Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

ਵਿਧਾਇਕ ਬਣਾਂਵਾਲੀ ਨੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਸਰਟੀਫਿਕੇਟ

Gurpreet Singh Banawali, Mansa

Armaan

Armaan

5 Dariya News

ਸਰਦੂਲਗੜ੍ਹ/ਮਾਨਸਾ , 03 Apr 2026

Last updated on: Apr 03, 2026, 17:20 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ  ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੀਪੁਰ ਡੁਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 73 ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ, "ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ।

ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਅਜਿਹੇ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਦਾ ਪੂਰਾ ਹੱਕ ਮਿਲ ਗਿਆ ਹੈ, ਜਿਸ ਨਾਲ ਉਹਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਮਜ਼ਬੂਤ ਹੋਈ ਹੈ।

ਇਸ ਮੌਕੇ ਹਾਜ਼ਰ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਸਰਵੇ ਮੁਕੰਮਲ ਕਰਕੇ ਇਹ ਸਰਟੀਫਿਕੇਟ ਤਿਆਰ ਕੀਤੇ ਗਏ ਹਨ ਤਾਂ ਜੋ ਹਰ ਯੋਗ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ। ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ ਝਲਕ ਰਹੀ ਸੀ। ਉਹਨਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਮੌਜੂਦਾ ਸਰਕਾਰ ਨੇ ਕਰ ਦਿਖਾਇਆ ਹੈ। ਇਸ ਮੌਕੇ ਤਹਿਸੀਲ ਪ੍ਰਸ਼ਾਸਨ ਦੇ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Gurpreet Singh Banawali , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD