Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ – ਸੰਵਾਦ ਪ੍ਰੋਗਰਾਮ ਤਹਿਤ ਲੋਕਾਂ ਨਾਲ ਸਿੱਧੀ ਗੱਲਬਾਤ

ਸਰਕਾਰ ਦੀਆਂ ਉਪਲਬਧੀਆਂ ਕੀਤੀਆਂ ਸਾਂਝੀਆਂ

Kuljit Singh Randhawa, Lalru

Armaan

Armaan

5 Dariya News

ਲਾਲੜੂ , 04 Apr 2026

Last updated on: Apr 05, 2026, 09:38 IST

ਪੰਜਾਬ ਸਰਕਾਰ ਦੀ ਜਨ ਸੰਪਰਕ ਮੁਹਿੰਮ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ – ਸੰਵਾਦ” ਤਹਿਤ ਹਲਕਾ ਵਿਧਾਇਕ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਦੇ ਪਿੰਡ ਆਗਾਪੁਰ, ਕੁਰਲੀ ਅਤੇ ਜਿਓਲੀ ਵਿੱਚ ਵਿਸ਼ਾਲ ਜਨ ਸੰਪਰਕ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਫੈਸਲੇ ਲੈ ਕੇ ਲੋਕ ਭਲਾਈ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਉਨ੍ਹਾਂ ਖਾਸ ਤੌਰ ‘ਤੇ ਦੱਸਿਆ ਕਿ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਸੁੱਧ ਬਣਾਉਣ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਗਲੀਆਂ-ਨਾਲੀਆਂ ਦੀ ਸਫਾਈ, ਨਵੀਆਂ ਡਰੇਨਜ਼, ਸਾਫ਼ ਪੀਣ ਯੋਗ ਪਾਣੀ ਦੀ ਸੁਵਿਧਾ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਪਿੰਡਾਂ ਦੀ ਰਹਿਣ-ਸਹਿਣ ਦੀ ਸਥਿਤੀ ਵਿੱਚ ਕਾਫ਼ੀ ਸੁਧਾਰ ਆਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਮਾਡਰਨ ਬਣਾਇਆ ਗਿਆ ਹੈ, ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਮਿਲ ਰਹੀ ਹੈ ਅਤੇ ਹਸਪਤਾਲਾਂ ਵਿੱਚ ਮੁਫ਼ਤ ਅਤੇ ਵਧੀਆ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਲੋਕਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਭ੍ਰਿਸ਼ਟਾਚਾਰ ‘ਤੇ ਲਗਾਮ ਲਗਾਈ ਗਈ ਹੈ ਅਤੇ ਪ੍ਰਸ਼ਾਸਨ ਨੂੰ ਪਾਰਦਰਸ਼ੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ “ਲੋਕਾਂ ਦੀ ਸਰਕਾਰ – ਲੋਕਾਂ ਦੇ ਦਰਵਾਜ਼ੇ” ਤੱਕ ਸੇਵਾਵਾਂ ਪਹੁੰਚਾਉਣਾ ਹੈ। ਇਸ ਮੌਕੇ ਉਨ੍ਹਾਂ ਨੇ ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨਾਲ ਵੀ ਵੱਖ-ਵੱਖ ਮੁਲਾਕਾਤਾਂ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ।

ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਨੂੰ ਵੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ ਜਿਨ੍ਹਾਂ ਨੇ ਆਪਣੇ ਮੁੱਦੇ ਵਿਧਾਇਕ ਅੱਗੇ ਰੱਖੇ ਅਤੇ ਸਰਕਾਰ ਦੇ ਕੰਮਾਂ ‘ਤੇ ਸੰਤੁਸ਼ਟੀ ਪ੍ਰਗਟਾਈ।

 

Tags: Kuljit Singh Randhawa , Lalru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD