Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਸਰਕਾਰ ਨੇ ਸੂਬੇ ’ਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ : ਮੋਹਿੰਦਰ ਭਗਤ

ਕੈਬਨਿਟ ਮੰਤਰੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਲੋਕਾਂ ਦੇ ਹੋਏ ਰੂ-ਬਰੂ

Mohinder Bhagat

Armaan

Armaan

5 Dariya News

ਜਲੰਧਰ , 02 Apr 2026

Last updated on: Apr 03, 2026, 12:20 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਇਥੇ ਵਾਰਡ ਨੰ. 60, ਬਸਤੀ ਬਾਵਾ ਖੇਲ ਵਿਖੇ ਲੋਕਾਂ ਦੇ ਰੂ-ਬਰੂ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਸ਼ਾਨਦਾਰ ਕਾਰਜਕਾਲ ਦੌਰਾਨ ਸੂਬੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ।

ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਸ ਦੀ ਕਥਨੀ ਤੇ ਕਰਨੀ ਵਿੱਚ ਕੋਈ ਫਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਉਪਰਾਲੇ ਅਤੇ ਭਲਾਈ ਯੋਜਨਾਵਾਂ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸੇਵਾਵਾਂ, ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ, ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦੇ ਕੇ ਵੱਡੀ ਰਾਹਤ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੀ ਕਾਇਆ ਕਲਪ, ਖੇਡ ਬੁਨਿਆਦੀ ਢਾਂਚੇ ਦਾ ਮਜ਼ਬੂਤੀਕਰਨ, ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ, 65000 ਸਰਕਾਰੀ ਨੌਕਰੀਆਂ, ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਸਮੇਤ ਅਨੇਕਾਂ ਲੋਕ ਪੱਖੀ ਉਪਰਾਲੇ ਕੀਤੇ ਗਏ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕੀਤੀ ਗਈ ਹੈ, ਜਿਸ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਵੀ ਪੰਜਾਬ ਸਰਕਾਰ ਨੇ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।  ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

 

Tags: Mohinder Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD