Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਹਲਕਾ ਰਾਜਪੁਰਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ : ਵਿਧਾਇਕਾ ਨੀਨਾ ਮਿੱਤਲ

ਵਿਧਾਇਕਾ ਨੇ ਸੀਵਰੇਜ ਦੇ 22 ਕਰੋੜ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

Neena Mittal, Rajpura, AAP Punjab, Banur

Armaan

Armaan

5 Dariya News

ਰਾਜਪੁਰਾ , 02 Apr 2026

Last updated on: Apr 03, 2026, 13:39 IST

ਹਲਕਾ ਰਾਜਪੁਰਾ ਦੇ ਵਿਧਾਇਕਾ ਨੀਨਾ ਮਿੱਤਲ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 22 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਵਾਰਡ ਨੰਬਰ 17 ਵਿੱਚ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਅਧਿਕਾਰਕ ਸ਼ੁਰੂਆਤ ਵੀ ਕੀਤੀ ਗਈ। ਇਹ ਪ੍ਰੋਜੈਕਟ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਿਨੇਟ ਮੰਤਰੀ ਸੰਜੀਵ ਕੁਮਾਰ ਅਰੋੜਾ ਦੇ ਯਤਨਾਂ ਸਦਕਾ ਅੱਗੇ ਵਧਾਇਆ ਗਿਆ ਹੈ।

ਇਸ ਮੌਕੇ ਨਗਰ ਕੌਂਸਲ ਰਾਜਪੁਰਾ ਦੇ ਕਾਰਜਸਾਧਕ ਅਫਸਰ ਅਵਤਾਰ ਸੇਖਰੀ ਅਤੇ ਉਪਮੰਡਲ ਮੈਜਿਸਟ੍ਰੇਟ ਨਮਨ ਮਾਰਕਨ ਅਤੇ  ਹਲਕਾ ਸੰਗਠਨ ਇੰਚਾਰਜ ਅਤੇ ਵਾਰਡ ਨੰਬਰ 17 ਦੇ ਇੰਚਾਰਜ ਰੀਤੇਸ ਬਾਂਸਲ ਦੇ ਸਹਿਯੋਗ ਨਾਲ ਇਹ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ।ਇਸ ਮੌਕੇ ਅਜੈ ਮਿੱਤਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਵਿਧਾਇਕਾ ਨੀਨਾ ਮਿੱਤਲ ਨੇ ਇਸ ਮੌਕੇ ਕਿਹਾ ਕਿ ਵਾਰਡ ਨੰਬਰ 17 ਅਤੇ ਹੋਰ ਇਲਾਕਿਆਂ ਦੇ ਨਿਵਾਸੀ ਲੰਮੇ ਸਮੇਂ ਤੋਂ ਸੀਵਰੇਜ ਓਵਰਫਲੋ ਦੀ ਸਮੱਸਿਆ ਨਾਲ ਜੂਝ ਰਹੇ ਸਨ।

ਲੋਕਾਂ ਦੀ ਇਸ ਪੁਰਾਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਨਵੀਂ ਸੀਵਰੇਜ ਪਾਈਪ ਲਾਈਨ ਪਾਈ ਜਾ ਰਹੀ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਨੀਲਪੁਰ ਸਟੇਡੀਅਮ ਕੋਲੋਂ ਮੇਨ ਰੋਡ ਬਾਈਪਾਸ ਤੇ ਅੰਡਰਗਰਾਊਂਡ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜਲਦੀ ਹੀ ਹੋਰ ਇਲਾਕਿਆਂ ਵਿੱਚ ਵੀ ਇਹ ਕੰਮ ਵਿਸਥਾਰ ਨਾਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੀਵਰੇਜ ਓਵਰਫਲੋ ਅਤੇ ਬੈਕ ਮਾਰਨ ਦੀ ਸਮੱਸਿਆ ਦਾ ਪੱਕਾ ਹੱਲ ਨਿਕਲੇਗਾ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣੇਗੀ। ਉਨ੍ਹਾਂ ਨੇ ਸੰਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕੰਮ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਪੂਰਾ ਕਰਨ ਲਈ ਕਿਹਾ। ਇਸ ਦੌਰਾਨ ਵਿਧਾਇਕਾ ਨੀਨਾ ਮਿੱਤਲ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਵੱਡੀਆਂ ਗ੍ਰਾਂਟਾਂ ਦੇ ਦਾਵੇ ਤਾਂ ਕੀਤੇ ਗਏ ਪਰ ਜ਼ਮੀਨੀ ਪੱਧਰ ‘ਤੇ ਵਿਕਾਸ ਦੇ ਕੰਮ ਨਹੀਂ ਕੀਤੇ।

ਗਰੀਨ ਸਿਟੀ ਫੇਸ-1 ਅਤੇ ਫੇਸ-2, ਭਟੇਜਾ ਕਲੋਨੀ, ਗਨੇਸ਼ ਨਗਰ, ਸਤਨਾਮ ਨਗਰ ਅਤੇ ਪੀਰ ਕਲੋਨੀ ਸਮੇਤ ਕਈ ਇਲਾਕਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ‘ਤੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹੇ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਨੂੰ ਸਿਰਮੌਰ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਰਾਜਪੁਰਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਮੌਕੇ ਵਾਰਡ ਨੰਬਰ 17 ਦੇ ਇੰਚਾਰਜ ਰੀਤੇਸ ਬਾਂਸਲ ਨੇ ਵਿਧਾਇਕਾਂ ਮੈਡਮ ਨੀਨਾ ਮਿੱਤਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਲੰਮੇ ਸਮੇਂ ਵਾਰਡ ਨਿਵਾਸੀਆਂ ਦੀ ਲਟਕਦੀ ਮੰਗ ਨੂੰ ਪੂਰਾ ਕੀਤਾ ਹੈ। ਇਸ ਮੌਕੇ ਵਾਰਡ ਨਿਵਾਸੀਆਂ ਨੇ ਵੀ ਵਿਧਾਇਕਾ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਉਨ੍ਹਾਂ ਦੀ ਲੰਮੇ ਸਮੇਂ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ।

ਇਸ ਮੌਕੇ ਸੀਵਰੇਜ਼ ਬੋਰਡ ਦੇ ਐਸ ਡੀ ਓ ਕਰਨਦੀਪ ਸਿੰਘ, ਸ਼ਾਮ ਸੁੰਦਰ ਵਧਵਾ, ਸਚਿਨ ਮਿੱਤਲ, ਟਿੰਕੂ ਬਾਂਸਲ, ਰਮਨ ਟਿਵਾਣਾ, ਗੁਰਵਿੰਦਰ ਸਿੰਘ ਵੜੈਚ, ਬੀਡੀ ਨੰਦਾ, ਮਨੀਸ਼ ਕੁਮਾਰ, ਗੁਰਵੀਰ ਸਰਾਂਓ, ਹਰਪ੍ਰੀਤ ਸਿੰਘ ਲਾਲੀ, ਸਾਬਕਾ ਸਰਪੰਚ ਰਣਜੀਤ ਸਿੰਘ, ਰਤਨੇਸ ਜਿੰਦਲ, ਮੁਨੀਸ਼ ਕੁਮਾਰ ਭਟੇਜਾ ਕਲੋਨੀ, ਮਣੀ ਗਨੇਸ਼ ਕਲੋਨੀ, ਸਰਪੰਚ ਜਸਵੰਤ ਸਿੰਘ ਨੈਣਾ ਸਮੇਤ ਵੱਡੀ ਗਿਣਤੀ ਵਿਚ ਵਾਰਡ ਨੰਬਰ 17 ਦੇ ਵਾਸੀਆਂ ਮੌਜੂਦ ਸਨ।

 

Tags: Neena Mittal , Rajpura , AAP Punjab , Banur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD