Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

Rahul Chaba

Armaan

Armaan

5 Dariya News

ਸੰਗਰੂਰ , 03 Apr 2026

Last updated on: Apr 03, 2026, 17:24 IST

ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਸ਼੍ਰੀ ਦੀਪਕ ਕੁਮਾਰ ਤੇ ਸ਼੍ਰੀ ਭਾਰਤ ਭੂਸ਼ਣ ਵੱਲੋਂ 40 ਫੀਲਡ ਟ੍ਰੇਨਰਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ।

ਉਨ੍ਹਾਂ ਨੇ ਮਰਦਮਸ਼ੁਮਾਰੀ ਦੌਰਾਨ ਸਹੀ ਅਤੇ ਸਮੇਂ ਸਿਰ ਡਾਟਾ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ਼੍ਰੀ ਚਾਬਾ ਨੇ ਇਸ ਮੌਕੇ ਟ੍ਰੇਨਿੰਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੱਧਰ 'ਤੇ ਉਚਿਤ ਤਰੀਕੇ ਨਾਲ ਸਿਖਲਾਈ ਦੇਣਾ ਲਾਜ਼ਮੀ ਹੈ ਤਾਂ ਜੋ ਭਰੋਸੇਯੋਗ ਅਤੇ ਗੁਣਵੱਤਾ ਵਾਲਾ ਡਾਟਾ ਪ੍ਰਾਪਤ ਕੀਤਾ ਜਾ ਸਕੇ।  ਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਵੱਲੋਂ ਵੱਖ-ਵੱਖ ਮਡਿਊਲਜ਼ 'ਤੇ ਵਿਸਥਾਰਪੂਰਵਕ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਹਾਊਸ ਲਿਸਟਿੰਗ ਪ੍ਰਕਿਰਿਆ, ਡਿਜਿਟਲ ਮੋਡ ਵਿੱਚ ਸੈਂਸਜ ਲਈ CMMS ਪੋਰਟਲ ਅਤੇ HLO ਵੈੱਬ Application ਸਬੰਧੀ ਹਦਾਇਤਾਂ ਅਤੇ ਸੁਪਰਵਾਈਜ਼ਰਾਂ, ਗਿਣਤੀਕਾਰ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਸਨ। 

ਟ੍ਰੇਨਰਾਂ ਨੇ ਭਾਗੀਦਾਰਾਂ ਨਾਲ ਫੀਲਡ ਪੱਧਰ ਦੀਆਂ ਸਮੱਸਿਆਵਾਂ, ਕਾਗਜ਼ੀ ਕਾਰਵਾਈ,ਟਾਈਮਲਾਈਨ ਅਤੇ ਡਿਜਿਟਲ ਟੂਲਾਂ ਦੀ ਵਰਤੋਂ ਬਾਰੇ ਵੀ ਚਰਚਾ ਕੀਤੀ। ਫੀਲਡ ਟ੍ਰੇਨਰਾਂ ਵਿਚੋਂ ਸੁਪਰਵਾਈਜ਼ਰਜ਼ ਅਤੇ ਗਿਣਤੀਕਾਰਾਂ ਦੀਆਂ ਟੀਮਾਂ ਬਣਾ ਕੇ ਫੀਲਡ ਵਿੱਚ HLO app 'ਤੇ ਪ੍ਰੈਕਟਿਸ ਵੀ ਕਰਵਾਈ ਗਈ।  ਇਸ ਮੌਕੇ ਵਧੀਕ ਜ਼ਿਲ੍ਹਾ ਸੈਂਸਜ ਅਫਸਰ -ਕਮ- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੰਗਰੂਰ ਅਤੇ ਦਫਤਰ ਡਾਇਰੈਕਟੋਰੇਟ ਸੈਂਸਜ ਆਪਰੇਸ਼ਨਜ ਪੰਜਾਬ ਵੱਲੋਂ ਸ਼੍ਰੀ ਵਿਵੇਕ ਸਿੰਘ ਵੱਲੋਂ ਟ੍ਰੇਨਿੰਗ ਦੀ ਮਹੱਤਤਾ, ਫੀਲਡ ਤਿਆਰੀ ਅਤੇ ਮਰਦਮਸ਼ੁਮਾਰੀ ਦੌਰਾਨ ਨਿਯਮਾਂ ਦੀ ਪਾਲਣਾ 'ਤੇ ਜ਼ੋਰ ਦਿੰਦਿਆਂ ਫੀਲਡ ਟ੍ਰੇਨਰਾਂ ਨੂੰ ਫੀਲਡ ਵਿੱਚ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵਧੀਆ ਅਤੇ ਸੁਚਾਰੂ ਢੰਗ ਨਾਲ ਟ੍ਰੇਨਿੰਗ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ, ਸੰਗਰੂਰ -ਕਮ- ਜ਼ਿਲ੍ਹਾ ਸੈਂਸਜ ਅਫਸਰ, ਸੰਗਰੂਰ ਸ਼੍ਰੀ ਅੰਕੁਰ ਮਹਿੰਦਰੂ, ਜ਼ਿਲ੍ਹਾ ਸੈਂਸਜ ਦਫਤਰ ਤੋਂ ਸੁਪਰਡੈਂਟ ਅਸ਼ੋਕ ਕੁਮਾਰ ਸਮੇਤ ਵੱਖ ਵੱਖ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Rahul Chaba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD