Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸਵੱਛ ਭਾਰਤ ਮਿਸ਼ਨ-ਗ੍ਰਾਮੀਣ ਵਿੱਚ ਹਰਿਆਣਾ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ

ਰਾਸ਼ਟਰੀ ਔਸਤ ਨਾਲੋਂ ਬਿਹਤਰ ਰਿਹਾ ਰਾਜ ਦਾ ਪ੍ਰਦਰਸ਼ਨ, ਸਾਲ 2026-27 ਲਈ 291 ਕਰੋੜ ਦੀ ਸਾਲਾਨਾ ਕਾਰਜ ਯੋਜਨਾ ਮਨਜ਼ੂਰ

Anurag Rastogi, Chief Secretary Haryana, Haryana

Gurpreet Singh

Gurpreet Singh

5 Dariya News

ਚੰਡੀਗੜ੍ਹ , 03 Apr 2026

Last updated on: Apr 04, 2026, 13:06 IST

ਸਵੱਛ ਭਾਰਤ ਮਿਸ਼ਨ-ਗ੍ਰਾਮੀਣ ਤਹਿਤ ਹਰਿਆਣਾ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ। ਪੇਂਡੂ ਸਵੱਛਤਾ ਦੇ ਮੁੱਖ ਸੰਕੇਤਕਾਂ 'ਤੇ ਰਾਜ ਦਾ ਪ੍ਰਦਰਸ਼ਨ ਰਾਸ਼ਟਰੀ ਔਸਤ ਨਾਲੋਂ ਬਿਹਤਰ ਰਿਹਾ ਹੈ। ਓਡੀਐਫ ਪਲੱਸ ਮਾਡਲ ਸ਼੍ਰੇਣੀ ਵਿੱਚ ਰਾਜ ਨੇ 91.08 ਫੀਸਦੀ ਕਵਰੇਜ ਹਾਸਲ ਕੀਤੀ ਹੈ, ਜੋ ਕਿ ਰਾਸ਼ਟਰੀ ਔਸਤ 85.3 ਫੀਸਦੀ ਤੋਂ ਵੱਧ ਹੈ। ਹਰਿਆਣਾ ਦੇ ਕੁੱਲ 6,618 ਪਿੰਡਾਂ ਵਿੱਚੋਂ 6,520 ਪਿੰਡ ਓਡੀਐਫ ਪਲੱਸ ਹੋ ਚੁੱਕੇ ਹਨ, ਜਦੋਂ ਕਿ 6,028 ਪਿੰਡਾਂ ਨੇ ਮਾਡਲ ਦਾ ਦਰਜਾ ਪ੍ਰਾਪਤ ਕਰ ਲਿਆ ਹੈ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਹਰਿਆਣਾ ਰਾਜ ਸਵੱਛ ਭਾਰਤ ਮਿਸ਼ਨ ਦੀ ਕਾਰਜਕਾਰੀ ਕਮੇਟੀ ਦੀ ਪੰਜਵੀਂ ਮੀਟਿੰਗ ਵਿੱਚ ਰਾਜ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਸਾਲ 2026-27 ਲਈ 291.40 ਕਰੋੜ ਰੁਪਏ ਦੀ ਅਭਿਲਾਸ਼ੀ ਸਾਲਾਨਾ ਕਾਰਜ ਯੋਜਨਾ ਨੂੰ ਵੀ ਮੰਜ਼ੂਰੀ ਦਿੱਤੀ ਗਈ। ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਸਾਕੇਤ ਕੁਮਾਰ ਨੇ ਮੀਟਿੰਗ ਵਿੱਚ ਦੱਸਿਆ ਕਿ ਸਾਲ 2014-15 ਵਿੱਚ ਐਸਬੀਐਮ-ਜੀ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਵਿੱਚ 7.35 ਲੱਖ ਤੋਂ ਵੱਧ ਨਿੱਜੀ ਘਰੇਲੂ ਪਖਾਨੇ ਬਣਾਏ ਜਾ ਚੁੱਕੇ ਹਨ, ਜਿਸ ਨਾਲ ਪੇਂਡੂ ਪਰਿਵਾਰਾਂ ਨੂੰ ਸਨਮਾਨ ਅਤੇ ਬਿਹਤਰ ਸਿਹਤ ਨਤੀਜੇ ਮਿਲੇ ਹਨ। 

ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਹੀ 7,941 ਪਖਾਨਿਆਂ ਦਾ ਨਿਰਮਾਣ ਕੀਤਾ ਗਿਆ, ਜੋ ਕਿ 6,670 ਦੇ ਨਿਰਧਾਰਤ ਟੀਚੇ ਤੋਂ ਵੱਧ ਹੈ। ਇਸ ਸਮੇਂ ਦੌਰਾਨ 2 ਲੱਖ ਤੋਂ ਵੱਧ ਲਾਭਕਾਰ ਪਰਿਵਾਰਾਂ ਨੂੰ 191.73 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਤੌਰ 'ਤੇ ਪ੍ਰਦਾਨ ਕੀਤੀ ਗਈ।ਮੀਟਿੰਗ ਵਿੱਚ ਸਾਲ 2026-27 ਲਈ 291.40 ਕਰੋੜ ਰੁਪਏ ਦੀ ਵਿਆਪਕ ਸਾਲਾਨਾ ਕਾਰਜ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੇ ਅਧੀਨ ਨਵੇਂ ਘਰੇਲੂ ਪਖਾਨਿਆਂ ਦਾ ਨਿਰਮਾਣ, ਕਮਿਊਨਿਟੀ ਸਵੱਛਤਾ ਕੰਪਲੈਕਸ, ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਵੇਸਟ  ਪ੍ਰਬੰਧਨ ਯੂਨਿਟਾਂ ਦੀ ਸਥਾਪਨਾ ਅਤੇ ਬਾਇਓਗੈਸ (ਗੋਬਰ-ਧਨ) ਪ੍ਰੋਜੈਕਟਾਂ ਨੂੰ ਲਾਗੂ ਕੀਤਾ ਜਾਵੇਗਾ।

ਮੀਟਿੰਗ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ਼੍ਰੀ ਸ਼ੇਖਰ ਵਿਦਿਆਰਥੀ, ਸਵੱਛ ਭਾਰਤ ਮਿਸ਼ਨ-ਗ੍ਰਾਮੀਣ ਦੀ ਮਿਸ਼ਨ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤਾ ਸਿੰਘ, ਹਰਿਆਣਾ ਸਕੂਲ ਸਿੱਖਿਆ ਪਰਿਯੋਜਨਾ ਪ੍ਰੀਸ਼ਦ ਦੀ ਰਾਜ ਪ੍ਰੋਜੈਕਟ ਡਾਇਰੈਕਟਰ ਸ਼੍ਰੀਮਤੀ ਵਰਸ਼ਾ ਖੰਗਵਾਲ ਅਤੇ ਐਸਐਲਟੀਐਫ ਦੇ ਉਪ-ਪ੍ਰਧਾਨ ਸ਼੍ਰੀ ਸੁਭਾਸ਼ ਚੰਦਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Anurag Rastogi , Chief Secretary Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD