Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਮੋਹਿੰਦਰ ਭਗਤ ਅਤੇ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਵਿਸ਼ੇਸ਼ ਟ੍ਰੇਨ ਹਰਿਦੁਆਰ ਲਈ ਕੀਤੀ ਰਵਾਨਾ

Mohinder Bhagat, Deepak Bali

Armaan

Armaan

5 Dariya News

ਜਲੰਧਰ , 03 Apr 2026

Last updated on: Apr 04, 2026, 09:47 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ। ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ। ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ 'ਤੇ ਚੱਲਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

 

Tags: Mohinder Bhagat , Deepak Bali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD