Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਰੋਧੀਆਂ 'ਤੇ ਨਿਸ਼ਾਨਾ, ਕਿਹਾ - ਵਿਰੋਧੀ ਪੱਖ ਦਾ ਸਿਰਫ ਇੱਕੋ ਏਜੰਡਾ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ

ਪੈਟਰੋਲ, ਡੀਜ਼ਲ ਅਤੇ ਗੈਸ ਦੀ ਕੋਈ ਕਮੀ ਨਹੀਂ, ਵਿਰੋਧੀਪੱਖ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਨਾਗਰਿਕ – ਮੁੱਖ ਮੰਤਰੀ

Nayab Singh Saini, Haryana, Chief Minister of Haryana, BJP Haryana, Safidon, Jind

Web Admin

Web Admin

5 Dariya News

ਸਫੀਦੋਂ (ਜੀਂਦ) , 04 Apr 2026

Last updated on: Apr 06, 2026, 11:32 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਵਿਰੋਧੀ ਧਿਰ ਕੋਲ ਨਾ ਤਾਂ ਕੋਈ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਵਿਜ਼ਨ ਹੈ। ਵਿਰੋਧੀ ਪੱਖ ਦਾ ਸਿਰਫ਼ ਇੱਕ ਹੀ ਏਜੰਡਾ ਹੈ- ਭਰਮ ਫੈਲਾਓ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ। ਜਦੋਂ ਸੱਚਾ ਵਿਕਾਸ ਹੁੰਦਾ ਹੈ ਤਾਂ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਤਕਲੀਫ਼ ਹੁੰਦੀ ਹੈ। ਵਿਰੋਧੀ ਨੇਤਾਵਾਂ ਨੇ ਸਿਰਫ਼ ਸੱਤਾ ਦਾ ਸੁੱਖ ਮਾਣਿਆ, ਪਰਿਵਾਰਵਾਦ ਨੂੰ ਹੱਲਾਸ਼ੇਰੀ ਦਿੱਤੀ ਅਤੇ ਜਨਤਾ ਨੂੰ ਵਾਅਦਿਆਂ ਦੇ ਜਾਲ ਵਿੱਚ ਫਸਾ ਕੇ ਛੱਡ ਦਿੱਤਾ। ਅੱਜ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਵਿਕਾਸ ਦੇ ਮੁੱਦੇ 'ਤੇ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਇਸ ਲਈ ਵਿਰੋਧੀ ਪੱਖ ਦਾ ਝੂਠ ਅਤੇ ਭਰਮ ਨਹੀਂ ਚੱਲੇਗਾ।

ਮੁੱਖ ਮੰਤਰੀ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿਖੇ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 49 ਕਰੋੜ 73 ਲੱਖ ਰੁਪਏ ਦੀ ਲਾਗਤ ਵਾਲੇ 10 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ 19 ਕਰੋੜ 31 ਲੱਖ ਰੁਪਏ ਦੀ ਲਾਗਤ ਵਾਲੇ 6 ਪ੍ਰੋਜੈਕਟਾਂ ਦਾ ਉਦਘਾਟਨ ਅਤੇ 30 ਕਰੋੜ 42 ਲੱਖ ਰੁਪਏ ਦੀ ਲਾਗਤ ਵਾਲੇ 4 ਪ੍ਰੋਜੈਕਟਾਂ ਦਾ ਨੀਂਹ ਪੱਥਰ ਸ਼ਾਮਲ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਫੀਦੋਂ ਦੀ ਇਹ ਧਰਤੀ ਖੇਤੀ-ਕਿਸਾਨੀ ਦੇ ਨਾਲ-ਨਾਲ ਸੰਘਰਸ਼ ਅਤੇ ਸਵਾਭੀਮਾਨ ਦੀ ਧਰਤੀ ਹੈ। ਇੱਕ ਸਮਾਂ ਸੀ ਜਦੋਂ ਇੱਥੋਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਸੰਘਰਸ਼ ਕਰਨਾ ਪੈਂਦਾ ਸੀ। ਸੜਕਾਂ ਦੀ ਹਾਲਤ ਮਾੜੀ ਸੀ, ਰੁਜ਼ਗਾਰ ਲਈ ਕੁਝ ਲੋਕਾਂ ਦੀਆਂ ਚੌਖਟਾਂ 'ਤੇ ਬੈਠੇ ਰਹਿਣਾ ਪੈਂਦਾ ਸੀ। ਵਿਕਾਸ ਸਿਰਫ਼ ਕਾਗਜ਼ਾਂ ਤੱਕ ਸੀਮਤ ਸੀ, ਪਰ ਅੱਜ ਤਸਵੀਰ ਬਦਲ ਚੁੱਕੀ ਹੈ। ਸੂਬੇ ਅਤੇ ਦੇਸ਼ ਵਿੱਚ ਜੋ ਸਕਾਰਾਤਮਕ ਤਬਦੀਲੀ ਦਿਖਾਈ ਦੇ ਰਹੀ ਹੈ, ਉਹ ਮਜ਼ਬੂਤ ਅਤੇ ਦੂਰਦਰਸ਼ੀ ਲੀਡਰਸ਼ਿਪ ਦਾ ਨਤੀਜਾ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਵਿਕਸਿਤ ਭਾਰਤ 2047’ ਦੇ ਸੰਕਲਪ ਨੇ ਦੇਸ਼ ਨੂੰ ਨਵੀਂ ਊਰਜਾ ਅਤੇ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ‘ਰਾਸ਼ਟਰ ਪ੍ਰਥਮ’ ਦੀ ਨੀਤੀ ’ਤੇ ਚੱਲਦਿਆਂ ਹਰ ਸੰਕਟ ਵਿੱਚ ਜਨਤਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਰਾਜ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ’ਤੇ ਕਾਫੀ ਸਟਾਕ ਉਪਲਬਧ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਇਸ ਵਿਸ਼ਵ ਸੰਕਟ ਦੇ ਸਮੇਂ ਸਸਤੀ ਰਾਜਨੀਤੀ ਕਰਕੇ ਭਰਮ ਫੈਲਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ ਅਤੇ ਕਈ ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਗੈਸ ਪਾਈਪਲਾਈਨ ਦੇ ਵਿਸਤਾਰ ਨੂੰ ਪ੍ਰੋਤਸਾਹਨ ਦੇਣ ਲਈ ਲੀਜ਼ ਰੈਂਟ 3 ਲੱਖ ਰੁਪਏ ਤੋਂ ਘਟਾ ਕੇ 1 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਲੱਖਾਂ ਘਰਾਂ ਤੱਕ ਪੀਐਨਜੀ ਕੁਨੈਕਸ਼ਨ ਪਹੁੰਚਾਉਣ ਦਾ ਟੀਚਾ ਤੇਜ਼ੀ ਨਾਲ ਪੂਰਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਫੀਦੋਂ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਲਈ ਲੋਕਾਂ ਨੂੰ ਸੰਘਰਸ਼ ਕਰਨਾ ਪੈਂਦਾ ਸੀ, ਪਰ ਅੱਜ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਪਿੰਡ-ਪਿੰਡ ਪੱਕੀਆਂ ਸੜਕਾਂ, ਬਿਹਤਰ ਸਿੰਚਾਈ ਸਹੂਲਤਾਂ ਅਤੇ ਨੌਜਵਾਨਾਂ ਲਈ ਪਾਰਦਰਸ਼ੀ ਰੁਜ਼ਗਾਰ ਉਪਲਬਧ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ 11 ਸਾਲਾਂ ਵਿੱਚ ਸਫੀਦੋਂ ਖੇਤਰ ਵਿੱਚ 1,594 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜਦੋਂ ਕਿ ਪਿਛਲੀ ਸਰਕਾਰ ਦੇ 10 ਸਾਲਾਂ ਵਿੱਚ ਸਿਰਫ਼ 552 ਕਰੋੜ ਰੁਪਏ ਖ਼ਰਚ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਇੱਕ ਸਾਲ ਵਿੱਚ 36 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਪਰਚੀ-ਖਰਚੀ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਾਢੇ 11 ਸਾਲਾਂ ਵਿੱਚ ਇਹ ਗਿਣਤੀ 1 ਲੱਖ 80 ਹਜ਼ਾਰ ਤੱਕ ਪਹੁੰਚ ਗਈ ਹੈ। ਮੁੱਖ ਮੰਤਰੀ ਨੇ ਔਰਤਾਂ, ਕਿਸਾਨਾਂ ਅਤੇ ਗਰੀਬ ਵਰਗ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੀਨਦਿਆਲ ਲਾਡੋ ਲੱਛਮੀ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਆਯੁਸ਼ਮਾਨ ਭਾਰਤ-ਚਿਰਾਯੂ ਯੋਜਨਾ ਸਮੇਤ ਕਈ ਸਕੀਮਾਂ ਪ੍ਰਭਾਵੀ ਢੰਗ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ। 

ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਲੱਖਾਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਕਾਂਗਰਸ ਸਰਕਾਰ ਤਾਂ ਕਿਸਾਨਾਂ ਦੀ 269 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਬਕਾਇਆ ਛੱਡ ਕੇ ਚਲੀ ਗਈ ਸੀ। ਇਸ ਨੂੰ ਮੌਜੂਦਾ ਸਰਕਾਰ ਨੇ ਸਾਲ 2014 ਵਿੱਚ ਜਨਸੇਵਾ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਜਾਰੀ ਕੀਤਾ। 

ਬਾਗਬਾਨੀ ਫ਼ਸਲਾਂ ਨੂੰ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਲਈ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ 46 ਬਾਗਬਾਨੀ ਫ਼ਸਲਾਂ ਸ਼ਾਮਲ ਕੀਤੀਆਂ ਗਈਆਂ ਹਨ। ਹੁਣ ਤੱਕ ਕੁੱਲ 157 ਕਿਸਾਨਾਂ ਨੂੰ 1 ਕਰੋੜ 40 ਲੱਖ 21 ਹਜ਼ਾਰ ਰੁਪਏ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿਛੜੀ ਸ਼੍ਰੇਣੀਆਂ ਦੀ ਕ੍ਰੀਮੀਲੇਅਰ ਸੀਮਾ ਵਧਾਈ ਗਈ ਹੈ ਅਤੇ ਗਰੀਬਾਂ ਲਈ ਆਵਾਸ ਯੋਜਨਾਵਾਂ ਤਹਿਤ ਲੱਖਾਂ ਘਰ ਮੁਹੱਈਆ ਕਰਵਾਏ ਗਏ ਹਨ।

ਮੁੱਖ ਮੰਤਰੀ ਨੇ ਬਜਟ 2026-27 ਦੇ ਮੁੱਖ ਫੈਸਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਬਿਹਤਰ ਬਿਜਲੀ ਸਪਲਾਈ ਲਈ ‘ਹਰਿਆਣਾ ਐਗਰੀ ਡਿਸਕਾਮ’ ਦਾ ਗਠਨ ਕੀਤਾ ਜਾਵੇਗਾ ਅਤੇ ਕੁਦਰਤੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਵਿਸ਼ੇਸ਼ ਕਲੱਸਟਰ ਵਿਕਸਤ ਕੀਤੇ ਜਾਣਗੇ। ਉੱਥੇ ਹੀ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ‘ਲਖਪਤੀ ਦੀਦੀ’ ਯੋਜਨਾ ਅਤੇ ‘ਪਿੰਕ ਕੈਬ’ ਵਰਗੀਆਂ ਸਕੀਮਾਂ ਸੂਬੇ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਗੀਆਂ।

ਮੁੱਖ ਮੰਤਰੀ ਦਾ ਜਨਤਾ ਨੂੰ ਅਪੀਲ- ਹਰਿਆਣਾ ਨੂੰ ਪਿੱਛੇ ਲਿਜਾਣ ਵਾਲੀ ਤਾਕਤਾਂ ਨੂੰ ਦੇਣਾ ਹੋਵੇਗਾ ਜਵਾਬ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਰੋਧੀ ਨੇਤਾ ਅੱਜ ਵੀ ਜਨਤਾ ਨੂੰ ਜਾਤ, ਧਰਮ ਅਤੇ ਖੇਤਰ ਦੇ ਨਾਂ 'ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਨਵਾਂ ਹਰਿਆਣਾ ਅਜਿਹੀ ਮਾੜੀ ਸੋਚ ਤੋਂ ਉੱਪਰ ਉੱਠ ਚੁੱਕਾ ਹੈ। ਅੱਜ ਦਾ ਨੌਜਵਾਨ ਜਾਤ ਨਹੀਂ, ਨੌਕਰੀ ਚਾਹੁੰਦਾ ਹੈ, ਧਰਮ ਨਹੀਂ, ਮੌਕੇ ਚਾਹੁੰਦਾ ਹੈ, ਖੇਤਰਵਾਦ ਨਹੀਂ, ਵਿਕਾਸ ਚਾਹੁੰਦਾ ਹੈ। ਮੌਜੂਦਾ ਰਾਜ ਸਰਕਾਰ ਨੇ ਹਰ ਵਰਗ, ਹਰ ਖੇਤਰ ਲਈ ਬਿਨਾਂ ਕਿਸੇ ਭੇਦਭਾਵ ਦੇ ਕੰਮ ਕੀਤਾ ਹੈ। ਅੱਜ ਹਰਿਆਣਾ ਵਿੱਚ ਇੱਕ ਨਵੀਂ ਕਾਰਜ ਸਭਿਆਚਾਰ ਵਿਕਸਤ ਹੋਇਆ ਹੈ। ਜਿੱਥੇ ਕੰਮ ਬੋਲਦਾ ਹੈ, ਜਿੱਥੇ ਨਤੀਜੇ ਦਿਖਦੇ ਹਨ, ਜਿੱਥੇ ਜਨਤਾ ਦਾ ਵਿਸ਼ਵਾਸ ਸਭ ਤੋਂ ਉੱਪਰ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਸੀਂ ਸਾਰੇ ਮਿਲ ਕੇ ਵਿਕਾਸ ਯਾਤਰਾ ਨੂੰ ਹੋਰ ਗਤੀ ਦੇਈਏ ਅਤੇ ਉਨ੍ਹਾਂ ਤਾਕਤਾਂ ਨੂੰ ਜਵਾਬ ਦੇਈਏ ਜੋ ਹਰਿਆਣਾ ਨੂੰ ਪਿੱਛੇ ਲਿਜਾਣਾ ਚਾਹੁੰਦੀਆਂ ਹਨ।

ਵਿਕਸਤ ਭਾਰਤ–ਵਿਕਸਤ ਹਰਿਆਣਾ ਦੇ ਸੰਕਲਪ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹਰਿਆਣਾ - ਮੋਹਨ ਲਾਲ ਬਡੌਲੀ

ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਨੇ ਕਿਹਾ ਕਿ ਇਹ ਵਿਸ਼ਾਲ ਜਨਸਭਾ ਨਾ ਸਿਰਫ਼ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ, ਸਗੋਂ ਸੂਬੇ ਵਿੱਚ ਤੇਜ਼ੀ ਨਾਲ ਹੋ ਰਹੇ ਵਿਕਾਸ ਕਾਰਜਾਂ ਦਾ ਵੀ ਸਬੂਤ ਹੈ। ਉਨ੍ਹਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਪੂਰੇ ਹਰਿਆਣਾ ਅਤੇ ਦੇਸ਼ ਵਿੱਚ ਇੱਕੋ ਚਰਚਾ ਹੈ - ਮੁੱਖ ਮੰਤਰੀ ਹੋਵੇ ਤਾਂ ਨਾਇਬ ਸਿੰਘ ਸੈਣੀ ਵਰਗਾ ਹੋਵੇ।

ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜਿਹੀ ਲੋਕ-ਪ੍ਰਿਯ ਅਤੇ ਵਿਕਾਸ ਮੁਖੀ ਲੀਡਰਸ਼ਿਪ ਮਿਲੀ ਹੈ, ਜਿਸ ਨੇ ਵਿਕਾਸ ਦੀ ਰਫ਼ਤਾਰ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ ਹੈ। “ਹਰਿਆਣਾ ਏਕ-ਹਰਿਆਣਵੀ ਏਕ ਦੇ ਮੰਤਰ ਨੂੰ ਮਜ਼ਬੂਤ ਕਰਦਿਆਂ ਸਰਕਾਰ ਸੂਬੇ ਦੇ ਹਰ ਕੋਨੇ ਵਿੱਚ ਸਰਬਪੱਖੀ ਵਿਕਾਸ ਯਕੀਨੀ ਬਣਾ ਰਹੀ ਹੈ।ਸ੍ਰੀ ਬਡੌਲੀ ਨੇ ਸਫੀਦੋਂ ਦੇ ਵਿਕਾਸ ਬਾਰੇ ਵੱਡਾ ਭਰੋਸਾ ਜਤਾਉਂਦਿਆਂ ਕਿਹਾ ਕਿ ਖੇਤਰ ਦੀਆਂ ਮੁੱਖ ਮੰਗਾਂ ਮੁੱਖ ਮੰਤਰੀ ਵੱਲੋਂ ਪੂਰੀਆਂ ਕੀਤੀਆਂ ਜਾਣਗੀਆਂ।

ਇਨ੍ਹਾਂ ਵਿੱਚ ਨਵੇਂ ਸਕੂਲ ਅਤੇ ਹਸਪਤਾਲਾਂ ਦਾ ਨਿਰਮਾਣ, ਬਿਜਲੀ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਟ੍ਰਾਂਸਫਾਰਮਰ ਅਤੇ ਪਾਵਰ ਹਾਊਸ, ਪਸ਼ੂ ਹਸਪਤਾਲ ਅਤੇ ਸੜਕਾਂ ਦਾ ਵਿਸਤਾਰ ਸ਼ਾਮਲ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਮਰਥਨ ਮਿਲਿਆ, ਉਸੇ ਤਰ੍ਹਾਂ ਅੱਗੇ ਵੀ ਪਾਰਟੀ ਨਾਲ ਮਜ਼ਬੂਤੀ ਨਾਲ ਜੁੜੇ ਰਹਿਣ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ “ਵਿਕਸਤ ਭਾਰਤ–ਵਿਕਸਤ ਹਰਿਆਣਾ” ਦੇ ਸੰਕਲਪ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਇਸੇ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਵਿਧਾਇਕ ਰਾਮ ਕੁਮਾਰ ਗੌਤਮ ਨੇ ਮੁੱਖ ਮੰਤਰੀ ਦਾ ਕੀਤਾ ਸ਼ਾਨਦਾਰ ਸਵਾਗਤ, ਖੇਤਰੀ ਵਿਕਾਸ ਦੀਆਂ ਪ੍ਰਮੁੱਖ ਮੰਗਾਂ ਰੱਖੀਆਂ

ਰੈਲੀ ਦੇ ਕੋਆਰਡੀਨੇਟਰ ਸਫੀਦੋਂ ਦੇ ਵਿਧਾਇਕ ਸ੍ਰੀ ਰਾਮ ਕੁਮਾਰ ਗੌਤਮ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਦੀ ਅਗਵਾਈ ਸਮਰੱਥਾ ਨੇ ਸਰਕਾਰ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਸਥਿਤੀਆਂ ਵਿੱਚ ਪਾਰਟੀ ਨੂੰ ਮਜ਼ਬੂਤੀ ਦਿੱਤੀ ਅਤੇ ਹਰਿਆਣਾ ਵਿੱਚ ਤੀਜੀ ਵਾਰ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਹਰਿਆਣਾ ਦੀ ਜਨਤਾ ਅੱਜ ਮੁੱਖ ਮੰਤਰੀ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਸੂਬੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਹੋ ਰਹੇ ਹਨ। 

ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ਵਿੱਚ ਦੇਸ਼ ਨੇ ਇੱਕ ਨਵੀਂ ਦਿਸ਼ਾ ਪ੍ਰਾਪਤ ਕੀਤੀ ਹੈ।ਵਿਧਾਇਕ ਨੇ ਮੁੱਖ ਮੰਤਰੀ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਮ ਜਨਤਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਵੇਲੇ ਤਿਆਰ ਰਹਿੰਦੇ ਹਨ। ਵਿਧਾਇਕ ਨੇ ਸਫੀਦੋਂ ਖੇਤਰ ਦੀਆਂ ਮੁੱਖ ਸਮੱਸਿਆਵਾਂ ਅਤੇ ਮੰਗਾਂ ਨੂੰ ਵੀ ਵਿਸਥਾਰ ਨਾਲ ਰੱਖਿਆ। 

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਮੁੱਖ ਮੰਤਰੀ ਸਫੀਦੋਂ ਦੀ ਜਨਤਾ ਦੀਆਂ ਇਨ੍ਹਾਂ ਸਾਰੀਆਂ ਮੰਗਾਂ ਨੂੰ ਪਹਿਲ ਦੇਣਗੇ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਠੋਸ ਕਦਮ ਚੁੱਕਣਗੇ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ, ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Safidon , Jind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD