Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਕੋਟਕਪੂਰਾ ਵਿਖੇ ਵੱਖ-ਵੱਖ ਥਾਵਾਂ ਤੇ ਸਮਾਗਮ ਦਾ ਕੀਤਾ ਗਿਆ ਆਯੋਜਨ

ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕੀਤੇ ਕੰਮਾਂ ਤੇ ਚਾਨਣਾ ਪਾਇਆ

Kultar Singh Sandhwan, Kotkapura

Armaan

Armaan

5 Dariya News

ਕੋਟਕਪੂਰਾ , 02 Apr 2026

Last updated on: Apr 03, 2026, 13:55 IST

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਹਲਕਾ ਕੋਟਕਪੂਰਾ ਵਿਖੇ, ਪਿੰਡ ਭਾਣਾ ਵਿਖੇ ਅਤੇ ਵਾਰਡ ਨੰ-21 ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਤੇ ਚਾਨਣਾ ਪਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਹਰ ਖੇਤਰ ਵਿੱਚ ਤਰੱਕੀ ਤੇ ਵਿਕਾਸ ਹੋਇਆ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਏਨਾ ਉੱਚਾ ਹੋ ਗਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੀ ਪ੍ਰਾਈਵੇਟ ਸਕੂਲਾਂ ਵਾਂਗ ਬੱਚਿਆਂ ਨੂੰ ਲਿਆਉਣ ਲਈ ਬੱਸਾਂ,ਆਧੁਨਿਕ ਸਹੂਲਤਾਂ ਨਾਲ ਲੈਸ ਲੈਬ ਆਦਿ ਉਪਲੱਬਧ ਕਰਵਾਈਆਂ ਗਈਆਂ ਹਨ।ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ। ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਹਰੇਕ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।

ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕਰਕੇ ਦਿਖਾਇਆ ਹੈ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ।

ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਜੁਆਇੰਨ ਕਰਨ ਵਾਲੇ ਯੂਥ ਦਾ ਵੀ ਸਵਾਗਤ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ,ਸੁਖਵੰਤ ਪੱਕਾ,ਦੀਪੂ ਭਾਣਾ, ਗੁਰਮੇਲ ਸਿੰਘ, ਬਬਲਾ ,ਬਲਦੇਵ ਸਿੰਘ ਸਰਪੰਚ, ਗੁਰਤੇਜ ਸਿੰਘ, ਜਿੰਦਾ ਜਿੰਦਾ ਨੰਬਰ, ਪੂਜਾ ਕੌਰ ਮੈਂਬਰ, ਕੇਵਲ ਸਿੰਘ, ਗੁਰਦੇਵ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD