Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਵਿੱਚ ਸਿਹਤ ਅਦਾਰਿਆਂ ਵਿੱਚ ਪਾਣੀ ਦੇ ਟੈਂਕਾਂ ਦੀ ਤੁਰੰਤ ਸਫਾਈ ਦੇ ਦਿੱਤੇ ਆਦੇਸ਼ - ਡਾ. ਸੁਮਿਤਾ ਮਿਸ਼ਰਾ

ਸਖਤੀ ਨਾਲ ਪਾਲਣ ਕਰ ਨਿਰਧਾਰਿਤ ਸੁਰੱਖਿਆ ਤੇ ਸਵੱਛਤਾ ਮਾਨਕਾਂ ਅਨੁਸਾਰ ਟੈਂਕਾਂ ਨੂੰ ਕੀਟਾਣੂ-ਮੁਕਤ ਕਰਨਾ ਜਰੂਰੀ

Dr Sumita Misra, Haryana Admin, Haryana

Web Admin

Web Admin

5 Dariya News

ਚੰਡੀਗੜ੍ਹ , 02 Apr 2026

Last updated on: Apr 04, 2026, 11:23 IST

ਸਿਹਤ ਅਤੇ ਪਰਿਵਾਰ ਭਲਾਈ, ਆਯੂਸ਼, ਮੈਡੀਕਲ ਸਿਖਿਆ ਅਤੇ ਖੋਜ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਸੂਬੇਭਰ ਦੇ ਸਰਕਾਰੀ ਮੈਡੀਕਲ ਅਦਾਰਿਆਂ, ਯੂਨੀਵਰਸਿਟੀਆਂ ਅਤੇ ਸਿਹਤ ਕੇਂਦਰਾਂ ਵਿੱਚ ਪਾਣੀ ਦੇ ਸਾਰੇ ਟੈਂਕਾਂ ਦੀ ਤੁਰੰਤ ਜਾਂਚ ਅਤੇ ਸਫਾਈ ਲਈ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸੁਰੱਖਿਅਤ ਪਾਣੀ ਦੀ ਸਪਲਾਈ ਯਕੀਨੀ ਕਰਨ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਦੇ ਪ੍ਰਤੀ ਜੀਰੋ ਟੋਲਰੇਂਸ ਦੀ ਨੀਤੀ 'ਤੇ ਜੋਰ ਦਿੱਤਾ ਹੈ।

ਡਾ. ਮਿਸ਼ਰਾ ਨੇ ਕਿਹਾ ਕਿ ਸਮੇਂ-ਸਮੇਂ 'ਤੇ ਜਾਣਕਾਰੀ ਵਿੱਚ ਆਇਆ ਹੈ ਕਿ ਕਈ ਅਦਾਰਿਆਂ ਵਿੱਚ ਪਾਣੀ ਦੇ ਟੈਂਕਾਂ ਦੀ ਨਿਯਮਤ ਰੂਪ ਨਾਲ ਸਫਾਈ ਨਹੀਂ ਕੀਤੀ ਜਾ ਰਹੀ ਹੈ, ਜਿਸ ਨਾਲ ਸਿਹਤ ਦਾ ਗੰਭੀਰ ਖਤਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜੋਰ ਦਿੱਤਾ ਕਿ ਮਰੀਜਾਂ, ਕਰਮਚਾਰੀਆਂ ਅਤੇ ਸੈਲਾਨੀਆਂ ਲਈ ਸੁਰੱਖਿਅਤ ਅਤੇ ਸਵੱਛ ਪਾਣੀ ਉਪਲਬਧ ਕਰਵਾਉਣ ਬੇਹੱਦ ਜਰੂਰੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਨੇ ਸਾਰੇ ਅਦਾਰਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਮੀਨ ਦੇ ਉੱਪਰ ਅਤੇ ਜਮੀਨ ਦੇ ਨੀਚੇ ਬਣੇ, ਦੋਨੋਂ ਤਰ੍ਹਾ ਦੇ ਪਾਣੀ ਦੇ ਟੈਂਕਾਂ ਦੀ ਤੁਰੰਤ ਅਤੇ ਪੂਰੀ ਤਰ੍ਹਾ ਨਾਲ ਜਾਂਚ ਕਰਨ। ਇਸ ਜਾਂਚ ਵਿੱਚ ਟੈਕਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ, ਜਿਸ ਵਿੱਚ ਕਿਸੇ ਵੀ ਤਰ੍ਹਾ ਦੇ ਪ੍ਰਦੂਸ਼ਣ, ਰਿਸੀਵ ਜਾਂ ਢਾਂਚੇ ਨੂੰ ਹੋਏ ਨੁਕਸਾਨ ਦੇ ਸੰਕੇਤਾਂ ਦੀ ਪਹਿਚਾਣ ਕਰਨਾ ਵੀ ਸ਼ਾਮਿਲ ਹੈ, ਤਾਂ ਜੋ ਸੰਭਾਵਿਤ ਖਤਰਿਆਂ ਨੂੰ ਰੋਕਿਆ ਜਾ ਸਕੇ।

ਜਾਰੀ ਨਿਰਦੇਸ਼ਾਂ ਦੇ ਤਹਿਤ ਸਾਰੇ ਟੈਕਾਂ ਦੀ ਪੂਰੀ ਤਰ੍ਹਾ ਨਾਲ ਸਫਾਈ ਕਰਨਾ ਜਰੂਰੀ ਹੈ। ਇਸ ਵਿੱਚ ਟੈਕਾਂ ਵਿੱਚ ਜਮ੍ਹਾ ਗਾਦ ਨੂੰ ਹਟਾਉਣਾ, ਅੰਦਰ ਦੀ ਸਤ੍ਹਾ ਨੁੰ ਠੀਕ ਨਾਲ ਧੋਨਾ ਅਤੇ ਨਿਰਧਾਰਿਤ ਸੁਰੱਖਿਆ ਤੇ ਸਵੱਛਤਾ ਮਾਨਕਾਂ ਦੇ ਅਨੁਸਾਰ ਕੀਟਾਣੂ-ਮੁਕਤ ਕਰਨਾ ਸ਼ਾਮਿਲ ਹੈ। ਅਦਾਰਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਊਹ ਇਹ ਯਕੀਨੀ ਕਰਨ ਕਿ ਇਹ ਪੂਰੀ ਪ੍ਰਕ੍ਰਿਆ ਸਿਰਫ ਮੰਜੂਰ ਢੰਗਾਂ ਨਾਲ ਵਰਤੋ ਕਰ ਕੇ ਹੀ ਕੀਤੀ ਜਾਵੇ।

ਡਾ. ਮਿਸ਼ਰਾ ਨੇ ਅਦਾਰਿਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪਾਣੀ ਦੇ ਟੈਕਾਂ ਦੀ ਸਮੇਂ-ਸਮੇਂ 'ਤੇ ਜਾਂਚ ਅਤੇ ਸਫਾਈ ਲਈ ਇੱਕ ਵਿਵਸਥਿਤ ਪ੍ਰੋਗਰਾਮ ਤੈਅ ਕਰਨ, ਜਿਸ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਹਰ ਤਿੰਨ ਮਹੀਨੇ ਵਿੱਚ ਲਾਗੂ ਕੀਤਾ ਜਾਵੇ ਅਤੇ ਕਿਸੇ ਤਰ੍ਹਾ ਦੀ ਲਾਪ੍ਰਵਾਹੀ ਦੀ ਦੁਹਰਾਓ ਨੂੰ ਰੋਕਿਆ ਜਾਵੇ। ਇਸ ਦਾ ਉਦੇਸ਼ ਪਾਣੀ ਦੀ ਗੁਣਵੱਤਾ ਅਤੇ ਸਵੱਛਤਾ ਮਾਨਕਾਂ ਨੂੰ ਲਗਾਤਾਰ ਬਣਾਏ ਰੱਖਣਾ ਹੈ।

ਸਾਰੇ ਸਬੰਧਿਤ ਅਧਿਕਾਰੀਆਂ ਨੂੰ ਇੰਨ੍ਹਾਂ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਸਕੀਨੀ ਕਰਨ ਅਤੇ 5 ਅਪ੍ਰੈਲ, 2026 ਤੱਕ ਇਸ ਦੀ ਪਾਲਣ ਦੀ ਰਿਪੋਰਟ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਨਸਿਹਤ ਇੰਜੀਨੀਅਰਿੰਗ ਵਿਭਾਗ ਰਾਹੀਂ ਇੰਨ੍ਹਾਂ ਨਿਰਦੇਸ਼ਾਂ ਦੇ ਲਾਗੂ ਕਰਨ ਦੀ ਨਿਗਰਾਨੀ ਕਰਨ ਅਤੇ ਸੱਤ ਦਿਨਾਂ ਦੇ ਅੰਦਰ ਆਪਣੀ ਨਿਗਰਾਨੀ ਰਿਪੋਰਟ ਜਮ੍ਹਾ ਕਰਨ।

ਡਾ. ਮਿਸ਼ਰਾ ਨੇ ਮੁੜ ਦੁਹਰਾਇਆ ਕਿ ਸਵੱਛ ਅਤੇ ਸੁਰੱਖਿਅਤ ਪਾਣੀ ਪਹੁੰਚਾਉਣ ਸਿਹਤ ਸੇਵਾ ਵੰਡ ਦਾ ਇੱਕ ਬੁਨਿਆਦੀ ਅਤੇ ਜਰੂਰੀ ਹਿੱਸਾ ਹੈ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮਾਮਲੇ ਨੂੰ ਸਰਵੋਚ ਪ੍ਰਾਥਮਿਕਤਾ ਦੇਣ ਅਤੇ ਇਹ ਯਕੀਨੀ ਕਰਨ ਕਿ ਹਰਿਆਣਾਭਰ ਦੇ ਸਿਹਤ ਅਦਾਰਿਆਂ ਵਿੱਚ ਸਵੱਛਤਾ ਮਾਨਕਾਂ ਨੂੰ ਬਣਾਏ ਰੱਖਣ ਵਿੱਚ ਕਿਸੇ ਵੀ ਤਰ੍ਹਾ ਦੀ ਕੋਈ ਚੂਕ ਨਾ ਹੋਵੇ।

 

Tags: Dr Sumita Misra , Haryana Admin , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD