Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

24 ਘੰਟੇ ਨਿਗਰਾਨੀ ਦੇ ਹੁਕਮ 'ਤੇ ਜਾਗਰੂਕਤਾ ਮੁਹਿੰਮ ਸ਼ੁਰੂ

Varjeet Walia, DC Patiala, Deputy Commissioner Patiala, Patiala

Armaan

Armaan

5 Dariya News

ਪਟਿਆਲਾ , 02 Apr 2026

Last updated on: Apr 03, 2026, 13:48 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਵੱਲੋਂ ਕਣਕ ਦੀਆਂ ਘਟਨਾਵਾਂ ਨੂੰ ਰੋਕਣ ਲਈ  ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ  ਸ੍ਰੀਮਤੀ ਸਿਮਰਪ੍ਰੀਤ ਕੌਰ ਸਮੇਤ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਾੜ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੁਕਮ ਦਿੱਤੇ ਕਿ ਜ਼ਿਲ੍ਹੇ ’ਚ 24 ਘੰਟੇ ਨਿਗਰਾਨੀ ਦੇ ਹੁਕਮ 'ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰਤਾ ਵਿਭਾਗ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ।

ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ‘ਤੇ ਵੀ ਜ਼ੋਰ ਦਿੱਤਾ ਅਤੇ ਸੰਬੰਧਤ ਵਿਭਾਗਾਂ ਨੂੰ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਦੇ ਨੁਕਸਾਨਾਂ ਅਤੇ ਬਦਲਵੇਂ ਉਪਾਵਾਂ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਸਿਹਤਮੰਦ ਜੀਵਨ ਲਈ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। 

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਏ ਪੀ ਪੀ ਓ ਡਾ. ਅਵਨਿੰਦਰ ਸਿੰਘ ਮਾਨ,  ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਨਵਤੇਸ਼ ਸਿੰਗਲਾ, ਏ ਏ ਈ ਪ੍ਰਭਦੀਪ ਸਿੰਘ, ਏ ਈ ਓ ਰਵਿੰਦਰ ਪਾਲ ਸਿੰਘ ਚੱਠਾ, ਸਹਿਕਾਰਤਾ ਵਿਭਾਗ ਤੋਂ  ਡੀ ਆਰ ਕੋਆਪਰੇਟਿਵ ਸੋਸਾਇਟੀ ਸੰਗਰਾਮ ਸਿੰਘ ਸੰਧੂ ਮੌਜੂਦ ਸਨ।

 

Tags: Varjeet Walia , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD