Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ : ਲਾਭ ਸਿੰਘ ਉੱਗੋਕੇ

ਵਿਧਾਇਕ ਉੱਗੋਕੇ ਵੱਲੋਂ ਪਿੰਡ ਢਿੱਲਵਾਂ 'ਚ ਨਵੇਂ ਮੋਘੇ ਦਾ ਉਦਘਾਟਨ

Labh Singh Ugoke

Armaan

Armaan

5 Dariya News

ਤਪਾ , 05 Apr 2026

Last updated on: Apr 05, 2026, 16:46 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਢਿੱਲਵਾਂ ਵਿੱਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਕਿਹਾ ਕਿ 950 ਏਕੜ ਜ਼ਮੀਨ ਨੂੰ ਪਾਣੀ ਮਿਲਣਾ ਪਿੰਡ ਢਿੱਲਵਾਂ ਦੇ ਕਿਸਾਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ।

ਓਹਨਾਂ ਕਿਹਾ ਕਿ ਅੱਜ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।  ਉਹਨਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਗੁਰਪ੍ਰੀਤ ਸਿੰਘ (ਅੰਮ੍ਰਿਤ ਢਿਲਵਾਂ) ਚੇਅਰਮੈਨ ਮਾਰਕੇਟ ਕਮੇਟੀ ਭਦੌੜ, ਨਿੱਜੀ ਸਹਾਇਕ ਅਮਨ ਦਰਾਕਾ, ਹੈਰੀ ਧੂਰਕੋਟ, ਤਜਿੰਦਰ ਢਿੱਲਵਾਂ, ਬਲਾਕ ਸੰਮਤੀ ਮੈਂਬਰ ਬਿੰਦਰ ਸਿੰਘ ਖਾਲਸਾ, ਸਰਪੰਚ ਲਾਡੀ ਢਿਲਵਾਂ, ਸਰਪੰਚਸੁੱਖਦੀਪ ਸਿੰਘ, ਸਰਪੰਚ ਕਰਨੀ ਢਿੱਲਵਾਂ ਤੋਂ ਇਲਾਵਾ ਪਿੰਡ ਢਿੱਲਵਾਂ ਦੇ ਪਾਰਟੀ ਆਗੂ, ਮੋਹਤਬਰ ਤੇ ਇਲਾਕਾ ਵਾਸੀ ਹਾਜ਼ਰ ਸਨ।

 

Tags: Labh Singh Ugoke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD