Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੋਹਿੰਦਰ ਭਗਤ ਵੱਲੋਂ 2.25 ਕਰੋੜ ਦੀ ਲਾਗਤ ਨਾਲ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

Mohinder Bhagat

Armaan

Armaan

5 Dariya News

ਜਲੰਧਰ , 04 Apr 2026

Last updated on: Apr 05, 2026, 10:04 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਅੱਜ ਗੁਲਾਬ ਦੇਵੀ ਰੋਡ ’ਤੇ ਨਹਿਰ ’ਤੇ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 2 ਨਵੀਆਂ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਪੁਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਅਤੇ ਇਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਸੌਖ ਹੋਵੇਗੀ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਵਿਕਾਸ ਦੀ ਨਵੀਂਆਂ ਬੁਲੰਦੀਆਂ ’ਤੇ ਲਿਜਾਣਾ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾ ਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਪ੍ਰਾਜੈਕਟਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ ਕਿਉਂਕਿ ਵਿਕਾਸ ਕਾਰਜਾਂ ਲਈ ਫੰਡਸ ਦੀ ਕੋਈ ਕਮੀ ਨਹੀਂ ਹੈ।

ਉਨ੍ਹਾਂ ਸੂਬਾ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਂਦੇ ਹੋਏ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਈ। ਇਸ ਮੌਕੇ ਮੇਅਰ ਵਿਨੀਤ ਧੀਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀ ਨੁਹਾਰ ਬਦਲਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਦਿੱਖ ਨੂੰ ਹੋਰ ਸੰਵਾਰਨ ਅਤੇ ਲੋਕਾਂ ਨੂੰ ਸਹੂਲਤ ਦੇਣ ਲਈ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। 

ਇਸ ਮੌਕੇ ਕੌਂਸਲਰ ਗੁਰਜੀਤ ਸਿੰਘ ਘੁੰਮਣ ਤੇ ਜਤਿੰਦਰ ਜੀਂਦ, ਆਸ਼ਾ ਰਾਣੀ ਸਮਰਾਏ, ਜਗਦੀਸ਼ ਰਾਮ ਸਮਰਾਏ, ਸੌਰਭ ਸੇਠ, ਨਰਿੰਦਰ ਸਿੰਘ, ਸੁੱਚਾ ਸਿੰਘ, ਸਰਵਣ ਸਿੰਘ, ਰਮੇਸ਼ ਪੁਰੀ, ਪ੍ਰਦੀਪ ਸਿੰਘ, ਹਰਵਿੰਦਰ ਸਿੰਘ ਅਤੇ ਗਗਨ ਅਰੋੜਾ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

 

Tags: Mohinder Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD