Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ : ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕਰਵਾਇਆ ਸਰਕਾਰ ਦੀਆਂ ਯੋਜਨਾਵਾਂ ਨਾਲ ਜਾਣੂ

Kuljit Singh Randhawa, AAP Punjab, Aam Aadmi Party Punjab, Zirakpur

Armaan

Armaan

5 Dariya News

ਜ਼ੀਰਕਪੁਰ , 02 Apr 2026

Last updated on: Apr 03, 2026, 12:07 IST

“ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ” ਦੇ ਸਲੋਗਨ ਹੇਠ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 5, 16 ਅਤੇ 21 ਵਿੱਚ ਵਿਸ਼ੇਸ਼ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਭਾਗ ਲਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੂਲ ਮਕਸਦ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ।ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ।ਵਿਧਾਇਕ ਸ. ਰੰਧਾਵਾ ਨੇ ਦੱਸਿਆ ਕਿ ਜ਼ੀਰਕਪੁਰ ਦੇ ਵਾਰਡ ਨੰਬਰ 5, 16 ਅਤੇ 21 ਵਿੱਚ ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਸਫਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਵਿਧਾਇਕ ਜੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰ ਇੱਕ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ।ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਸਹਿਯੋਗ ਦੇਣ। ਇਸ ਮੌਕੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।

 

Tags: Kuljit Singh Randhawa , AAP Punjab , Aam Aadmi Party Punjab , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD