Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab

Armaan

Armaan

5 Dariya News

ਲੁਧਿਆਣਾ , 04 Apr 2026

Last updated on: Apr 05, 2026, 10:28 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। 

ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD