Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਅਪ੍ਰੈਲ ਨੂੰ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਣਗੇ ਨੀਂਹ ਪੱਥਰ : ਡਾ. ਰਵਜੋਤ ਸਿੰਘ

ਕਈ ਅਹਿਮ ਪ੍ਰੋਜੈਕਟਾਂ ਦੀ ਹੋਵੇਗੀ ਸ਼ੁਰੂਆਤ, ਕੈਬਨਿਟ ਮੰਤਰੀ ਨੇ ਤਿਆਰੀਆਂ ਅਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

Dr Ravjot Singh, Aashika Jain

Armaan

Armaan

5 Dariya News

ਹੁਸ਼ਿਆਰਪੁਰ , 04 Apr 2026

Last updated on: Apr 05, 2026, 10:07 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ ਜਿਸ ਦੇ ਮੱਦੇਨਜ਼ਰ ਨੇੜਲੇ ਪਿੰਡ ਭੀਖੋਵਾਲ ਵਿਖੇ ਵੱਡਾ ਸਮਾਗਮ ਹੋਵੇਗਾ। ਪੰਜਾਬ ਦੇ ਸੰਸਦੀ ਕਾਰਜ ਮਾਮਲੇ, ਪ੍ਰਵਾਸੀ ਭਾਰਤੀ ਮਾਮਲੇ ਅਤੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਮਾਗਮ ਵਾਲੀ  ਥਾਂ ’ਤੇ ਪਹੁੰਚ ਕੇ ਪ੍ਰਬੰਧਾਂ ਅਤੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰਿਆਣਾ ਵਿਖੇ 9 ਕਰੋੜ ਰੁਪਏ ਵੱਧ ਦੀ ਲਾਗਤ ਨਾਲ ਬਣਨ ਵਾਲੇ ਸੀ.ਐਚ.ਸੀ. ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਇਲਾਕੇ ਦੇ 40 ਤੋਂ ਵੱਧ ਪਿੰਡਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ 7 ਪਿੰਡਾਂ ਵਿਚ ਕਰੀਬ 4 ਕਰੋੜ ਰੁਪਏ ਦੀ ਹੈਲਥ ਵੈਲਨੈਂਸ ਸੈਂਟਰ ਬਣਾਏ ਜਾਣਗੇ ਜਿਸ ਕੰਮ ਦੀ ਸ਼ੁਰੂਆਤ ਮੁੱਖ ਮੰਤਰੀ ਵਲੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕਈ ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਤੋਂ ਇਲਾਵਾ ਪਬਲਿਕ ਲਾਇਬ੍ਰੇਰੀਆਂ ਵੀ ਬਣਾਈਆਂ ਜਾਣਗੀਆਂ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਮੰਗਲਵਾਰ ਨੂੰ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਹੁਸ਼ਿਆਰਪੁਰ ਲਈ ਕਈ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਵਾਈ ਜਾਵੇਗੀ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਸਮੇਤ ਸਮਾਗਮ ਸਥਾਨ ’ਤੇ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ।

 

Tags: Dr Ravjot Singh , Aashika Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD