Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕਾ ਜੀਵਨਜੋਤ ਕੌਰ ਨੇ ਰੰਗਲਾ ਪੰਜਾਬ ਮਿਸ਼ਨ ਤਹਿਤ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉੱਪਰ ਚੁੱਕਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਇਸ ਪ੍ਰੋਜੈਕਟ ਉੱਪਰ 2.5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ - ਵਿਧਾਇਕਾ ਜੀਵਨਜੋਤ ਕੌਰ

Jeevan Jyot Kaur, Amritsar, AAP Punjab

Armaan

Armaan

5 Dariya News

ਅੰਮ੍ਰਿਤਸਰ , 03 Apr 2026

Last updated on: Apr 03, 2026, 17:37 IST

ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਰੰਗਲਾ ਪੰਜਾਬ ਮਿਸ਼ਨ ਤਹਿਤ ਵਾਰਡ ਨੰਬਰ 18 (ਵੇਰਕਾ) ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ਨੀਵੀਆਂ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਦੇ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ। ਇਸ ਪ੍ਰੋਜੈਕਟ ਦੀ ਸ਼ੁਰੂਆਤ ਪਿੰਡ ਵੱਲਾ ਤੋਂ ਕੀਤੀ ਗਈ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲਟਕਦੀਆਂ ਤਾਰਾਂ ਤੋਂ ਪੱਕੀ ਮੁਕਤੀ ਮਿਲੇਗੀ ਅਤੇ ਹਾਦਸਿਆਂ ਦਾ ਡਰ ਖ਼ਤਮ ਹੋਵੇਗਾ।

ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਨੀਵੀਆਂ ਹੋਣ ਕਾਰਨ ਅਕਸਰ ਹੀ ਹਾਦਸਿਆਂ ਦਾ ਕਾਰਨ ਬਣਦੀਆਂ ਸਨ ਅਤੇ ਲੋਕ ਬੜੇ ਲੰਮੇ ਸਮੇਂ ਤੋਂ ਇਨ੍ਹਾਂ ਖ਼ਤਰਨਾਕ ਤਾਰਾਂ ਨੂੰ ਉੱਚਾ ਚੁੱਕਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਉਨ੍ਹਾਂ ਨੇ ਸਰਕਾਰ ਤੱਕ ਪਹੁੰਚਾਅ ਕੇ ਇਸ ਦੇ ਪੱਕੇ ਹੱਲ ਲਈ ਯਤਨ ਕੀਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਸਮੱਸਿਆ ਨੂੰ ਹਮੇਸ਼ਾਂ ਲਈ ਦੂਰ ਕਰਨ ਲਈ 2.5 ਕਰੋੜ ਰੁਪਏ ਖ਼ਰਚ ਕਰਕੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਹਲਕੇ ਵਿਚੋਂ ਤਾਰਾਂ ਦਾ ਜਾਲ ਜਲਦ ਸਾਫ਼ ਕੀਤਾ ਜਾਵੇਗਾ।ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਆਪਣੇ ਲੋਕਾਂ ਦੀ ਸੇਵਾ ਤੇ ਸਹੂਲਤ ਲਈ ਹਮੇਸ਼ਾਂ ਤਤਪਰ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰੰਗਲਾ ਪੰਜਾਬ ਮਿਸ਼ਨ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਹੋਰ ਵੀ ਵਿਕਾਸ ਕਾਰਜ ਕੀਤੇ ਜਾਣਗੇ। ਇਸ ਮੌਕੇ ਵਾਰਡ ਨੰਬਰ 18 (ਵੇਰਕਾ) ਦੇ ਨਿਵਾਸੀਆਂ ਨੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਲਈ ਵਿਧਾਇਕਾ ਜੀਵਨਜੋਤ ਕੌਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Jeevan Jyot Kaur , Amritsar , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD