Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ

ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਕੀਤੇ ਵਿਆਪਕ ਪ੍ਰਬੰਧਾਂ ਦੀ ਸਮੀਖਿਆ

Lal Chand Kataruchak

Armaan

Armaan

5 Dariya News

ਜਲੰਧਰ , 04 Apr 2026

Last updated on: Apr 05, 2026, 09:58 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਆਉਣ ਵਾਲੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਪਹਿਲਾਂ ਹੀ ਵਿਆਪਕ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।

ਕੈਬਨਿਟ ਮੰਤਰੀ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਕਣਕ ਦੀ ਬੰਪਰ ਫ਼ਸਲ ਹੋਣ ਦੀ ਉਮੀਦ ਹੈ ਅਤੇ 122 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੂਰੇ ਸੀਜ਼ਨ ਦੌਰਾਨ ਸੁਚਾਰੂ ਖ਼ਰੀਦ ਕਾਰਜਾਂ ਲਈ ਕਣਕ ਦੀ ਖ਼ਰੀਦ ਲਈ 30,973 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਪਹਿਲਾਂ ਹੀ ਹਾਸਲ ਕਰ ਲਈ ਹੈ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਉਪਜ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਬਾਰਦਾਣੇ ਦੇ ਨਾਲ-ਨਾਲ ਲੋੜੀਂਦੇ ਭੰਡਾਰਨ ਸਥਾਨ ਅਤੇ ਕਰੇਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਭਾਰੀ ਆਮਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 1,897 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕੀਤੇ ਗਏ ਹਨ, ਜਿੱਥੇ ਕਿਸਾਨ ਆਪਣੀ ਕਣਕ ਦੀ ਵਿਕਰੀ ਕਰ ਸਕਦੇ ਹਨ।

ਬੰਪਰ ਫ਼ਸਲ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਸਥਾਈ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਅਦਾਇਗੀ ਪ੍ਰਾਪਤ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਕਣਕ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,585 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 122 ਲੱਖ ਮੀਟ੍ਰਿਕ ਟਨ ਦੇ ਅਨੁਮਾਨਤ ਖ਼ਰੀਦ ਟੀਚੇ ਦੇ ਮੁਕਾਬਲੇ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਨੂੰ ਸੰਭਾਲਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਪੂਰੇ ਸੀਜ਼ਨ ਦੌਰਾਨ ਲੋੜੀਂਦੀ ਵਾਧੂ ਸਮਰੱਥਾ ਅਤੇ ਸੁਚਾਰੂ ਖ਼ਰੀਦ ਕਾਰਜ ਯਕੀਨੀ ਬਣਾਏ ਜਾ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਵਿੱਚ ਲੱਗੇ ਮਜ਼ਦੂਰਾਂ ਲਈ ਮਜ਼ਦੂਰੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ।

ਇਸੇ ਤਰ੍ਹਾਂ, ਇਹ ਯਕੀਨੀ ਬਣਾਉਣ ਲਈ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, 51 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਫ਼ਸਲ ਖੁੱਲ੍ਹੇ ਪਲਿੰਥਾਂ ਵਿੱਚ ਰੱਖਣ ਲਈ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਕਣਕ ਦੀ ਫ਼ਸਲ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਉਣ ਲਈ ਅਪ੍ਰੈਲ ਵਿੱਚ 409 ਸਪੈਸ਼ਲਾਂ ਅਤੇ ਮਈ ਵਿੱਚ 449 ਸਪੈਸ਼ਲਾਂ ਲਈ ਮੰਗ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਦਾਇਗੀ, ਲਿਫ਼ਟਿੰਗ ਅਤੇ ਬਾਰਦਾਨੇ ਨਾਲ ਸਬੰਧਤ ਮੁੱਦੇ ਕਿਸਾਨਾਂ ਦੀਆਂ ਮੁੱਖ ਚਿੰਤਾਵਾਂ ਸਨ, ਜਿਸ ਕਾਰਨ ਅਕਸਰ ਉਨ੍ਹਾਂ ਨੂੰ ਕਈ ਦਿਨਾਂ ਤੱਕ ਮੰਡੀਆਂ ਵਿੱਚ ਰਹਿਣਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਮੁੱਦਿਆਂ ਨੂੰ ਹੱਲ ਕੀਤਾ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਬਾਰਦਾਨੇ ਦੀ ਕੋਈ ਕਮੀ ਨਾ ਰਹੇ।

ਇਸੇ ਤਰ੍ਹਾਂ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀਆਂ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ ਵੀ ਹੱਲ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਸਾਨਾਂ ਵੱਲੋਂ ਲਿਆਂਦੇ ਫ਼ਸਲ ਦੇ ਦਾਣੇ- ਦਾਣੇ ਨੂੰ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਣਕ ਅਤੇ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਯਤਨਾਂ 'ਤੇ ਚਾਨਣਾ ਵੀ ਪਾਇਆ।

ਸਮੀਖਿਆ ਮੀਟਿੰਗ ਦੌਰਾਨ ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੌਸ਼ਨੀ ਦੇ ਪ੍ਰਬੰਧ ਅਤੇ ਸ਼ੈੱਡਾਂ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਸੀਜ਼ਨ ਦੌਰਾਨ ਆਪਣੀਆਂ ਸਬੰਧਤ ਮੰਡੀਆਂ ਵਿੱਚ ਮੌਜੂਦ ਰਹਿਣ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੈਮਾਨੇ 'ਤੇ ਖ਼ਰੀਦ ਕਾਰਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ 'ਤੇ ਮਾਣ ਪ੍ਰਗਟ ਕੀਤਾ।

 

Tags: Lal Chand Kataruchak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD