Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਮੰਡੀਆਂ ਚ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਰਕਾਰੀ ਖ੍ਰੀਦ ਲਈ ਉੱਚ ਪ੍ਰਸ਼ਾਸਨ ਨੂੰ ਸਰਕਾਰ ਨੇ ਕੀਤੇ ਨਿਰਦੇਸ਼ ਜਾਰੀ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਚ ਭਾਜਪਾ ਨੂੰ ਚੋਣ ਵਰ੍ਹੇ ਚ ਲਾਹਾ ਦੇਣ ਲਈ ਕੇਂਦਰੀ ਭਾਜਪਾ ਸਰਕਾਰ ਕਰ ਰਹੀ ਮਤਰੇਈ ਮਾਂ ਸਲੂਕ : ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal, AAP Punjab, Amritsar, Ajnala

Armaan

Armaan

5 Dariya News

ਅੰਮ੍ਰਿਤਸਰ/ਅਜਨਾਲਾ , 03 Apr 2026

Last updated on: Apr 03, 2026, 17:36 IST

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਭਰ ਦੀਆਂ 1900 ਦੇ ਕਰੀਬ ਦਾਣਾ ਮੰਡੀਆਂ ਚ ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਹੋਣ ਵਾਲੀ 132 ਲੱਖ ਮੀਟ੍ਰਿਕ ਟਨ ਆਮਦ ਦਾ ਇੱਕ ਇੱਕ ਦਾਣਾ ਸਰਕਾਰੀ ਐਮ ਐਸ ਪੀ ਰੇਟ 2585 ਪ੍ਰਤੀ ਕੁਇੰਟਲ ਖ੍ਰੀਦ ਕਰਨ ਲਈ ਵਚਨਬੱਧ ਹੈ ।

ਇਸ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਬਕਾਇਦਾ ਰਾਜ ਭਰ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ, ਸਰਕਾਰੀ ਖ੍ਰੀਦ ਏਜੰਸੀਆਂ, ਮੰਡੀ ਬੋਰਡ/ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਬਿਨ੍ਹਾਂ ਕਿਸੇ ਅੜਿੱਕੇ ਦੇ ਕਣਕ ਦੀ ਸਹੀ ਤੇ ਸਮੇਂ ਸਿਰ ਖ੍ਰੀਦ ਯਕੀਨੀ ਬਣਾਉਣ ਲਈ ਬਾਰਦਾਨਾਂ , ਫਸਲ ਦੀ ਚੁਕਵਾਈ, ਪੈਸਿਆਂ ਦੀ 24 ਘੰਟੇ ਚ ਅਦਾਇਗੀ, ਮੰਡੀਆਂ ਚ ਬਿਜਲੀ, ਪੀਣ ਵਾਲੇ ਪਾਣੀ, ਤਰਪਾਲਾਂ, ਸਾਫ ਸਫਾਈ ਆਦਿ ਪੁੱਖਤਾ ਪ੍ਰਬੰਧਾਂ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਖ੍ਰੀਦ ਪ੍ਰਬੰਧਾਂ ਚ ਕੁਤਾਹੀ ਤੇ ਭਰਿਸ਼ਟਾਚਾਰ ਨੂੰ ਸਰਕਾਰ ਕਦਾਚਿੱਤ ਬਰਦਾਸ਼ਤ ਨਹੀਂ ਕਰੇਗੀ। ਆੜ੍ਹਤੀਆਂ ਤੇ ਪੱਲੇਦਾਰਾਂ ਨੂੰ ਵੀ ਕਿਸਾਨਾਂ ਵਲੋਂ ਹੜ੍ਹਾਂ ਸਮੇਤ ਮੌਜੂਦਾ ਸਮੇਂ ਚ ਬੇਮੌਸਮੀ ਅਣਸੁਖਾਵੀਂਆਂ ਪ੍ਰਸਥਿਤੀਆਂ ਦੀ ਮਾਰ ਝੱਲ ਕੇ ਪੁੱਤਾਂ ਵਾਂਗ ਪਾਲੀ ਕਣਕ ਦੀ ਆਨਾਜ ਮੰਡੀਆਂ ਚ ਖਰੀਦੋ ਫਰੋਖਤ ਸਾਂਭ ਸੰਭਾਲ ਲਈ ਕਿਸਾਨਾਂ ਤੇ ਸਰਕਾਰ ਨੂੰ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ ਹੈ।

ਸ. ਧਾਲੀਵਾਲ ਅੱਜ ਆਪਣੇ ਚੋਣ ਹਲਕਾ ਅਜਨਾਲਾ ਦੇ ਪਿੰਡਾਂ ਸਮਰਾਏ ਭੰਡਾਲ, ਸੁਲਤਾਨ ਮਾਹਲ, ਕਲ੍ਹੋਮਹਾਲ, ਦੂਰੀਆਂ, ਬਾਜਵਾ, ਦੁਜੋਵਾਲ, ਗਿੱਲਾਂਵਾਲੀ, ਬੇਦੀ ਛੰਨਾ, ਕੋਟ ਰਜ਼ਾਦਾ, ਸੂਫ਼ੀਆਂ ਆਦਿ ਦਰਜ਼ਨ ਦੇ ਕਰੀਬ ਪਿੰਡਾਂ ਚ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਪੇਂਡੂ ਲੋਕਾਂ ਨੂੰ ਵਿਕਾਸ ਪੱਖੀ ਮੁਸ਼ਕਲਾਂ ਸੁਣਨ ਅਤੇ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਕਣਕ ਦੀ ਸਰਕਾਰੀ ਖ੍ਰੀਦ ਸਬੰਧੀ ਸੰਭਾਵੀ ਚਿੰਤਾਵਾਂ ਤੋਂ ਜਾਣੂੰ ਹੋਣ ਲਈ ਸਿੱਧਾ ਸੰਵਾਦ ਰਚਾਉਣ ਮੌਕੇ ਪ੍ਰਭਾਵਸ਼ਾਲੀ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।

ਉਹਨਾਂ ਨੇ ਕੇਂਦਰੀ ਭਾਜਪਾ ਸਰਕਾਰ ਦੀ ਘੇਰਾਬੰਦੀ ਕੀਤੀ ਅਤੇ ਇਲਜ਼ਾਮ ਲਗਾਏ ਕਿ ਪੰਜਾਬ ਦੀ ਪੇਂਡੂ ਵਿਕਾਸ ਹੱਕੀ ਰਕਮ 9 ਹਜ਼ਾਰ ਕਰੋੜ ਰੁਪਏ,  ਜੀ ਐਸ ਟੀ ਬਕਾਇਆ ਅਤੇ ਕੌਮੀ ਸਿਹਤ ਮਿਸ਼ਨ ਦੇ ਫੰਡਾਂ ਨੂੰ ਨਜ਼ਾਇਜ਼ ਤੌਰ ਤੇ ਰੋਕ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਪਹਿਲਾਂ ਹੀ ਅਪਣਾਇਆ ਹੋਇਆ ਹੈ ਅਤੇ ਹੁਣ  ਚੋਣ ਵਰ੍ਹੇ ਚ ਸਿਆਸੀ ਬਦਲਾਖ਼ੋਰੀ ਤਹਿਤ ਭਾਜਪਾ ਨੂੰ ਕਥਿਤ ਚੋਣ ਲਾਹਾ ਦਿਵਾਉਣ ਲਈ ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਕੇਂਦਰ ਸਰਕਾਰ ਨੇ ਪੰਜਾਬ ਦੇ ਆੜਤੀਆਂ ਦੀਆਂ ਹੱਕੀ ਮੰਗਾਂ ਤੋਂ ਟਾਲਾ ਵੱਟ ਕੇ ਕਣਕ ਦੀ ਖ੍ਰੀਦ ਚ ਖੱਲਲ ਪਾਉਣ ਲਈ ਗਿਣ ਮਿੱਥ ਕੇ ਸਾਜ਼ਿਸ਼ ਨੀਤੀ ਅਪਣਾਈ ਹੈ ।

ਜਦੋਂ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਆੜ੍ਹਤੀਆਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਸਪੱਸ਼ਟ ਰਵਈਆ ਅਪਣਾਉਂਦੇ ਹੋਏ ਕੁੱਝ ਸਮਾਂ ਪਹਿਲਾਂ ਕੇਂਦਰੀ ਗਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਉੱਚ ਤਾਕਤੀ ਮੀਟਿੰਗ ਕਰਕੇ ਅਤੇ ਬਾਅਦ ਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਆਨ ਲਾਈਨ ਕੀਤੀ ਗਈ ਮੀਟਿੰਗ ਚ ਪ੍ਰਧਾਨ ਮੰਤਰੀ ਮੋਦੀ ਕੋਲ ਕਣਕ ਦੀ ਨਿਰਵਿਘਨ ਸਰਕਾਰੀ ਖ੍ਰੀਦ ਲਈ ਪੰਜਾਬ ਦੇ ਗੁਦਾਮਾਂ ਚ 40 ਲੱਖ ਮੀਟ੍ਰਿਕ ਟਨ ਸਰਕਾਰੀ ਕਣਕ ਦੇ ਭੰਡਾਰ ਨੂੰ ਚੁੱਕਵਾ ਕੇ ਚਾਲੂ ਹਾੜ੍ਹੀ ਚ ਕਣਕ ਦੇ ਨਵੇਂ ਭੰਡਾਰ ਕਰਨ ਲਈ ਵਿਵਸਥਾ ਕਰਨ ਸਮੇਤ ਆੜ੍ਹਤੀਆਂ ਦਾ ਮਾਮਲਾ ਵੀ ਉਠਾਇਆ ਪਰ ਅਜੇ ਤਕ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ।

ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਨਾਲ ਕੀਤੇ ਜਾ ਰਹੇ ਕਥਿਤ ਰਾਜਸੀ ਬਦਲਾਖੋਰੀ ਦੇ ਵਤੀਰੇ ਦੇ ਬਾਵਜੂਦ ਮੰਡੀਆਂ ਚੋਂ ਠੀਕ ਉਸੇ ਤਰ੍ਹਾਂ ਹੀ ਕਣਕ ਦੇ ਇੱਕ ਇੱਕ ਦਾਣੇ ਦੀ ਸਰਕਾਰੀ ਖ੍ਰੀਦ ਕਰਕੇ ਕਿਸਾਨਾਂ, ਮਜ਼ਦੂਰਾਂ ਨੂੰ ਰਾਹਤ ਪਹੁੰਚਾਈ ਜਾਵੇਗੀ, ਜਿਵੇਂ ਭਗਵੰਤ ਮਾਨ ਸਰਕਾਰ ਆਪਣੇ ਚਾਰ ਸਾਲ ਦੇ ਕਾਰਜਕਾਲ ਚ ਨਿਰਵਿਘਨ ਫਸਲਾਂ ਦੀ ਖ੍ਰੀਦ ਕਰਦੀ ਆ ਰਹੀ ਹੈ।

ਉਹਨਾਂ ਨੇ ਦੱਸਿਆ ਕਿ ਹਲਕੇ ਚ ਅਜਨਾਲਾ ਸ਼ਹਿਰ ਦੀ ਪ੍ਰਮੁੱਖ ਅਨਾਜ ਮੰਡੀ ਸਮੇਤ 9 ਖ੍ਰੀਦ ਕੇਂਦਰਾਂ ਚ 15  ਕਰੋੜ ਰੁਪਏ ਦੀ ਲਾਗਤ ਨਾਲ ਕਿਸਾਨਾਂ, ਪੱਲੇਦਾਰਾਂ ਤੇ ਆੜ੍ਹਤੀਆਂ ਦੀ ਸੁੱਖ ਸਹੂਲਤ ਲਈ ਕਰੀਬ 88 - 88  ਲੱਖ ਦੀ ਲਾਗਤ ਨਾਲ 14 ਨਵੇਂ ਸ਼ੈੱਡ ਉਸਾਰਨ ਤੇ ਹੋਰ ਵਿਕਾਸ ਕਾਰਜ ਮੁਕੰਮਲ ਕਰਨ ਤੋਂ ਇਲਾਵਾ ਮੰਡੀਆਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਨੂੰ ਅਪਗਰੇਡ ਕਰਨ ਲਈ ਵੱਖਰੇ ਤੌਰ ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਪੀ ਏ ਮੁਖ਼ਤਾਰ ਸਿੰਘ ਬਲੜਵਾਲ,ਚੇਅਰਮੈਨ ਪ੍ਰਿਥੀਪਾਲ ਸਿੰਘ ਘੋਨਵਾਲਾ, ਬਲਾਕ ਪ੍ਰਧਾਨ ਜਸਪਿੰਦਰ ਸਿੰਘ ਜੇ ਪੀ ਸਮੇਤ ਪਿੰਡਾਂ ਦੇ ਪੰਚ, ਸਰਪੰਚ, ਮੋਹਤਬਰ ਤੇ ਵਲੰਟੀਅਰਜ਼ ਵੱਡੀ ਗਿਣਤੀ ਚ ਮੌਜੂਦ ਸਨ।

 

Tags: Kuldeep Singh Dhaliwal , AAP Punjab , Amritsar , Ajnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD