Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ : ਰਾਹੁਲ

ਅਗਾਊਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਹੋਈ ਵਿਸ਼ੇਸ਼ ਮੀਟਿੰਗ

Rahul, DC Tarn Taran, Tarn Taran, Deputy Commissioner Tarn Taran

Armaan

Armaan

5 Dariya News

ਤਰਨ ਤਾਰਨ , 02 Apr 2026

Last updated on: Apr 03, 2026, 13:43 IST

ਕਣਕ ਦੇ ਨਾੜ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਅਗਾਊਂਂ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਭਾਗਵਾਰ ਕੀਤੀ ਜਾਣ ਵਾਲੀ ਕਾਰਵਾਈ ਦਾ ਮੀਟਿੰਗ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।

ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਤੁਰੰਤ ਆਈ.ਈ.ਸੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਣ, ਪ੍ਰਚਾਰ ਵੈਨਾਂ ਚਲਾਈਆਂ ਜਾਣ, ਸਿੱਖਿਆ ਵਿਭਾਗ ਨਾਲ ਮਿਲ ਕੇ ਸਕੂਲ ਗਤੀਵਿਧੀਆਂ ਕੀਤੀਆ ਜਾਣ ਅਤੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਸਮੂਹ ਉਪ ਮੰਡਲ ਮੈਸਿਜਟ੍ਰੇਟਾਂ ਨੂੰ ਨਿਰਦੇਸ਼ ਦਿੱਤੇ ਕਿ ਕਲੱਸਟਰ ਅਤੇ ਨੋਡਲ ਅਫਸਰਾਂ ਦੀਆਂ ਡਿਊਟੀਆਂ ਤੁਰੰਤ ਲਗਾਈਆਂ ਜਾਣ ਅਤੇ ਸਟੱਬਲ ਪ੍ਰੋਟੈਕਸ਼ਨ ਫੋਰਸਾਂ ਤੁਰੰਤ ਗਠਿਤ ਕਰ ਲਈਆ ਜਾਣ।

ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਸਿਜਟ੍ਰੇਟ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਲਾਲ ਇੰਦਰਾਜ਼ ਕਰਨਾ, ਚਲਾਨ ਕਰਨਾ ਆਦਿ ਬਣਦੀ ਕਾਰਵਾਈ ਕਰਨਾ ਯਕੀਨੀ ਬਣਾਉਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਕਿਹਾ ਕਿ ਮੰਡੀਆਂ ਵਿਚ ਸਮੂਹ ਆੜ੍ਹਤੀਆਂ ਨੂੰ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਇਸੇ ਤਰ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਕਿਹਾ ਗਿਆ ਕਿ  ਸਮੂਹ ਨੰਬਰਦਾਰਾਂ ਅਤੇ ਸਰਪੰਚਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਠੇਕੇ 'ਤੇ ਲਈ ਜ਼ਮੀਨ 'ਤੇ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਤੁਰੰਤ ਬਲੈਕ ਲਿਸਟ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਕਿਹਾ ਕਿ ਸਮੂਹ ਸਹਿਕਾਰੀ ਸਭਾਵਾਂ ਨੂੰ ਸਰਗਰਮ ਕੀਤਾ ਜਾਵੇ ਅਤੇ ਇਨ੍ਹਾਂ ਵਿਚਲੀ ਮਸ਼ੀਨਰੀ ਕਿਸਾਨਾਂ ਤੱਕ ਪੁੱਜਦੀ ਕੀਤੀ ਜਾਵੇ।

ਉਨ੍ਹਾਂ ਡਿਪਟੀ ਡਾਇਰੈਕਟਰ ਕੇ.ਵੀ.ਕੇ ਤਰਨ ਤਾਰਨ ਨੂੰ ਨਿਰਦੇਸ਼ ਦਿੱਤੇ ਕਿ 10 ਪਿੰਡ ਅਡਾਪਟ ਕੀਤੇ ਜਾਣ ਅਤੇ ਇਨ੍ਹਾਂ ਪਿੰਡਾਂ ਨੂੰ ਪੂਰਨ ਤੌਰ 'ਤੇ ਅੱਗ ਮੁਕਤ ਕੀਤਾ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਵਾਂਗ ਹੀ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹੇ ਵਿਚ ਆਈ.ਈ.ਸੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD