Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਧਾਮੀ ਨੇ ਸ. ਬਲਦੇਵ ਸਿੰਘ ਔਲਖ ਨੂੰ ਕੀਤਾ ਸਨਮਾਨਿਤ

Shiromani Gurdwara Parbandhak Committee, SGPC, amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 04 Apr 2026

Last updated on: Apr 04, 2026, 18:40 IST

ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਨਤਮਸਤਕ ਹੋਣ ਉਪਰੰਤ ਸ. ਬਲਦੇਵ ਸਿੰਘ ਔਲਖ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ. ਬਲਦੇਵ ਸਿੰਘ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਦੇ ਹਨ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਸਜਾਏ ਗਏ ਨਗਰ ਕੀਰਤਨ ਦੇ ਉੱਤਰ ਪ੍ਰਦੇਸ਼ ਰਾਜ ਅੰਦਰ ਪਹੁੰਚਣ ’ਤੇ ਸ. ਬਲਦੇਵ ਸਿੰਘ ਦੀ ਅਗਵਾਈ ’ਚ ਸਰਕਾਰ ਨੇ ਭਰਵਾਂ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਜਿੰਨੇ ਦਿਨ ਵੀ ਯੂਪੀ ਵਿਚ ਰਿਹਾ, ਸ. ਬਲਦੇਵ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਦੇ ਸਤਿਕਾਰ ਵਿਚ ਲਗਾਤਾਰ ਸੇਵਾਵਾਂ ਨਿਭਾਈਆਂ। ਐਡਵੋਕੇਟ ਧਾਮੀ ਨੇ ਸ. ਬਲਦੇਵ ਸਿੰਘ ਵੱਲੋਂ ਨਗਰ ਕੀਰਤਨ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟਾਈ।

ਇਸੇ ਦੌਰਾਨ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰ ਕਰਕੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆਂ ਅਤੇ ਸ. ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

 

Tags: Shiromani Gurdwara Parbandhak Committee , SGPC , amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD