Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਇਹ ਪਹਿਲਕਦਮੀ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰਈ ਜਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ ਸ਼ੁਰੂ ਕੀਤੀ

Bal Mukand Sharma, Chandigarh

Gurpreet Singh

Gurpreet Singh

5 Dariya News

ਚੰਡੀਗੜ੍ਹ , 04 Apr 2026

Last updated on: Apr 04, 2026, 16:46 IST

ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ  ਮਿਸ  ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ। ਸੈਮੀਨਾਰ ਵਿੱਚ ਪੰਜਾਬ, ਯੂਐਸਏ ਅਤੇ ਯੂਕੇ ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। 

ਚਰਚਾ ਦੌਰਾਨ ਔਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ, ਪਾਣੀ ਦੀ ਸਮਝਦਾਰ ਵਰਤੋਂ, ਫੂਡ ਪ੍ਰੋਸੈਸਿੰਗ ਅਤੇ ਐਕਸਪੋਰਟ ਵਰਗੇ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ ਹੋਇਆ। ਸਾਰੇ ਵਿਚਾਰਾਂ ਦਾ ਕੇਂਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਨਾਲ ਜੁੜਿਆ ਰਿਹਾ।

ਸੈਮੀਨਾਰ ਦੇ ਭਾਗੀਦਾਰਾਂ ਵਿੱਚ ਸੁਮਿਤ ਸੰਧੂ (ਦਿੱਲੀ), ਮੁਕਤੀ ਕੁਮਾਰ (ਜੰਮਪਲ, ਇੰਗਲੈਂਡ), ਜੋਤੀ ਸਰੂਪ (ਉਨਤੀ ਕਾਰਪੋਰੇਟਿਵ), ਰਜਨੀਸ਼ ਸ਼ਰਮਾ (ਗੰਡੋਇਆ ਦੀ ਖਾਦ ਬਣਾਉਣ ਵਿੱਚ ਮਾਹਿਰ), ਜਤਿੰਦਰ ਕੌਰ ਅਰੋੜਾ (ਸਾਬਕਾ ਕਾਰਜਕਾਰੀ ਨਿਰਦੇਸ਼ਕ, ਵਿਗਿਆਨ ਅਤੇ ਤਕਨਾਲੋਜੀ ਕੌਂਸਲ), ਰਿਪਨਦੀਪ ਸਿੰਘ (ਸਹਾਇਕ ਡਾਇਰੈਕਟਰ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ), ਤਰੂਨ ਸੇਨ (ਮੈਨੇਜਰ, ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਿਟੇਡ), ਐਨ. ਐਸ. ਬਰਾੜ (ਚੇਅਰਮੈਨ, ਪੈਗਰੋ ਫ੍ਰੋਜ਼ਨ ਫੂਡਜ਼ ਪ੍ਰਾਈਵੇਟ ਲਿਮਿਟੇਡ), ਕੇ. ਬੀ. ਸਿੰਘ (ਡਾਇਰੈਕਟਰ, ਪਾਮੇਟੀ, ਪੀ.ਏ.ਯੂ.), ਜਸਪ੍ਰੀਤ ਸਿੰਘ (ਹਲਦੀ ਉਤਪਾਦਕ ਕਿਸਾਨ), ਚਮਕੌਰ ਸਿੰਘ (ਮੋਗਾ), ਗੁਰਮੁਖ ਸਿੰਘ (ਬਟਾਲਾ), ਧਾਲੀਵਾਲ ਸਾਹਿਬ (ਯੂਐਸਏ), ਸਰਬਜੀਤ ਬਾਜਵਾ (ਅੰਮ੍ਰਿਤਸਰ), ਮਾਹਿਰ ਸੱਤ ਸਿੰਘ ਜੀ ਅਤੇ ਹੋਰ ਕਈ ਅਗਾਂਹਵਧੂ ਕਿਸਾਨ ਅਤੇ ਵਿਦਵਾਨ ਸ਼ਾਮਲ ਸਨ।

ਇਸ ਤੋਂ ਇਲਾਵਾ, ਕਮਿਸ਼ਨ ਦੇ ਮੈਂਬਰ ਸਰਦਾਰ ਜਸਵੀਰ ਸਿੰਘ ਸੇਖੋਂ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਸੈਮੀਨਾਰ ਦੀ ਸਫਲਤਾ ‘ਤੇ ਸੰਤੁਸ਼ਟੀ ਜਤਾਉਂਦੇ ਹੋਏ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ। ਮੁਕਤੀ ਕੁਮਾਰ (ਕਾਰਬਨ ਸਾਵੀ, ਯੂਕੇ) ਨੇ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਹੱਤਤਾ ਉਜਾਗਰ ਕੀਤੀ, ਜਦਕਿ ਡਾ. ਬਲਜਿੰਦਰ ਸਿੰਘ ਸੈਣੀ (ਮੁੱਖੀ, ਟਾਟਾ ਟਰੱਸਟ ਪੰਜਾਬ) ਨੇ ਮਿੱਟੀ ਦੀ ਗੁਣਵੱਤਾ ਸੁਧਾਰਨ ਲਈ ਵਿਹਾਰਕ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ।

ਇਸ ਪਹਿਲਕਦਮੀ ਤਹਿਤ ਇੱਕ “ਥਿੰਕ ਐਂਡ ਡੂ ਟੈਂਕ” ਦੇ ਗਠਨ ਦਾ ਵੀ ਐਲਾਨ ਕੀਤਾ ਗਿਆ, ਜੋ ਪੰਜਾਬ ਵਿੱਚ ਖੇਤੀਬਾੜੀ ਦੀ ਪੁਨਰ ਸੁਰਜੀਤੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

 

Tags: Bal Mukand Sharma , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD