Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਬਲਬੀਰ ਸਿੱਧੂ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਤੇ ਗਮਾਡਾ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਕੀਤਾ ਜਾਗਰੂਕ

ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

Balbir Singh Sidhu

Gurpreet Singh

Gurpreet Singh

5 Dariya News

ਐਸ.ਏ.ਐਸ. ਨਗਰ , 04 Apr 2026

Last updated on: Apr 04, 2026, 18:26 IST

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਾਰੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਨੌਜਵਾਨਾਂ ਤੇ ਇਲਾਕਾ ਵਾਸੀਆਂ ਨੂੰ 6 ਅਪ੍ਰੈਲ ਨੂੰ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਧਰਨਾ ਪ੍ਰਦਰਸ਼ਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।

ਸਿੱਧੂ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ ਅਤੇ ਗਮਾਡਾ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਕਰਨ ਦੀ ਬਜਾਏ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ‘ਤੇ ਤੁਲੀ ਹੋਈ ਹੈ।

ਸਿੱਧੂ ਨੇ ਕਿਹਾ ਕਿ ਮੌਜੂਦਾ ਸਰਕਾਰ ਗਮਾਡਾ ਰਾਹੀਂ ਕਿਸਾਨਾਂ ਨਾਲ ਨਾਇਨਸਾਫ਼ੀ ਕਰ ਰਹੀ ਹੈ ਅਤੇ ਇਹ ਨੀਤੀਆਂ ਸਿੱਧੇ ਤੌਰ ‘ਤੇ ਕਿਸਾਨ ਵਿਰੋਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਤੋਂ ਜ਼ਮੀਨ ਹਾਸਲ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਧੱਕੇਸ਼ਾਹੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਪਲਾਟਾਂ ਦੀ ਵੰਡ ਕੀਤੀ ਜਾਂਦੀ ਹੈ ਤਾਂ ਕਿਸਾਨਾਂ ਦੀ ਥਾਂ ਵਪਾਰਕ ਘਰਾਣਿਆਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਇਹ ਗੱਲ ਸਪਸ਼ਟ ਕਰਦੀ ਹੈ ਕਿ ਸਰਕਾਰ ਦਾ ਧਿਆਨ ਲੋਕ ਭਲਾਈ ਦੀ ਥਾਂ ਮੋਟਾ ਮੁਨਾਫ਼ਾ ਕਮਾਉਣ ਵੱਲ ਹੈ। ਸਿੱਧੂ ਨੇ ਗਮਾਡਾ ਦੀ ਉਸ ਨੀਤੀ ‘ਤੇ ਵੀ ਸਵਾਲ ਉਠਾਏ ਜਿਸ ਅਨੁਸਾਰ ਕੋਨੇ ਜਾਂ ਪਾਰਕ ਦੇ ਸਾਹਮਣੇ ਪਲਾਟ ਲੈਣ ਵਾਲਿਆਂ ਤੋਂ ਵਾਧੂ ਰਕਮ ਵਸੂਲੀ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਗਲਤ ਹੈ ਅਤੇ ਇਸਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਮਾਡਾ, ਜੋ ਲੋਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਬਣਾਇਆ ਗਿਆ ਸੀ, ਹੁਣ ਨਿੱਜੀ ਕੰਪਨੀਆਂ ਵਾਂਗ ਕੰਮ ਕਰ ਰਿਹਾ ਹੈ ਅਤੇ ਸਿਰਫ਼ ਮੁਨਾਫ਼ੇ ‘ਤੇ ਧਿਆਨ ਦੇ ਰਿਹਾ ਹੈ।

 ਸਿੱਧੂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਹਰ ਵਰਗ ਦੇ ਹੱਕਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਲੋਕ ਇਕੱਠੇ ਹੋ ਕੇ ਆਪਣੀ ਆਵਾਜ਼ ਨਹੀਂ ਉਠਾਉਣਗੇ ਤਾਂ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।

ਸਿੱਧੂ ਨੇ ਕਾਂਗਰਸ ਪਾਰਟੀ ਦੀ ਭੂਮਿਕਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੀ ਆਵਾਜ਼ ਬਣ ਕੇ ਖੜੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਅਤੇ ਅੱਗੇ ਵੀ ਇਹ ਲੜਾਈ ਜਾਰੀ ਰਹੇਗੀ।

ਉਨ੍ਹਾਂ ਖਾਸ ਤੌਰ ‘ਤੇ ਲੋਕਾਂ ਨੂੰ ਅਪੀਲ ਕੀਤੀ ਕਿ 6 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਲ ਹੋ ਕੇ ਇਸ ਸੰਘਰਸ਼ ਨੂੰ ਕਾਮਯਾਬ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਕਜੁੱਟਤਾ ਹੀ ਇਸ ਜ਼ਬਰ ਦੇ ਖਿਲਾਫ ਸਭ ਤੋਂ ਵੱਡਾ ਹਥਿਆਰ ਹੈ ਅਤੇ ਇਹੀ ਸਰਕਾਰ ਨੂੰ ਆਪਣੇ ਫੈਸਲੇ ਵਾਪਸ ਲੈਣ ਲਈ ਮਜਬੂਰ ਕਰੇਗੀ।

ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਇਸ ਮਸਲੇ ਨੂੰ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ ਅਤੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਆਪਣੇ ਦੌਰੇ ਦੌਰਾਨ ਸ੍ਰੀ ਸਿੱਧੂ ਨੇ ਪਿੰਡ ਸੁੱਖਗੜ੍ਹ, ਨਾਨੂ ਮਾਜਰਾ, ਮਾਣਕ ਮਾਜਰਾ, ਮੌਜਪੁਰ, ਭਾਗੋ ਮਾਜਰਾ ਭੈਰੋਪੁਰ, ਰਾਏਪੁਰ ਕਲਾ, ਗੋਬਿੰਦਗੜ੍ਹ, ਧੀਰਪੁਰ, ਗੁਡਾਣਾ, ਤੜੌਲੀ, ਸਨੇਟਾ, ਢੇਲਪੁਰ, ਮੀਢੇ ਮਾਜਰਾ, ਗੀਗੇ ਮਾਜਰਾ, ਨਗਾਰੀ, ਚਾਊ ਮਾਜਰਾ, ਦੁਰਾਲੀ, ਮਨਾਣਾ, ਠਸਕਾ, ਰਾਏਪੁਰ ਖੁਰਦ ਅਤੇ ਮੌਲੀ ਬੈਦਵਾਣ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਮਸਲੇ ਬਾਰੇ ਜਾਗਰੂਕ ਕੀਤਾ ਅਤੇ ਵੱਧ-ਚੜ੍ਹ ਕੇ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਹੈ ਅਤੇ ਇਸ ਵਿੱਚ ਹਰ ਵਰਗ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੁਬਾਰਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਲਈ ਇਕੱਠੇ ਹੋਣ ਅਤੇ ਧਰਨੇ ਵਿੱਚ ਸ਼ਾਮਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ।

 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD