Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੋਹਾਲੀ ਨੇੜੇ ‘ਮੌਤ ਦਾ ਖੂਹ’ ਬਣੀ ਸੜਕ – ਧਰਮਗੜ੍ਹ ਵਾਲਾ ਰਾਹ ਦੇ ਰਿਹਾ ਹਾਦਸਿਆਂ ਦਾ ਸੱਦਾ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੀਤਾ ਮੌਕੇ ਦਾ ਦੌਰਾ : ਸਰਕਾਰ ‘ਤੇ ਤਿੱਖਾ ਵਾਰ

Kuljit Singh Bedi

Armaan

Armaan

5 Dariya News

ਮੋਹਾਲੀ , 02 Apr 2026

Last updated on: Apr 03, 2026, 13:58 IST

ਮੋਹਾਲੀ ਦੇ ਬਿਲਕੁਲ ਨੇੜੇ ਪੈਂਦੇ ਪਿੰਡ ਧਰਮਗੜ੍ਹ ਨੂੰ ਜਾਣ ਵਾਲੀ ਸੜਕ ਦੀ ਹਾਲਤ ਇਸ ਵੇਲੇ ਇਨੀ ਖ਼ਰਾਬ ਹੋ ਚੁੱਕੀ ਹੈ ਕਿ ਇਹ ਸੜਕ ਹੁਣ ਲੋਕਾਂ ਲਈ ਸੁਵਿਧਾ ਨਹੀਂ, ਸਿੱਧਾ “ਮੌਤ ਦਾ ਖੂਹ” ਬਣਦੀ ਜਾ ਰਹੀ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮੌਕੇ ਦਾ ਦੌਰਾ ਕਰਨ ਤੋਂ ਬਾਅਦ ਜਾਰੀ ਕੀਤੇ ਗਏ ਬਿਆਨ ਵਿੱਚ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜੇ ਕੀਤੇ ਗਏ ਹਨ।

ਬੇਦੀ ਨੇ ਦੱਸਿਆ ਕਿ ਮੋਹਾਲੀ ਤੋਂ ਜਗਤਪੁਰਾ ਵਾਲੇ ਪਾਸੇ ਅੱਗੇ ਜਾਂਦੇ ਧਰਮਗੜ੍ਹ ਵੱਲ ਨਾਲੇ ਦੇ ਨੇੜੇ ਸੜਕ ਦਾ ਵੱਡਾ ਹਿੱਸਾ ਧੱਸ ਚੁੱਕਾ ਹੈ। ਸੜਕ ਦੇ ਨਾਲ ਲੱਗਦੀ ਮਿੱਟੀ ਖੁੱਲ ਕੇ ਨਦੀ ਵਿੱਚ ਸਮਾ ਗਈ ਹੈ, ਜਿਸ ਨਾਲ ਸੜਕ ਦੇ ਨਾਲ ਇੱਕ ਡੂੰਘਾ ਖੱਡ ਬਣ ਗਿਆ ਹੈ। ਇਹ ਖੱਡ ਕਿਸੇ ਵੀ ਵੇਲੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੈ, ਖਾਸ ਕਰਕੇ ਰਾਤ ਦੇ ਸਮੇਂ ਜਦੋਂ ਦਿੱਖ ਘੱਟ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਇਹ ਰਸਤਾ ਧਰਮਗੜ੍ਹ, ਫੇਜ਼-11 ਅਤੇ ਜਗਤਪੁਰੇ ਸਮੇਤ ਕਈ ਪਿੰਡਾਂ ਨੂੰ ਜੋੜਦਾ ਹੈ ਅਤੇ ਸਭ ਤੋਂ ਨੇੜਲਾ ਅਤੇ ਮਹੱਤਵਪੂਰਨ ਰਾਹ ਹੈ ਜਿਸ ਕਰਕੇ ਲੋਕਾਂ ਨੂੰ ਇਸ ਸੜਕ ਰਾਹੀਂ ਹੀ ਆਉਣਾ-ਜਾਣਾ ਪੈਂਦਾ ਹੈ। ਪਰ ਸੜਕ ਦੀ ਮੌਜੂਦਾ ਹਾਲਤ ਦੇ ਕਾਰਨ ਲੋਕਾਂ ਨੂੰ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਗੁਜ਼ਰਨਾ ਪੈ ਰਿਹਾ ਹੈ। ਬੇਦੀ ਨੇ ਕਿਹਾ ਕਿ ਜੇ ਇਹ ਰਸਤਾ ਬੰਦ ਹੋ ਗਿਆ ਜਾਂ ਹੋਰ ਖਰਾਬ ਹੋ ਗਿਆ ਤਾਂ ਲੋਕਾਂ ਨੂੰ 10 ਕਿਲੋਮੀਟਰ ਦਾ ਵੱਡਾ ਚੱਕਰ ਕੱਟਣਾ ਪਵੇਗਾ, ਜੋ ਕਿ ਸਮੇਂ ਅਤੇ ਪੈਸੇ ਦੋਹਾਂ ਦੀ ਬਰਬਾਦੀ ਹੈ।

ਇਸ ਦੇ ਬਾਵਜੂਦ ਸਰਕਾਰ ਵੱਲੋਂ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ ਤਿੱਖੇ ਲਹਿਜ਼ੇ ‘ਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ ਕਦੇ “ਸੜਕ ਕ੍ਰਾਂਤੀ” ਤੇ ਕਦੇ “ਵਿਕਾਸ ਕ੍ਰਾਂਤੀ” ਪਰ ਜ਼ਮੀਨੀ ਹਕੀਕਤ ਇਸ ਦਾ ਉਲਟ ਦਿਖਾ ਰਹੀ ਹੈ। ਮੋਹਾਲੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਸੜਕਾਂ ਦੀ ਇਹ ਹਾਲਤ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਰਹੀ ਹੈ।

ਬੇਦੀ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਹੀ ਇਸ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਕਿਸੇ ਵੀ ਵੇਲੇ ਵੱਡਾ ਹਾਦਸਾ ਵਾਪਰ ਸਕਦਾ ਹੈ। “ਇਹ ਸੜਕ ਹੁਣ ਮੌਤ ਦਾ ਖੂਹ ਬਣ ਚੁੱਕੀ ਹੈ ਅਤੇ ਸਰਕਾਰ ਸਿੱਧੇ ਤੌਰ ‘ਤੇ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ,” ਉਨ੍ਹਾਂ ਕਿਹਾ। ਉਨ੍ਹਾਂ ਨੇ ਮੰਡੀ ਬੋਰਡ ਅਤੇ ਪੀਡਬਲਿਊਡੀ ਵਿਭਾਗ ਨੂੰ ਅਪੀਲ ਕੀਤੀ ਕਿ ਤੁਰੰਤ ਤਾਲਮੇਲ ਕਰਕੇ ਸੜਕ ਦੇ ਨਾਲ ਮਿੱਟੀ ਪਾ ਕੇ ਇਸ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਪੂਰੀ ਸੜਕ ਦੀ ਮੁਰੰਮਤ ਕੀਤੀ ਜਾਵੇ। ਨਾਲ ਹੀ ਆਉਣ ਵਾਲੀ ਬਰਸਾਤ ਨੂੰ ਧਿਆਨ ਵਿੱਚ ਰੱਖਦਿਆਂ ਪੱਕਾ ਹੱਲ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਹੋਰ ਨੁਕਸਾਨ ਤੋਂ ਬਚਿਆ ਜਾ ਸਕੇ।

ਉਹਨਾਂ ਕਿਹਾ ਕਿ ਇਸ ਮਾਮਲੇ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਮੋਹਾਲੀ ਵਰਗੇ ਵਿਕਸਿਤ ਇਲਾਕੇ ਦੇ ਨਾਲ ਲੱਗਦੇ ਪਿੰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਘਾਟ ਅਜੇ ਵੀ ਵੱਡੀ ਸਮੱਸਿਆ ਹੈ। ਉਹਨਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਕਾਰਵਾਈ ਕਰੇ, ਨਹੀਂ ਤਾਂ ਇਹ ਸੜਕ ਕਿਸੇ ਵੱਡੇ ਹਾਦਸੇ ਦਾ ਮੰਜ਼ਰ ਬਣ ਸਕਦੀ ਹੈ।

 

Tags: Kuljit Singh Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD