Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵਜੋਤ ਕੌਰ ਨੇ ਨਵੀਂ ਬਣਾਈ ਸੜਕ ਦੇ ਟੁੱਟਣ ਤੇ ਘਟੀਆ ਨਿਰਮਾਣ ਸਮੱਗਰੀ ਵਰਤਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ

ਪੜਤਾਲ ਲਈ ਐਸ.ਡੀ.ਐਮ. ਮਾਨਸਾ ਸਮੇਤ 5 ਮੈਂਬਰੀ ਕਮੇਟੀ ਗਠਿਤ

Navjot Kaur, DC Mansa, Deputy Commissioner Mansa, Mansa

Armaan

Armaan

5 Dariya News

ਮਾਨਸਾ , 02 Apr 2026

Last updated on: Apr 03, 2026, 13:37 IST

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਕਚਹਿਰੀ ਰੋਡ ਦੇ ਨਿਰਮਾਣ ਵਿੱਚ ਘਟੀਆ ਮਟੀਰੀਅਲ ਵਰਤਣ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲਿਆ ਹੈ। ਇੱਕ ਮਹੀਨਾ ਪਹਿਲਾਂ ਬਣੀ ਸੜਕ ਦੇ ਟੁੱਟਣ ਅਤੇ ਘਟੀਆ ਮਟੀਰੀਅਲ ਵਰਤਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੇ ਹੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਮਾਮਲੇ ਦੀ ਤਕਨੀਕੀ ਪੜਤਾਲ ਲਈ ਐਸ.ਡੀ.ਐਮ. ਮਾਨਸਾ ਦੀ ਅਗਵਾਈ ਵਾਲੀ 5 ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਇਹ ਕਮੇਟੀ ਮੌਕੇ ’ਤੇ ਜਾ ਕੇ ਸੜਕ ਦੀ ਪੈਮਾਇਸ਼ ਕਰੇਗੀ ਅਤੇ ਮਟੀਰੀਅਲ ਦੀ ਗੁਣਵੱਤਾ ਪਰਖਣ ਲਈ ਸੈਂਪਲਿੰਗ ਅਤੇ ਟੈਸਟਿੰਗ ਕਰਵਾਏਗੀ। ਇਸ ਦੇ ਨਾਲ ਹੀ ਡੀਐਨਆਈਟੀ ਅਤੇ ਟੈਂਡਰ ਪ੍ਰਕਿਰਿਆ ਦੇ ਸਮੁੱਚੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਨਗਰ ਕੌਂਸਲ ਮਾਨਸਾ ਦੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੜਕ ਨਿਰਮਾਣ ਨਾਲ ਸਬੰਧਤ ਸਾਰਾ ਰਿਕਾਰਡ ਤੁਰੰਤ ਕਮੇਟੀ ਅੱਗੇ ਪੇਸ਼ ਕਰਨ।

ਇਸ ਕਮੇਟੀ ਵਿੱਚ ਪ੍ਰਸ਼ਾਸਨਿਕ ਅਤੇ ਤਕਨੀਕੀ ਮਾਹਿਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਜਾਂਚ ਪਾਰਦਰਸ਼ੀ ਹੋ ਸਕੇ। ਇਸ ਕਮੇਟੀ ਵਿੱਚ  ਐਸ.ਡੀ.ਐਮ. ਮਾਨਸਾ, ਨਿਗਰਾਨ ਇੰਜੀਨੀਅਰ (ਐਸ ਈ), ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜਕਾਰੀ ਇੰਜੀਨੀਅਰ (ਐਕਸੀਅਨ), ਪੰਜਾਬ ਮੰਡੀ ਬੋਰਡ ਬਠਿੰਡਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਨਸਾ ਅਤੇ ਮਿਊਂਸੀਪਲ ਇੰਜੀਨੀਅਰ, ਨਗਰ ਕੌਂਸਲ ਮਾਨਸਾ ਨੂੰ ਸ਼ਾਮਿਲ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਲੋਕਾਂ ਦੇ ਟੈਕਸ ਦੇ ਇੱਕ-ਇੱਕ ਪੈਸੇ ਦਾ ਸਹੀ ਹਿਸਾਬ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਟੀਆ ਮਟੀਰੀਅਲ ਦੀ ਵਰਤੋਂ ਕਰਨ ਵਾਲੇ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਵੱਲੋਂ ਸਾਂਝੀ ਰਿਪੋਰਟ ਪੇਸ਼ ਕਰਨ ਉਪਰੰਤ ਜੇਕਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸ਼ਹਿਰ ਨਿਵਾਸੀਆਂ ਨੂੰ ਮਿਆਰੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD