Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ - ਵਿਧਾਇਕਾ ਜੀਵਨਜੋਤ ਕੌਰ

Jeevan Jyot Kaur

Web Admin

Web Admin

5 Dariya News

ਅੰਮ੍ਰਿਤਸਰ , 04 Apr 2026

Last updated on: Apr 06, 2026, 10:52 IST

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। 

ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਇਹ ਹੈਲਥ ਕਾਰਡ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। 

ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੀ ਪਰਿਵਾਰਾਂ ਨੇ ਅਜੇ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਨਹੀਂ ਬਣਾਏ ਉਹ ਆਪਣੇ ਕਾਰਡ ਜਰੂਰ ਬਣਾ ਲੈਣ। ਇਸ ਦੌਰਾਨ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਮੈਂਬਰ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੂਹ ਟੀਮ ਵੱਲੋਂ ਵਿਧਾਇਕਾ ਜੀਵਨਜੋਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। 

ਵਿਧਾਇਕਾ ਨੇ ਇਸ ਮਾਣ-ਸਤਿਕਾਰ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਹਨ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਪ੍ਰਮੁੱਖ ਆਗੂ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Jeevan Jyot Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD