Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਗਲੀ ਅਕਾਲੀ ਦਲ ਦੀ ਸਰਕਾਰ ਕੰਢੀ ਇਲਾਕੇ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਲਾਗੂ ਕਰੇਗੀ: ਸੁਖਬੀਰ ਸਿੰਘ ਬਾਦਲ

ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਮਾੜਾ ਹਾਲ ਤੇ ਮੰਤਰੀ ਗੈਂਗਸਟਰਾਂ ਨਾਲ ਰਲ ਕੇ ਲੋਕਾਂ ਨੂੰ ਧਮਕਾਉਣ ਤੇ ਫਿਰੌਤੀਆਂ ਵਸੂਲਣ ਦੇ ਕੰਮ ਵਿਚ ਲੱਗੇ

Web Admin

Web Admin

5 Dariya News

ਚੱਬੇਵਾਲ , 03 Apr 2026

Last updated on: Apr 04, 2026, 14:01 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਢੀ ਇਲਾਕੇ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਲਾਗੂ ਕਰੇਗੀ ਅਤੇ ਨਾਲ ਹੀ ਕੰਢੀ ਏਰੀਆ ਡਵੈਲਪਮੈਂਟ ਮੰਤਰਾਲਾ ਸਥਾਪਿਤ ਕਰੇਗੀ। ਇਥੇ ਇਕ ਸੀਨੀਅਰ ਆਗੂ ਹਰਮਿੰਦਰ ਸਿੰਘ ਸੰਧੂ ਦੇ ਨਾਲ ਰਲ ਕੇ ਵਿਸ਼ਾਲ ਰੈਲੀ ਜਿਸ ਵਿਚ ਭਾਰੀ ਬਰਸਾਤ ਦੇ ਬਾਵਜੂਦ ਲੋਕ ਕੁਰਸੀਆਂ ਮੂਧੀਆਂ ਕਰ ਕੇ ਡਟੇ ਰਹੇ, ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਕੰਢੀ ਪੱਟੀ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਲਾਗੂ ਕਰਨ ਵਾਸਤੇ ਵਚਨਬੱਧ ਹੈ ਜਿਸ ਵਿਚ ਬਿਜਲੀ ਤੇ ਟੈਕਸ ਸਬਸਿਡੀਆਂ ਵੀ ਹੋਣਗੀਆਂ ਤੇ ਅਸੀਂ ਪਠਾਨਕੋਟ ਤੋਂ ਚੰਡੀਗੜ੍ਹ ਤੇ ਅੰਮ੍ਰਿਤਸਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਹਾਈਵੇ ਵੀ ਬਣਾਵਾਂਗੇ ਤਾਂ ਜੋ ਖੇਤਰ ਵਿਚ ਸੜਕੀ ਆਵਾਜਾਈ ਸੁਖਾਲੀ ਹੋਵੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਢੀ ਏਰੀਆ ਡਵੈਲਪਮੈਂਟ ਮੰਤਰਾਲਾ ਵੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਮੰਤਰਾਲਾ ਕੰਢੀ ਇਲਾਕੇ ਦੇ ਵਿਕਾਸ ’ਤੇ ਧਿਆਨ ਕੇਂਦਰਤ ਕਰੇਗਾ ਅਤੇ ਸਰਕਾਰੀ ਟਿਊਬਵੈਲ ਲਗਾ ਕੇ ਤੁਪਕਾ ਸਿੰਜਾਈ ਪ੍ਰਣਾਲੀ ਤੇ ਜ਼ਮੀਨਦੋਜ਼ ਪਾਈਪਾਂ ਪਾ ਕੇ ਕਿਸਾਨਾਂ ਨੂੰ ਸਹੂਲਤ ਦਿੱਤੀ ਜਾਵੇਗੀ।ਅਕਾਲੀ ਦਲ ਦੇ ਆਗੂ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਕਿਵੇਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਅਤੇ ਮੰਤਰੀ ਗੈਂਗਸਟਰਾਂ ਨਾਲ ਰਲ ਕੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਵਸੂਲ ਰਹੇ ਹਨ। 

ਉਹਨਾਂ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਤੱਕ ਪਹੁੰਚ ਖਤਮ ਕਰ ਦਿੱਤੀ ਹੈ ਤੇ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਏਜੰਡਾ ਲਾਗੂ ਕਰਨ ਵਿਚ ਰੁੱਝੇ ਹੋਏ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੂੰ ਤਾਂ ਹੁਣ ਬਿਨਾਂ ਲਾਕ ਡਾਊਨ ਲਾਗੂ ਕੀਤਿਆਂ ਤੇ ਆਪਣੇ ਪਿੰਡ ਤੇ ਨੇੜਲੇ ਇਲਾਕਿਆਂ ਦੇ ਹਥਿਆਰ ਜ਼ਬਤ ਕੀਤੇ ਬਗੈਰ ਆਪਣੇ ਹੀ ਪਿੰਡ ਜਾਣ ਦੀ ਹਿੰਮਤ ਨਹੀਂ ਹੁੰਦੀ। ਉਹਨਾਂ ਨੇ ਮੁੱਖ ਮੰਤਰੀ ਦੀ ਇਸ ਗੱਲ ਲਈ ਵੀ ਨਿਖੇਧੀ ਕੀਤੀ ਕਿ ਪੰਜਾਬ ਦੇ ਆੜ੍ਹਤੀਆਂ ਨੂੰ ਹੁਣ ਗੁਆਂਢੀ ਰਾਜ ਦੇ ਮੁੱਖ ਮੰਤਰੀ ਨੂੰ ਜਾ ਕੇ ਮੰਗ ਪੱਤਰ ਦੇਣੇ ਪੈ ਰਹੇ ਹਨ।

ਸਰਦਾਰ ਬਾਦਲ ਨੇ ਆਪ ਸਰਕਾਰ ਵੱਲੋਂ ਫੈਲਾਏ ਵਿਆਪਕ ਭ੍ਰਿਸ਼ਟਾਚਾਰ ਦੀ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਆਪ ਸਰਕਾਰੀ ਖਰਚੇ ’ਤੇ ਸਿਆਸੀ ਰੈਲੀਆਂ ਕਰ ਰਹੀ ਹੈ ਅਤੇ ਟੈਂਟਾਂ, ਕੁਰਸੀਆਂ ਤੇ ਕੈਟਰਿੰਗ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਰੈਲੀਆਂ ’ਤੇ ਹੁੰਦੇ ਕਰੋੜਾਂ ਰੁਪਏ ਦੇ ਖਰਚ ਵਿਚੋਂ ਅੱਧਾ ਹਿੱਸਾ ਕਮਿਸ਼ਨ ਦੇ ਰੂਪ ਵਿਚ ਪਾਰਟੀ ਦੀ ਦਿੱਲੀ ਲੀਡਰਸ਼ਿਪ ਨੂੰ ਦਿੱਤਾ ਜਾ ਰਿਹਾ ਹੈ। ਉਹਨਾਂ ਨੇ ਆਪ ਵੱਲੋਂ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਝੂਠੇ ਦਾਅਵੇ ਕਰਨ ਦੀ ਵੀ ਨਿਖੇਧੀ ਕੀਤੀ। 

ਉਹਨਾਂ ਕਿਹਾ ਕਿ ਭਗਵੰਤ ਮਾਨ ਦਾਅਵਾ ਕਰ ਰਹੇ ਹਨ ਕਿ ਆਪ ਸਰਕਾਰ ਨੇ ਹੀ ਪੰਜਾਬ ਵਿਚ ਹਰ ਚਾਰ ਪਿੰਡਾਂ ਪਿੱਛੇ ਮੰਡੀਆਂ ਸਥਾਪਿਤ ਕੀਤੀਆਂ ਹਨ ਜਦੋਂ ਕਿ ਅਰਵਿੰਦ ਕੇਜਰੀਵਾਲ ਆਖ ਰਹੇ ਹਨ ਕਿ ਆਪ ਸਰਕਾਰ ਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣਾ ਸ਼ੁਰੂ ਕਰ ਦਿੱਤਾ ਹੈ।ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਆਪ ਸਰਕਾਰ ਦੇ ਕਾਰਜਕਾਲ ਵਿਚ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਬਾਰੇ ਝੂਠੇ ਦਾਅਵੇ ਕਿਉਂ ਕਰ ਰਹੇ ਹਨ ਜਦੋਂ ਕਿ ਆਰ ਟੀ ਆਈ ਦੀ ਜਾਣਕਾਰੀ ਮੁਤਾਬਕ ਨਿਵੇਸ਼ ਸਿਰਫ 2600 ਕਰੋੜ ਰੁਪਏ ਦਾ ਹੋਇਆ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਲਗਾਤਾਰ ਇਹ ਕਹਿੰਦਾ ਆ ਰਿਹਾ ਹੈ ਕਿ ਪੰਜਾਬ ਵਿਚ ਫਿਰੌਤੀਆਂ ਤੇ ਗੈਂਗਸਟਰ ਰਾਜ ਕਾਰਨ ਨਿਵੇਸ਼ਕ ਨਿਵੇਸ਼ ਕਰਨ ਤੋਂ ਡਰ ਰਹੇ ਹਨ। ਉਹਨਾਂਕਿਹਾ  ਕਿ ਅਸੀਂ 2027 ਵਿਚ ਅਕਾਲੀ ਸਰਕਾਰ ਬਣਨ ’ਤੇ ਕਾਨੂੰਨ ਦਾ ਰਾਜ ਸਥਾਪਿਤ ਕਰਨ ਵਾਸਤੇ ਅਤੇ ਉਦਯੋਗਾਂ ਨੂੰ ਰਿਆਇਤਾਂ ਦੇ ਕੇ ਨਿਵੇਸ਼ ਆਕਰਸ਼ਤ ਕਰਨ ਵਾਸਤੇ ਵਚਨਬੱਧ ਹਾਂ ਅਤੇ ਅਸੀਂ ਯਕੀਨੀ ਬਣਾਵਾਂਗੇ ਕਿ ਉਦਯੋਗਾਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਮਿਲਣ।ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਇਕ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਜਿਸਦੇ ਸੈਂਟਰ ਹਰ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ ਮੈਡੀਕਲ ਤੇ ਵੈਟਨਰੀ ਕਾਲਜ ਸਥਾਪਿਤ ਕੀਤੇ ਜਾਣਗੇ। 

ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜ਼ਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ, ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ ਅਤੇ ਡੇਅਰੀ ਤੇ ਪਸ਼ੂ ਪਾਲਣ ਦਾ ਧੰਦਾ ਕਰਨ ਵਾਲਿਆਂ ਨੂੰ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ ਜਿਹਨਾਂ ਦੱਸਿਆ ਕਿ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਜਿਹਨਾਂ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਸੌਂਪੀ ਗਈ ਸੀ, ਨੇ ਦੱਸਿਆ ਸੀ ਕਿ ਸੂਬੇ ਵਿਚ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਅਰਵਿੰਦ ਕੇਜਰੀਵਾਲ ਦਾ ਹੱਥ ਹੈ।ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਤੇ ਹੀਰਾ ਸਿੰਘ ਗਾਬੜੀਆ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਸੋਹਣ ਸਿੰਘ ਠੰਢਲ, ਵਰਿੰਦਰ ਸਿੰਘ ਬਾਜਵਾ, ਲਾਲੀ ਬਾਜਵਾ, ਲੱਖੀ ਉੜਮੁੜ ਟਾਂਡਾ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਅਰਵਿੰਦਰ ਸਿੰਘ ਰਸੂਲਪੁਰ, ਅਮਰੀਕ ਸਿੰਘ ਬੱਲੋਵਾਲ ਤੇ ਕੇ ਐਸ ਮੱਖਣ ਵੀ ਹਾਜ਼ਰ ਸਨ।

 

Tags: Sukhbir Singh Badal , Shiromani Akali Dal , SAD , Akali Dal , Daljit Singh Cheema , Hira Singh Gabria , Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD