Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੇਅਦਬੀ ਮਾਮਲੇ ’ਤੇ ਸਸਤੀ ਨੌਟੰਕੀ ਕਰਨ ’ਤੇ ਸੁਖਬੀਰ ਸਿੰਘ ਬਾਦਲ ਨੇ ਰਾਜਾ ਵੜਿੰਗ ਨੂੰ ਕੀਤੀ ਤਾੜਨਾ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਪਸ਼ੂ ਪਾਲਣ ਦਾ ਧੰਦਾ ਅਪਣਾਉਣ ਤੋਂ ਨਿਰਉਤਸ਼ਾਹਿਤ ਕਰਨ ਦੀ ਵੀ ਕੀਤੀ ਨਿਖੇਧੀ

Sukhbir Singh Badal, Shiromani Akali Dal, SAD, Akali Dal, Bikram Singh Majithia, Baba Bakala

Gurpreet Singh

Gurpreet Singh

5 Dariya News

ਬਾਬਾ ਬਕਾਲਾ (ਰਈਆ) , 02 Apr 2026

Last updated on: Apr 04, 2026, 13:59 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪਵਿੱਤਰ ਗ੍ਰੰਥਾਂ ਦੇ ਸੰਵੇਦਨਸ਼ੀਲ ਮਾਮਲੇ ’ਤੇ ਸਸਤੀ ਨੌਟਕੀ ਕਰਨ ਵਿਰੁੱਧ ਤਾੜਨਾ ਕੀਤੀ ਅਤੇ ਉਹਨਾਂ ਵੜਿੰਗ ਨੂੰ ਸਵਾਲ ਕੀਤਾ ਕਿ 2017 ਤੋਂ 2022 ਤੱਕ ਉਹਨਾਂ ਦੀ ਸਰਕਾਰ ਦੇ ਪੰਜ ਸਾਲਾਂ ਵਿਚ ਬੇਅਦਬੀ ਦੇ ਦੋਸ਼ੀ ਕਿਉਂ ਨਹੀਂ ਫੜੇ ਗਏ।

ਅੱਜ ਇਥੇ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਪਾਰਟੀ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਜਲਾਲਉਸਮਾ ਦੇ ਨਾਲ ਰਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵੜਿੰਗ ਨੂੰ ਇਹ ਵੀ ਆਖਿਆ ਕਿ ਉਹ ਇਹ ਵੀ ਦੱਸਣ ਕਿ ਉਹਨਾਂ ਨੇ ਕਦੇ ਵੀ ਉਹਨਾਂ ਦੀ ’ਮਾਤਾ’ ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰਕੇ ਸਿੱਖ ਖਿਲਾਫ ਕੀਤੀ ਸਭ ਤੋਂ ਵੱਡੀ ਬੇਅਦਬੀ ਦਾ ਮਾਮਲਾ ਕਿਉਂ ਨਹੀਂ ਚੁੱਕਿਆ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੜਿੰਗ ਨੂੰ ਇਹ ਵੀ ਆਖਿਆ ਕਿ ਉਹ ਦੱਸਣ ਕਿ ਪਿਛਲੇ 10 ਸਾਲਾਂ ਵਿਚ 597 ਥਾਵਾਂ ’ਤੇ ਜਿਹੜੀਆਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਉਹਨਾਂ ਵਿਚੋਧ ਕਿਸੇ ਵੀ ਥਾਂ ’ਤੇ ਉਹ ਕਦੇ ਗਏ ਸਨ ? ਉਹਨਾਂ ਕਿਹਾ ਕਿ ਕਾਂਗਰਸ ਨੇ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ’ਤੇ ਹਮੇਸ਼ਾ ਹੀ ਰਾਜਨੀਤੀ ਕੀਤੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਅਕਾਲੀ ਦਲ ਨੂੰ ਬਰਗਾੜੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਬੇਅਦਬੀ ਦੀ ਜਾਂਚ ਤੋਂ ਰੋਕਣ ਵਾਸਤੇ ਹਮੇਸ਼ਾ ਰਾਜਨੀਤੀ ਕੀਤੀ। ਉਹਨਾਂ ਕਿਹਾ ਕਿ ਇਸਨੂੰ ਬੇਅਦਬੀ ਬਾਰੇ ਗੱਲ ਕਰਨ ਦਾ ਕੋਈ ਨਹੀਂ ਹੈ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਜਦੋਂ 2014 ਵਿਚ ਆਮ ਆਦਮੀ ਪਾਰਟੀ (ਆਪ) ਦਾ ਪੰਜਾਬ ਵਿਚ ਦਾਖਲਾ ਹੋਇਆ ਤਾਂ ਉਸ ਮਗਰੋਂ ਹੀ 2015 ਤੋਂ ਬੇਅਦਬੀ ਦੀਆਂ ਘਟਨਾਵਾਂ ਸ਼ੁਰੂ ਹੋਈਆਂ। ਉਹਨਾਂ ਕਿਹਾ ਕਿ ਆਪ ਦੇ ਐਮ ਐਲ ਏ ਨਰੇਸ਼ ਯਾਦਵ ਨੂੰ ਤਾਂ 2016 ਵਿਚ ਮਾਲੇਰਕੋਟਲਾ ਵਿਚ ਹੋਈ ਬੇਅਦਬੀ ਦੀ ਘਟਨਾ ਦਾ ਦੋਸ਼ੀ ਵੀ ਠਹਿਰਾਇਆ ਗਿਆ ਹਾਲਾਂਕਿ ਆਪ ਨੇ ਡਿਪਟੀ ਕਮਿਸ਼ਨਰ ’ਤੇ ਕੇਸ ਵਾਪਸ ਲੈਣ ਦਾ ਦਬਾਅ ਬਣਾ ਕੇ ਅਤੇ ਹਰਪਾਲ ਚੀਮਾ ਤੇ ਹਰਜੋਤ ਬੈਂਸ ਵਰਗਿਆਂ ਨੂੰ ਉਸਦੇ ਬਚਾਅ ਵਾਸਤੇ ਤਾਇਨਾਤ ਕਰ ਕੇ ਬਚਾਉਣ ਦੀ ਕੋਸ਼ਿਸ਼ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਪਸ਼ੂ ਪਾਲਣ ਦਾ ਧੰਦਾ ਅਪਣਾਉਣ ਤੋਂ ਨਿਰਉਤਸ਼ਾਹਿਤ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਉਹ ਅਜਿਹਾ ਇਸ ਕਰ ਕੇ ਕਰ ਰਹੇ ਹਨ ਕਿਉਂਕਿ ਅਕਾਲੀ ਦਲ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਅਕਾਲੀ ਦਲ ਦੀ ਪਸ਼ੂ ਪਾਲਣ ਵਾਸਤੇ 75 ਫੀਸਦੀ ਸਬਸਿਡੀ ਦੇਣ ਅਤੇ ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਹੇ ਹੁੰਗਾਰੇ ਤੋਂ ਬੌਖਲਾ ਗਏ ਹਨ। 

ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ ਕਿ ਅਕਾਲੀ ਦਲ ਨੌਜਵਾਨਾਂ ਨੂੰ ਗੋਹਾ ਕੂੜਾ ਕਰਨ ਲਗਾ ਦੇਵੇਗਾ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਨੌਜਵਾਨਾਂ ਨੂੰ ਹਿੱਸੇਦਾਰ ਬਣਾਉਣ ਵਾਸਤੇ ਅਜਿਹੀਆਂ ਸਕੀਮਾਂ ਸਮੇਂ ਦੀ ਜ਼ਰੂਰਤ ਹਨ। ਉਹਨਾਂ ਕਿਹਾ ਕਿ ਉਹ ਸਮਝਦੇ ਹਨ ਕਿ ਜਿਹੜਾ ਬੰਦਾ ਦਿਨ ਵੇਲੇ ਹੀ ਸ਼ਰਾਬ ਨਾਲ ਰੱਜ ਲੈਂਦਾ ਹੈ ਉਸ ਤੋਂ ਕੋਈ ਆਸ ਵੀ ਨਹੀਂ ਰੱਖਣੀ ਚਾਹੀਦੀ।

ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਦੁੱਧ ’ਤੇ ਵੀ ਐਮ ਐਸ ਪੀ ਦੇਵੇਗੀ ਤਾਂ ਜੋ ਡੇਅਰੀ ਕਿਸਾਨਾਂ ਦੇ ਹਿੱਤ ਸੁਰੱਖਿਅਤ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਪਾਰਟੀ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕਰੇਗੀ ਜਿਸਦੇ ਕੇਂਦਰ ਹਰ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਜਾਣਗੇ ਤੇ ਨੌਜਵਾਨਾਂ ਨੂੰ ਉਦਯੋਗ ਜਗਤ ਦੀ ਲੋੜ ਮੁਤਾਬਕ ਹੁਨਰ ਸਿੱਖਲਾਈ ਦਿੱਤੀ ਜਾਵੇਗੀ।

ਉਹਨਾਂ ਇਹ ਵੀ ਐਲਾਨ ਕੀਤਾ ਕਿ ਸਾਰੀਆਂ ਗਲੀਆਂ ਤੇ ਨਾਲੀਆਂ ਪੜਾਅਵਾਰ ਪੱਕੀਆਂ ਕੀਤੀਆਂ ਜਾਣਗੀਆਂ ਤੇ ਹਰ ਸਾਲ 2500 ਪਿੰਡਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਾਂਝੀਆਂ ਜ਼ਮੀਨਾਂ ਦੀ ਤਕਸੀਮ ਮੁਫਤ ਵਿਚ ਕਰਵਾ ਕੇ ਦਿੱਤੀ ਜਾਵੇਗੀ ਅਤੇ ਲਾਲ ਡੋਰੇ ਦੇ ਅੰਦਰ ਰਹਿਣ ਵਾਲਿਆਂ ਦੀਆਂ ਰਜਿਸਟਰੀਆਂ ਕਰਵਾ ਕੇ ਦਿੱਤੀਆਂ ਜਾਣਗੀਆਂ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਵੇਅਰ ਹਾਊਸਿੰਗ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ  ਅਤੇ 19 ਸਾਲਾਂ ਦੇ ਰਣਜੀਤ ਸਿੰਘ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਹੀ ਮਿਲਕਫੈਡ ਵਿਚ ਹੋਏ ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰ ਹੈ ਕਿਉਂਕਿ ਉਹਨਾਂ ਕੋਲ ਹੀ ਸਹਿਕਾਰਤਾ ਵਿਭਾਗ ਹੈ ਅਤੇ ਉਹਨਾਂ ਦੀ ਨਿਗਰਾਨੀ ਹੇਠ ਹੀ ਭਾਰਤੀ ਫੌਜ ਨੇ ਵੇਰਕਾ ਦਾ ਸਾਰਾ ਦੁੱਧ ਪਾਊਡਰ ਰੱਦ ਕਰ ਦਿੱਤਾ ਹੈ।ਇਸ ਮੌਕੇ ਸੀਨੀਅਰ ਆਗੂ ਵੀਰ ਸਿੰਘ ਲੋਪੋਕੇ ਤੇ ਰਾਜਵਿੰਦਰ ਸਿੰਘ ਰਾਜਾ ਲਾਦੇਹ ਵੀ ਹਾਜ਼ਰ ਸਨ।

 

Tags: Sukhbir Singh Badal , Shiromani Akali Dal , SAD , Akali Dal , Bikram Singh Majithia , Baba Bakala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD