Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ

10 ਸੈਲਫ਼-ਲੋਡਿੰਗ ਹਥਿਆਰ ਬਰਾਮਦ

Crime News Punjab, Patiala

Gurpreet Singh

Gurpreet Singh

5 Dariya News

ਪਟਿਆਲਾ , 02 Apr 2026

Last updated on: Apr 02, 2026, 15:01 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ( ਐਸਏਐਸ ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ। 

ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਬਿਹਾਰ ਨਿਵਾਸੀ ਸੌਰਭ ਕੁਮਾਰ ਸੂਬੇ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ  ਅਪਰਾਧੀਆਂ ਨੂੰ ਦੇਸੀ ਸੈਲਫ਼-ਲੋਡਿੰਗ ਪਿਸਤੌਲ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਪੀ. ਇਨਵੈਸਟੀਗੇਸ਼ਨ ਪਟਿਆਲਾ ਗੁਰਬੰਸ ਸਿੰਘ ਬੈਂਸ ਅਤੇ ਡੀ.ਐਸ.ਪੀ. ਹਰਮਨ ਚੀਮਾ ਦੀ ਨਿਗਰਾਨੀ ਹੇਠ ਸੀ.ਆਈ.ਏ. ਪਟਿਆਲਾ ਯੂਨਿਟ ਅਤੇ ਐਸ.ਐਚ.ਓ. ਸ਼ੰਭੂ ਨੇ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ  ਸੀ ਅਤੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ  ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਇਸ ਸਬੰਧੀ ਐਫਆਈਆਰ ਨੰਬਰ 50 ਮਿਤੀ 1-4-2026 ਤਹਿਤ ਪਟਿਆਲਾ ਦੇ ਪੁਲਿਸ ਸਟੇਸ਼ਨ ਸ਼ੰਭੂ ਵਿਖੇ  ਬੀ.ਐਨ.ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ  ਹੈ।

 

 

Tags: Crime News Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD