ ਨਵਾਂ ਮੋੜ ਲਿਆਏਗਾ।

ਇਸ ਮੌਕੇ ਚੇਅਰਮੈਨ ਸਹਿਜਪਾਲ ਸਿੰਘ ਦਿਉਲ ਲਾਡਾ ਨਨਹੇੜਾ, ਸਰਪੰਚ ਜੋਧਵੀਰ ਸਿੰਘ ਵੜੈਚ, ਗੁਰਤਾਜ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ ਥੂਹਾ, ਨਿਸ਼ਾਨ ਸਿੰਘ ਸੰਧੂ ਅਤੇ ਸਬੰਧਤ ਅਧਿਕਾਰੀ ਅਤੇ ਪੰਚ, ਸਰਪੰਚਾਂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।

 

Tags: Gurlal Singh , Ghanaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD