Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕਣਕ ਖਰੀਦ ਸੀਜਨ ਨੂੰ ਲੈ ਕੇ ਮੰਡੀਆਂ ‘ਚ ਸਾਰੇ ਪ੍ਰਬੰਧ ਪੂਰੇ : ਆਸ਼ਿਕਾ ਜੈਨ

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ, ਸਮੇਂ ਸਿਰ ਅਦਾਇਗੀ ਯਕੀਨੀ

Aashika Jain, DC Hoshiarpur, Deputy Commissioner Hoshiarpur

Armaan

Armaan

5 Dariya News

ਹੁਸ਼ਿਆਰਪੁਰ , 02 Apr 2026

Last updated on: Apr 03, 2026, 13:53 IST

ਪੰਜਾਬ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜਤੀ ਐਸੋਸੀਏਸ਼ਨ ਅਤੇ ਮਜ਼ਦੂਰੀ ਤੇ ਢੁਆਈ ਠੇਕੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ।

ਇਸ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਗਭਗ 3,04,880 ਮੀਟ੍ਰਿਕ ਟਨ ਕਣਕ ਦੀ ਸਰਕਾਰੀ ਖਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਮੰਡੀ ਵਿੱਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖਰੀਦੀ ਗਈ ਕਣਕ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਗਈ ਹੈ। ਇਸ ਦੇ ਨਾਲ ਹੀ ਕਣਕ ਦੀ ਲਿਫਟਿੰਗ ਅਤੇ ਸਟੋਰੇਜ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ।

ਹਰ ਮੰਡੀ ਵਿੱਚ ਖਰੀਦ ਏਜੰਸੀਆਂ ਦੇ ਇੰਸਪੈਕਟਰ ਅਤੇ ਹੋਰ ਸਟਾਫ ਦੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਅਤੇ ਬਿਨਾਂ ਕਿਸੇ ਰੁਕਾਵਟ ਦੇ ਪੂਰੀ ਹੋ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 65 ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁਪਏ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਖਰੀਦ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ।

ਇਸੇ ਤਰ੍ਹਾਂ ਮਜ਼ਦੂਰ ਅਤੇ ਢੁਆਈ ਠੇਕੇਦਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣ ਲਈ ਪ੍ਰਚੁਰ ਮਜ਼ਦੂਰਾਂ ਅਤੇ ਆਵਾਜਾਈ ਦੇ ਸਾਧਨਾਂ ਦੀ ਉਪਲਬਧਤਾ ਬਣਾਈ ਰੱਖਣ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਨਗ੍ਰੇਨ, ਮਾਰਕਫੈਡ, ਵੇਅਰਹਾਊਸ, ਪਨਸਪ ਅਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਨੂੰ ਸੌਂਪੀਆਂ ਮੰਡੀਆਂ ਵਿੱਚ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਈ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਪਖਾਨਿਆਂ ਸਮੇਤ ਹੋਰ ਬੁਨਿਆਦੀ ਸੁਵਿਧਾਵਾਂ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਨਿਰਧਾਰਤ ਨਮੀ ਵਾਲੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪ੍ਰੀਤ ਕਮਲ ਸੂਦ, ਜ਼ਿਲ੍ਹਾ ਮੰਡੀ ਅਫ਼ਸਰ ਗੁਰਕਿਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD