Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚੀਫ਼ ਜਸਟਿਸ ਸ਼ੀਲ ਨਾਗੂ ਨੇ ਖਮਾਣੋਂ ਵਿਖੇ ਬਣੇ ਨਵੇਂ ਫੈਮਿਲੀ ਕੋਰਟ ਕੰਪਲੈਕਸ ਦਾ ਕੀਤਾ ਉਦਘਾਟਨ

Chief Justice Sheel Nagu, Judiciary, Khamanon, Fatehgarh Sahib

Armaan

Armaan

5 Dariya News

ਖਮਾਣੋਂ/ਫ਼ਤਹਿਗੜ੍ਹ ਸਾਹਿਬ , 03 Apr 2026

Last updated on: Apr 03, 2026, 16:58 IST

ਆਮ ਲੋਕਾਂ ਨੂੰ ਤੇਜ਼, ਸੁਗਮ ਅਤੇ ਪ੍ਰਭਾਵਸ਼ਾਲੀ ਨਿਆਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਖਮਾਣੋਂ ਵਿੱਚ ਨਵੇਂ ਬਣੇ ਫੈਮਿਲੀ ਕੋਰਟ ਕੰਪਲੈਕਸ ਦਾ ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਸ਼ੀਲ ਨਾਗੂ ਨੇ ਉਦਘਾਟਨ ਕੀਤਾ। ਇਸ ਮੌਕੇ ਮਾਣਯੋਗ ਸ੍ਰੀ ਜਗਮੋਹਨ ਬਾਂਸਲ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਪ੍ਰਬੰਧਕੀ ਜੱਜ ਫਤਿਹਗੜ੍ਹ ਸਾਹਿਬ ਅਤੇ ਜਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ l 

ਚੀਫ ਜਸਟਿਸ ਸ਼ੀਲ ਨਾਗੂ ਨੇ ਕਿਹਾ ਕਿ ਪਰਿਵਾਰਕ ਮਾਮਲਿਆਂ ਨਾਲ ਸੰਬੰਧਿਤ ਕੇਸਾਂ ਵਿੱਚ ਸਮੇਂ ਸਿਰ ਨਿਆਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵਾਂ ਫੈਮਿਲੀ ਕੋਰਟ ਕੰਪਲੈਕਸ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਮਾਮਲਿਆਂ ਦੀ ਸੁਣਵਾਈ ਨੂੰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਵਿੱਚ ਸਹਾਇਕ ਹੋਵੇਗਾ।  ਉਨ੍ਹਾਂ ਕਿਹਾ ਕਿ ਕਾਨੂੰਨੀ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕੰਪਲੈਕਸ ਦੀ ਸਥਾਪਨਾ ਵੀ ਉਸੇ ਯਤਨ ਦਾ ਹਿੱਸਾ ਹੈ।

ਇਸ ਨਾਲ ਨਾ ਸਿਰਫ਼ ਜੁਡੀਸ਼ੀਅਲ ਮਾਮਲਿਆਂ ਦਾ ਬੋਝ ਘਟੇਗਾ, ਸਗੋਂ ਲੋਕਾਂ ਨੂੰ ਇੱਕ ਹੀ ਥਾਂ ‘ਤੇ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੇਂ ਫੈਮਿਲੀ ਕੋਰਟ ਕੰਪਲੈਕਸ ਦੀ ਇਮਾਰਤ ਵਿੱਚ ਆਧੁਨਿਕ ਅਦਾਲਤੀ ਕਮਰੇ, ਖੁੱਲ੍ਹੇ ਅਤੇ ਸੁਵਿਧਾਜਨਕ ਉਡੀਕ ਹਾਲ, ਵਕੀਲਾਂ ਲਈ ਵੱਖਰੇ ਚੈਂਬਰ, ਕੌਂਸਲਿੰਗ ਰੂਮ, ਰਿਕਾਰਡ ਰੂਮ ਅਤੇ ਡਿਜ਼ਿਟਲ ਸਹੂਲਤਾਂ ਉਪਲਬਧ ਹਨ।

ਉਹਨਾਂ ਦੱਸਿਆ ਕਿ ਮਹਿਲਾਵਾਂ ਅਤੇ ਬੱਚਿਆਂ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ, ਜਿਵੇਂ ਕਿ ਵੱਖਰਾ ਉਡੀਕ ਖੇਤਰ ਅਤੇ ਕੌਂਸਲਿੰਗ ਸਹੂਲਤਾਂ। ਅਪਾਹਜ ਵਿਅਕਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਰੈਂਪ, ਲਿਫ਼ਟ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਪਾਰਕਿੰਗ ਅਤੇ ਸੁਰੱਖਿਆ ਦੇ ਵੀ ਉਚਿਤ ਪ੍ਰਬੰਧ ਕੀਤੇ ਗਏ ਹਨ।

 ਇਸ ਮੌਕੇ ਚੀਫ ਜਸਿਟਸ ਸਮੇਤ ਹੋਰਨਾਂ ਜੱਜ ਸਾਹਿਬਾਨ ਕੋਰਟ ਫੈਮਿਲੀ ਕੋਰਟ ਕੰਪਲੈਕਸ਼ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਹ ਇਮਾਰਤ ਨਿਆਂ ਪ੍ਰਦਾਨੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਅਤੇ ਲੋਕ-ਕੇਂਦਰਿਤ ਬਣਾਏਗੀ। ਉਨ੍ਹਾਂ ਉਮੀਦ ਜਤਾਈ ਕਿ ਨਵਾਂ ਫੈਮਿਲੀ ਕੋਰਟ ਕੰਪਲੈਕਸ ਖਮਾਣੋਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਨਿਆਂ ਦੀ ਪਹੁੰਚ ਨੂੰ ਹੋਰ ਸੁਗਮ ਅਤੇ ਤੇਜ਼ ਬਣਾਏਗਾ।

ਇਸ ਮੌਕੇ ਐਸ ਐਸ ਪੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸ਼੍ਰੀ ਵਿਜੇ ਕੁਮਾਰ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਕੈਂਪ ਕੋਰਟ ਖਮਾਣੋ, ਡਾ.ਸੋਨੀਆ ਕਿੰਨਰਾ ਅਡੀਸ਼ਨਲ ਡਿਸਟਰਿਕਟ ਐਂਡ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ, ਸ੍ਰੀ ਜਗਬੀਰ ਸਿੰਘ ਮਹਿੰਦੀ ਰੱਤਾ ਐਡੀਸ਼ਨਲ ਡਿਸਟਰਿਕਟ ਐਂਡ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ, ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ, ਸਿਵਲ ਜੱਜ ਸੀਨੀਅਰ ਡਿਵੀਜ਼ਨ, ਸ੍ਰੀਮਤੀ ਮਮਤਾ ਕੱਕੜ ਚੀਫ ਜੂਡੀਸ਼ੀਅਲ ਮੈਜਿਸਟਰੇਟ ਫਤਿਹਗੜ੍ਹ ਸਾਹਿਬ ; ਸ੍ਰੀ ਸਿਮਰਨ ਸਿੰਘ, ਅਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ,ਖਮਾਣੋ. ਸ਼੍ਰੀਮਤੀ ਅੰਕਿਤਾ ਧਵਨ ਸਿਵਲ ਜੱਜ ਜੂਨੀਅਰ ਡਿਵੀਜ਼ਨ ਖਮਾਣੋ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਕਰੁਣ ਗੁਪਤਾ ਸਮੇਤ ਹੋਰ ਜੱਜ ਸਾਹਿਬਾਨ, ਜੁਡੀਸ਼ੀਅਲ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨl

 

Tags: Chief Justice Sheel Nagu , Judiciary , Khamanon , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD