Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਭੈਣੀ ਸਾਹਿਬ ਵਿੱਚ ਬੀ.ਡੀ.ਪੀ.ਓ ਦਫਤਰ ਦਾ ਕੀਤਾ ਗਿਆ ਉਦਘਾਟਨ

ਕੂੰਮ ਕਲਾਂ ਨਵੇਂ ਬਲਾਕ ਦੇ ਬਣਨ ਨਾਲ ਪੰਚਾਇਤਾਂ ਦੇ ਕੰਮ ਹੋਣਗੇ ਆਸਾਨ: ਹਰਦੀਪ ਸਿੰਘ ਮੁੰਡੀਆਂ

Hardeep Singh Mundian, Ludhiana, AAP Punjab, Sri Bhaini Sahi

Gurpreet Singh

Gurpreet Singh

5 Dariya News

ਭੈਣੀ ਸਾਹਿਬ (ਲੁਧਿਆਣਾ) , 03 Apr 2026

Last updated on: Apr 04, 2026, 13:43 IST

ਪੰਜਾਬ ਸਰਕਾਰ ਵੱਲੋਂ ਬਲਾਕ ਕੂੰਮ ਕਲਾਂ ਨਵਾਂ ਬਣਾਇਆ ਗਿਆ ਹੈ। ਇਸ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਕੂੰਮ ਕਲਾਂ ਦਾ ਦਫਤਰ ਸ੍ਰੀ ਭੈਣੀ ਸਾਹਿਬ ਦੀ ਪਵਿੱਤਰ ਧਰਤੀ 'ਤੇ ਖੋਲਿਆ ਗਿਆ ਹੈ। ਇਸ ਦਫਤਰ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੀਤਾ।

ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਭੈਣੀ ਸਾਹਿਬ ਵਿਖੇ ਸਤਿਗੁਰੂ ਰਾਮ ਸਿੰਘ ਜੀ ਦੀ ਵਰਸੋਈ ਪਵਿੱਤਰ ਧਰਤੀ 'ਤੇ ਪੰਜਾਬ ਸਰਕਾਰ ਵੱਲੋਂ ਬੀ.ਡੀ.ਪੀ.ਓ ਦਫਤਰ ਕੂੰਮ ਕਲਾਂ ਖੋਲਣ 'ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਪੰਚਾਇਤਾਂ ਨੂੰ ਪਿੰਡ ਦੇ ਕੰਮਾਂ ਲਈ ਲੁਧਿਆਣੇ ਜਾਣਾ ਪੈਂਦਾ ਸੀ ਪਰ ਹੁਣ ਨਵਾਂ ਬਲਾਕ ਕੂੰਮ ਕਲਾਂ ਬਣਨ ਨਾਲ ਪੰਚਾਇਤਾਂ ਨੂੰ ਕੰਮ ਕਰਵਾਉਣ ਵਿੱਚ ਸੌਖ ਹੋਵੇਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ।

ਉਨ੍ਹਾਂ ਬੀ.ਡੀ.ਪੀ.ਓ ਕੂੰਮ ਕਲਾਂ ਰਾਜਵਿੰਦਰ ਸਿੰਘ ਨੂੰ ਕਿਹਾ ਕਿ ਬਲਾਕ ਕੂਮ ਕਲਾਂ ਦੇ ਵਿਕਾਸ ਨਾਲ ਸਬੰਧਿਤ ਜਿੰਨੇ ਵੀ ਪੈਂਡਿੰਗ ਕੰਮ ਹਨ ਉਹਨਾਂ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਤਾਂ ਜੋ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਲਾਭ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬਲਾਕ ਕੂੰਮ ਕਲਾਂ ਦੀਆਂ ਸਾਰੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਜਿਹੜੀਆਂ ਬਲਾਕ ਸੰਮਤੀ ਦੀਆਂ ਗਰਾਂਟਾਂ ਹੋਣਗੀਆਂ ਉਹ ਚੇਅਰਮੈਨ ਬਲਾਕ ਸੰਮਤੀ ਕੂੰਮ ਕਲਾਂ ਗੁਰਪ੍ਰੀਤ ਸਿੰਘ ਗੋਪੀ ਸਬੰਧਿਤ ਪੰਚਾਇਤਾਂ ਨੂੰ ਜਲਦ ਮੁੱਹਈਆ ਕਰਵਾਉਣਗੇ ਤਾਂ ਜੋ ਇਸ ਬਲਾਕ ਕੂੰਮ ਕਲਾਂ ਅਤੇ ਸਾਹਨੇਵਾਲ ਹਲਕੇ ਦਾ ਵਿਕਾਸ ਹੋ ਸਕੇ।

ਮੰਤਰੀ ਮੰਡੀਆਂ ਨੇ ਕਿਹਾ ਕਿ ਸਾਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ ਹਨ ਕਿ ਸੇਵਾਦਾਰ ਬਣਕੇ, ਲੋਕਾਂ ਵਿੱਚ ਰਹਿ ਕੇ ਸੇਵਾ ਕਰਨੀ ਹੈ। ਉਹਨਾਂ ਕਿਹਾ ਕਿ ਚੇਅਰਮੈਨ ਗੁਰਪ੍ਰੀਤ ਸਿੰਘ ਗੋਪੀ ਵੀ ਲੋਕਾਂ ਵਿੱਚ ਸੇਵਾਦਾਰ ਬਣ ਕੇ ਸੇਵਾ ਕਰਦੇ ਆ ਰਹੇ ਹਨ। ਹਲਕਾ ਸਾਹਨੇਵਾਲ ਦੇ ਵਿੱਚ ਪੈਂਦੇ ਬਲਾਕ ਲੁਧਿਆਣਾ-2 ਦੀ ਤਰ੍ਹਾਂ ਹੀ ਬਲਾਕ ਕੂੰਮ ਕਲਾਂ ਵਿੱਚ ਵੀ ਇਮਾਨਦਾਰੀ ਨਾਲ ਕੰਮ ਕਰਾਂਗੇ। ਜਿੰਨੇ ਵੀ ਪੈਡਿੰਗ ਕੰਮ ਹਨ ਉਹ ਇਸ ਸਾਲ 2026 ਵਿੱਚ ਪੂਰੇ ਕੀਤੇ ਜਾਣਗੇ।

ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਲਈ ਜਿੰਨੇ ਵੀ ਫੰਡ ਮੰਗੇ ਗਏ ਹਨ ਉਹ ਤੁਰੰਤ ਮੁਹੱਈਆ ਕਰਵਾਏ ਗਏ। ਉਹਨਾਂ ਦੱਸਿਆ ਕਿ ਕਰੋੜਾਂ ਰੁਪਇਆ ਹਲਕਾ ਸਾਹਨੇਵਾਲ ਵਿੱਚ ਵਿਕਾਸ ਕਾਰਜਾਂ ਲਈ ਆਇਆ ਹੈ ਅਤੇ ਇਸ ਸਾਲ ਹੋਰ ਆਵੇਗਾ। ਉਹਨਾਂ ਕਿਹਾ ਕਿ 13 ਕਰੋੜ ਤੋਂ ਵੱਧ ਦੀ ਰਕਮ ਸ੍ਰੀ ਭੈਣੀ ਸਾਹਿਬ ਦੇ ਸੀਵਰੇਜ ਸਿਸਟਮ ਲਈ ਪਾਸ ਹੋ ਚੁੱਕੀ ਹੈ। ਜਿਸ ਦੇ ਕੰਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਕਰਵਾਇਆ ਜਾਵੇਗਾ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਵੇਂ ਬਣੇ ਬਲਾਕ ਕੂੰਮ ਕਲਾਂ ਦਾ ਬੀ.ਡੀ.ਪੀ.ਓ ਦਫਤਰ ਸ੍ਰੀ ਭੈਣੀ ਸਾਹਿਬ ਦੀ ਪਵੱਤਰ ਧਰਤੀ ਵਿਖੇ ਖੋਲ੍ਹਣ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਦਫਤਰ ਖੁੱਲਣ ਨਾਲ ਬਲਾਕ ਕੂੰਮ ਕਲਾਂ ਦੀਆਂ ਪੰਚਾਇਤਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਇਸ ਦਫਤਰ ਨਾਲ ਸੰਬੰਧਿਤ ਲੋਕਾਂ ਨੂੰ ਰੋਜ਼ਮਰਾ ਦੀ ਜ਼ਿੰਦਗੀ ਨਾਲ ਸੰਬੰਧਿਤ ਦਿੱਕਤਾਂ ਨੂੰ ਹੱਲ ਕਰਨ ਵਿੱਚ ਰਾਹਤ ਮਿਲੇਗੀ ਅਤੇ ਸਰਕਾਰੀ ਸਕੀਮਾਂ ਦਾ ਲਾਭ ਪ੍ਰਾਪਤ ਹੋਵੇਗਾ।

ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਪੰਜਾਬ ਦੇ ਜੋ ਬਲਾਕ ਸਨ ਉਨ੍ਹਾਂ ਵਿੱਚ ਬਹੁਤ ਵੱਡੀ ਮੁਸ਼ਕਿਲ ਸੀ, ਉਦਾਹਰਨ ਲਈ ਮੰਨ ਲਓ ਕਿਸੇ ਇੱਕ ਹਲਕੇ ਵਿੱਚ 60 ਪਿੰਡ ਸਨ ਉਨ੍ਹਾਂ ਵਿੱਚੋਂ 40 ਪਿੰਡ ਇੱਕ ਬਲਾਕ ਵਿੱਚ ਪੈ ਜਾਂਦੇ ਸਨ ਅਤੇ ਬਾਕੀ 20 ਪਿੰਡ ਕਿਸੇ ਹੋਰ ਬਲਾਕ ਵਿੱਚ ਪੈ ਜਾਂਦੇ ਸਨ। ਜਿਸ ਕਰਕੇ ਉਹਨਾਂ ਪਿੰਡਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਸੀ। ਇਹ ਬਹੁਤ ਵੱਡੀ ਸਮੱਸਿਆ ਸੀ। 

ਜਦੋਂ ਤੋਂ ਇਹ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੇਰੇ ਕੋਲ ਆਇਆ ਤਾਂ ਮੈਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਕਿ ਜੋ ਪਿੰਡ ਦੂਸਰੇ ਬਲਾਕਾਂ ਵਿੱਚ ਚਲੇ ਜਾਂਦੇ ਹਨ, ਨਾ ਤਾਂ ਉਹਨਾਂ ਨੂੰ ਰੁਪਇਆ ਪਹੁੰਚਦਾ ਹੈ ਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਉਹਨਾਂ ਵੱਲ ਕੋਈ ਧਿਆਨ ਦੇ ਪਾਉਂਦੇ ਹਨ। ਉਸੇ ਵੇਲੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਨੂੰ ਆਦੇਸ਼ ਦਿੱਤੇ ਕਿ ਪ੍ਰਪੋਜ਼ਲ ਬਣਾ ਕੇ ਲੈ ਕੇ ਆਓ, ਕੈਬਨਿਟ ਵਿੱਚ ਲਿਜਾ ਕੇ ਇਸ ਨੂੰ ਪ੍ਰਵਾਨਗੀ ਦੇਵਾਂਗੇ ਅਤੇ ਸਾਰੇ ਬਲਾਕਾਂ ਦੀ ਵੰਡ ਹਲਕਾ ਵਾਈਜ਼ ਕਰਾਂਗੇ। ਸੋ ਪੂਰੇ ਪੰਜਾਬ ਦੇ ਬਲਾਕ ਹਲਕਾ ਵਾਈਜ਼ ਬਣਾਏ ਗਏ ਹਨ। 

ਸਬੰਧਤ ਸਾਰੀਆਂ ਮਨਜ਼ੂਰੀਆਂ ਅਤੇ ਕਲੈਰੀਫਿਕੇਸ਼ਨਾਂ ਲੈ ਕੇ ਕੈਬਨਿਟ ਵਿੱਚ ਇਸ ਨੂੰ ਪਾਸ ਕਰਕੇ ਲਾਗੂ ਕੀਤਾ ਗਿਆ ਹੈ। ਇਸੇ ਤਹਿਤ ਕੂੰਮ ਕਲਾਂ ਬਲਾਕ ਵੀ ਨਵਾਂ ਬਣਿਆ ਹੈ। ਜਦੋਂ ਇਹ ਬਲਾਕ ਨਹੀਂ ਸੀ ਤਾਂ ਲੋਕਾਂ ਨੂੰ ਕੰਮ ਕਰਵਾਉਣ ਲਈ ਲੁਧਿਆਣੇ ਜਾਣਾ ਪੈਂਦਾ ਸੀ ਜਿਸ ਨਾਲ ਲੋਕਾਂ ਦੀ ਬਹੁਤ ਖੱਜਲ ਖੁਆਰੀ ਹੁੰਦੀ ਸੀ ਪਰ ਇਸ ਬਲਾਕ ਦੇ ਬਣਨ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਲੋਕਾਂ ਦੀਆਂ ਰੋਜ਼ਮਰਾ ਦੀਆਂ ਪਰੇਸ਼ਾਨੀਆਂ ਦਾ ਹੱਲ ਇਸ ਬਲਾਕ ਦੇ ਬੀ.ਡੀ.ਪੀ.ਓ ਦਫਤਰ ਵਿੱਚ ਹੀ ਹੋ ਜਾਇਆ ਕਰੇਗਾ। ਸੋ ਆਉਣ ਵਾਲੇ ਸਮੇਂ ਵਿੱਚ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਚਾਇਤ ਵਿਭਾਗ ਦੇ ਕੀਤੇ ਕੰਮਾਂ ਨੂੰ ਯਾਦ ਕਰਨਗੇ।

ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਪੱਖੀ ਨੀਤੀਆਂ ਦੀ ਸਰਕਾਰ ਹੈ। ਇਹ ਪਹਿਲੀ ਸਰਕਾਰ ਹੈ ਜਿਸ ਨੇ ਸਹੀ ਅਰਥਾਂ ਵਿੱਚ ਆਮ ਲੋਕਾਂ ਦੀ ਸੁਣਵਾਈ ਕੀਤੀ ਹੈ ਅਤੇ ਆਮ ਲੋਕਾਂ ਦੇ ਦੁੱਖ ਤਕਲੀਫਾਂ ਨੂੰ ਸਮਝਦੇ ਹੋਏ ਸਕੀਮਾਂ ਲੋਕਾਂ ਦੀ ਭਲਾਈ ਲਈ ਲੈ ਕੇ ਆਏ ਹਨ ਜਿਸ ਨਾਲ ਜਨ-ਸਧਾਰਨ ਨੂੰ ਲਾਭ ਮਿਲਦਾ ਹੈ। 

ਜੇਕਰ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਨੀਤੀਆਂ ਨੂੰ ਇਕੱਠਾ ਕਰਕੇ ਸਰਵੇਖਣ ਕੀਤਾ ਜਾਵੇ ਤਾਂ ਮੈਂ ਦਾਅਵੇ ਨਾਲ ਕਹਿ ਸਕਦਾ ਹਾਂ ਕਿ ਵਰਤਮਾਨ ਸਮੇਂ ਵਿੱਚ ਇਕੱਲੇ-ਇਕੱਲੇ ਪਰਿਵਾਰ ਨੂੰ ਮਹੀਨੇ ਦਾ 10 ਹਜ਼ਾਰ ਰੁਪਏ ਦਾ ਮੁਨਾਫਾ ਹੋ ਰਿਹਾ ਹੈ। ਚਾਹੇ ਉਸ ਵਿੱਚ ਘਰਾਂ ਨੂੰ 24 ਘੰਟੇ ਦਿੱਤੀ ਜਾ ਰਹੀ ਮੁਫਤ ਬਿਜਲੀ, ਖੇਤਾਂ ਨੂੰ ਦਿਨ ਸਮੇਂ ਦਿੱਤੀ ਜਾ ਰਹੀ ਮੁਫਤ ਬਿਜਲੀ, ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਫਤ ਤੇ ਸ਼ਾਨਦਾਰ ਸਿੱਖਿਆ ਪ੍ਰਣਾਲੀ ਦੇਣਾ ਆਦਿ ਸ਼ਾਮਿਲ ਹੈ। 

ਇਸ ਤੋਂ ਇਲਾਵਾ 10 ਲੱਖ ਰੁਪਏ ਦਾ ਸਿਹਤ ਕਾਰਡ ਬਣਾਉਣ ਨਾਲ ਪਰਿਵਾਰਾਂ ਦਾ ਇਲਾਜ 'ਤੇ ਲੱਖਾਂ ਰੁਪਏ ਬਚੇਗਾ ਜਿਸ ਨਾਲ ਵੱਡੀ ਰਾਹਤ ਮਿਲੇਗੀ। ਆਉਣ ਵਾਲੇ ਸਮੇਂ ਵਿੱਚ ਧੀਆਂ, ਭੈਣਾਂ ਅਤੇ ਮਾਤਾਵਾਂ ਨੂੰ 1000 ਅਤੇ 1500 ਦੇਣ ਲਈ 13 ਅਪ੍ਰੈਲ ਵਿਸਾਖੀ ਵਾਲੇ ਦਿਨ ਤੋਂ ਸਨਮਾਨ ਰਾਸ਼ੀ ਲਈ ਰਜਿਸਟਰੇਸ਼ਨ ਸ਼ੁਰੂ ਹੋਵੇਗੀ। ਇਸ ਤਹਿਤ ਲੱਖਾਂ ਰੁਪਏ ਦਾ ਲੋਕਾਂ ਨੂੰ ਫਾਇਦਾ ਹੋਵੇਗਾ। ਸੋ ਇਹਨਾਂ ਸਕੀਮਾਂ ਦਾ ਫਾਇਦਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੀ ਲੋਕਾਂ ਨੂੰ ਦਿੱਤਾ ਹੈ।

ਬਲਾਕ ਸੰਮਤੀ ਕੂੰਮ ਕਲਾਂ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਪੀ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੂੰ ਵਿਸ਼ਵਾਸ਼ ਦਿਵਾਇਆ ਕਿ ਦਫਤਰ ਬੀ.ਡੀ.ਪੀ.ਓ ਜੋ ਬਲਾਕ ਕੂੰਮ ਕਲਾਂ ਦਾ ਹੈ ਉਹ ਸ਼੍ਰੀ ਭੈਣੀ ਸਾਹਿਬ ਦੀ ਧਰਤੀ ਉੱਤੇ ਖੋਲਿਆ ਗਿਆ ਹੈ ਉਸ ਵਿੱਚ ਜੋ ਵੀ ਕੰਮ ਹੋਵੇਗਾ ਉਹ ਇਮਾਨਦਾਰੀ ਨਾਲ ਕੀਤਾ ਜਾਵੇਗਾ। ਬਲਾਕ ਕੂੰਮ ਕਲਾਂ ਦੇ ਵਿੱਚ ਹੋਣ ਵਾਲਾ ਹਰ ਕੰਮ ਸੇਵਾ ਭਾਵਨਾ ਨਾਲ ਕੀਤਾ ਜਾਵੇਗਾ।ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਭੈਣੀ ਸਾਹਿਬ ਪਹੁੰਚਣ 'ਤੇ ਬਲਾਕ ਸੰਮਤੀ ਕੂੰਮ ਕਲਾਂ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਪੀ, ਵਾਈਸ ਚੇਅਰਮੈਨ ਰਮਨਪ੍ਰੀਤ ਕੌਰ, ਬੀ.ਡੀ.ਪੀ.ਓ ਕੂੰਮ ਕਲਾਂ ਰਾਜਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਉਤੇ ਸਵਾਗਤ ਅਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਨਾਮਧਾਰੀ ਜਗਤ ਦੇ ਸਿਰਕੱਢ ਆਗੂ, ਬੀ.ਡੀ.ਪੀ.ਓ ਕੂੰਮ ਕਲਾਂ ਰਾਜਵਿੰਦਰ ਸਿੰਘ, ਚੇਅਰਮੈਨ ਬਲਾਕ ਸੰਮਤੀ ਕੂੰਮ ਕਲਾਂ ਗੁਰਪ੍ਰੀਤ ਸਿੰਘ ਗੋਪੀ, ਵਾਈਸ ਚੇਅਰਮੈਨ ਰਮਨਪ੍ਰੀਤ ਕੌਰ, ਚੇਅਰਮੈਨ ਬਲਾਕ ਸੰਮਤੀ ਲੁਧਿਆਣਾ-2 ਦਰਸ਼ਨ ਸਿੰਘ ਮਾਹਲਾ, ਹਲਕਾ ਸੰਗਠਨ ਇੰਚਾਰਜ ਸਾਹਨੇਵਾਲ ਤੇਜਿੰਦਰ ਸਿੰਘ ਮਿੱਠੂ, ਕੌਂਸਲਰ ਜਸਪਾਲ ਸਿੰਘ ਗਰੇਵਾਲ, ਪ੍ਰਧਾਨ ਬਲਵਿੰਦਰ ਸਿੰਘ, ਸਰਪੰਚ ਗੁਰਦੇਵ ਸਿੰਘ ਜਾਲਖੇੜੀ, ਸਰਪੰਚ ਬਹਾਦਰ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਜਸਵਿੰਦਰ ਸਿੰਘ, ਨਿੱਕਾ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਕੁਲਦੀਪ ਐਰੀ, ਇਕਬਾਲ ਸਿੰਘ ਜੰਡਿਆਲੀ, ਸੋਢੀ ਕਟਾਣੀ, ਪ੍ਰਧਾਨ ਰਾਜ ਕੁਮਾਰ ਵਰਮਾ, ਸਰਪੰਚ ਰਵਿੰਦਰ ਸਿੰਘ ਰਾਜੂ ਗਰੇਵਾਲ, ਅਮਨ ਕਟਾਣੀ, ਗੁਰਦੇਵ ਸਿੰਘ ਚੀਮਾ, ਸਨੀ ਕਟਾਣੀ ਤੋਂ ਇਲਾਵਾ ਵੱਡੀ ਗਿਣਤੀ ਹਲਕਾ ਸਾਹਨੇਵਾਲ ਅਤੇ ਬਲਾਕ ਕੂੰਮ ਕਲਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।

 

Tags: Hardeep Singh Mundian , Ludhiana , AAP Punjab , Sri Bhaini Sahi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD