Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਲਬੀਰ ਸਿੱਧੂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਗਮਾਡਾ ਤੇ ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਕੀਤਾ ਜਾਗਰੂਕ

6 ਅਪ੍ਰੈਲ ਨੂੰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

Balbir Singh Sidhu

Web Admin

Web Admin

5 Dariya News

ਮੋਹਾਲੀ , 03 Apr 2026

Last updated on: Apr 04, 2026, 13:34 IST

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਅਤੇ ਗਮਾਡਾ ਦੀਆਂ ਧੱਕੇਸ਼ਾਹੀਆਂ ਖਿਲਾਫ਼ ਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਨੂੰ 6 ਅਪ੍ਰੈਲ ਨੂੰ ਹੋਣ ਵਾਲੇ ਧਰਨੇ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ।

ਸਿੱਧੂ ਨੇ ਕਿਹਾ ਕਿ ਮੌਜੂਦਾ ਸਰਕਾਰ ਗਮਾਡਾ ਰਾਹੀਂ ਕਿਸਾਨਾਂ ਨਾਲ ਨਾਇਨਸਾਫ਼ੀ ਕਰ ਰਹੀ ਹੈ ਅਤੇ ਇਹ ਨੀਤੀਆਂ ਸਿੱਧੇ ਤੌਰ ‘ਤੇ ਕਿਸਾਨ ਵਿਰੋਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਤੋਂ ਜ਼ਮੀਨ ਹਾਸਲ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਧੱਕੇਸ਼ਾਹੀ ਹੈ।ਉਨ੍ਹਾਂ ਕਿਹਾ ਕਿ ਜਦੋਂ ਪਲਾਟਾਂ ਦੀ ਵੰਡ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਦੀ ਥਾਂ ਵਪਾਰਕ ਘਰਾਣਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਹ ਗੱਲ ਸਪਸ਼ਟ ਕਰਦੀ ਹੈ ਕਿ ਸਰਕਾਰ ਦਾ ਧਿਆਨ ਲੋਕ ਭਲਾਈ ਦੀ ਥਾਂ ਮੋਟਾ ਮੁਨਾਫ਼ਾ ਕਮਾਉਣ ਵੱਲ ਹੈ।

ਸਿੱਧੂ ਨੇ ਗਮਾਡਾ ਦੀ ਉਸ ਨੀਤੀ ‘ਤੇ ਵੀ ਸਵਾਲ ਉਠਾਏ ਜਿਸ ਅਨੁਸਾਰ ਕੋਨੇ ਜਾਂ ਪਾਰਕ ਦੇ ਸਾਹਮਣੇ ਪਲਾਟ ਲੈਣ ਵਾਲਿਆਂ ਤੋਂ ਵਾਧੂ ਰਕਮ ਵਸੂਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਗਲਤ ਹੈ ਅਤੇ ਇਸਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਗਮਾਡਾ, ਜੋ ਲੋਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਬਣਾਇਆ ਗਿਆ ਸੀ, ਹੁਣ ਨਿੱਜੀ ਕੰਪਨੀਆਂ ਵਾਂਗ ਕੰਮ ਕਰ ਰਿਹਾ ਹੈ ਅਤੇ ਸਿਰਫ਼ ਮੁਨਾਫ਼ੇ ‘ਤੇ ਧਿਆਨ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਰਾਹੀਂ ਸਰਕਾਰ ਕਿਸਾਨਾਂ ਦੀ ਜ਼ਮੀਨ ਹਾਸਲ ਕਰਕੇ ਵੱਡੇ ਪੱਧਰ ‘ਤੇ ਲਾਭ ਕਮਾ ਰਹੀ ਹੈ, ਪਰ ਇਸ ਨਾਲ ਨਾ ਤਾਂ ਕਿਸਾਨਾਂ ਨੂੰ ਫ਼ਾਇਦਾ ਹੋ ਰਿਹਾ ਹੈ ਅਤੇ ਨਾ ਹੀ ਆਮ ਲੋਕਾਂ ਨੂੰ ਕੋਈ ਰਾਹਤ ਮਿਲ ਰਹੀ ਹੈ।ਸ੍ਰੀ ਸਿੱਧੂ ਵੱਲੋਂ ਪੱਤੋਂ, ਮਨੌਲੀ, ਰੁੜਕਾ, ਧਰਮਗੜ੍ਹ, ਸੇਖਣ ਮਾਜਰਾ, ਬੜੀ, ਮਾਣਕਪੁਰ ਕੱਲਰ, ਕੁਰੜਾ, ਕੁਰੜੀ, ਬਾਕਰਪੁਰ, ਮੋਟੇ ਮਾਜਰਾ, ਤੰਗੋਰੀ, ਨਡਿਆਲੀ, ਮਟਰਾਂ, ਸਿਆਊ, ਕੰਡਾਲਾ, ਸਫ਼ੀਪੁਰ, ਝਿਊਰਹੇੜੀ, ਅਲੀਪੁਰ ਅਤੇ ਜਗਤਪੁਰਾ ਸਮੇਤ ਕਈ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਗਈਆਂ। 

ਇਨ੍ਹਾਂ ਮੀਟਿੰਗਾਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਹੱਕਾਂ ਲਈ ਇਕਜੁੱਟ ਹੋਣ ਦਾ ਸੰਕਲਪ ਲਿਆ।ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਜ਼ਮੀਨਾਂ ‘ਤੇ ਪੰਜਾਬ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਿੰਡ ਵਾਸੀਆਂ ਦਾ ਜੋਸ਼ ਅਤੇ ਇਕਜੁੱਟਤਾ ਇਹ ਦਰਸਾਉਂਦੀ ਹੈ ਕਿ ਆਪਣੇ ਹੱਕਾਂ ਦੀ ਰੱਖਿਆ ਲਈ ਉਹ ਹਰ ਸੰਘਰਸ਼ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਿੱਚ ਗਮਾਡਾ ਦੀਆਂ ਨੀਤੀਆਂ ਖਿਲਾਫ਼ ਭਾਰੀ ਰੋਸ ਹੈ ਅਤੇ ਲੋਕ ਆਪਣੀ ਜ਼ਮੀਨ ‘ਤੇ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਨੂੰ ਸਹਿਣ ਨਹੀਂ ਕਰਨਗੇ। ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਦੁਬਾਰਾ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ 6 ਅਪ੍ਰੈਲ ਨੂੰ ਸਵੇਰੇ 10 ਵਜੇ ਹੋਣ ਵਾਲੇ ਧਰਨੇ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੀ ਸੀ, ਖੜ੍ਹੀ ਹੈ ਤੇ ਖੜ੍ਹੀ ਰਹੇਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD