Wednesday, 17 June 2026

 

 

ਖ਼ਾਸ ਖਬਰਾਂ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ

 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ

ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

Bhagwant Mann, Bhagwant Singh Mann, AAP Punjab, Chief Minister Of Punjab, Bathinda

Armaan

Armaan

5 Dariya News

ਬਠਿੰਡਾ , 04 Apr 2026

Last updated on: Apr 05, 2026, 09:20 IST

ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।

ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।"

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, "ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ਕੀਤਾ ਜਾਵੇ।"

ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।"

ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, "ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚ ਸਕੇ।”

ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, "ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ, "ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।"

 

Tags: Bhagwant Mann , Bhagwant Singh Mann , AAP Punjab , Chief Minister Of Punjab , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD