Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਭਰਵੀਂ ਮੀਟਿੰਗ

ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕੌਂਸਲਰ, ਸਾਬਕਾ ਕੌਂਸਲਰ ਵੀ ਰਹੇ ਵੱਡੀ ਗਿਣਤੀ ਵਿੱਚ ਮੌਜੂਦ

Kulwant Singh Mohali

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 05 Apr 2026

Last updated on: Apr 06, 2026, 12:28 IST

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਸ਼ਹਿਰ ਦੇ ਵਿਕਾਸ ਸਬੰਧੀ ਆਯੋਜਿਤ ਸੰਵਾਦ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਮੋਹਾਲੀ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਲੇਖਾ-ਜੋਖਾ ਪੇਸ਼ ਕੀਤਾ ਗਿਆ।

ਹਾਜ਼ਰੀਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਗਏ ਵਿਕਾਸ ਕਾਰਜਾਂ ਦੀ ਸਰਾਹਨਾ ਕਰਦਿਆਂ, ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਮੋਹਾਲੀ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। 

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੀਟਿੰਗ ਵਿੱਚ ਸ਼ਹਿਰ ਦੀਆਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਤੋਂ ਇਲਾਵਾ ਮੌਜੂਦਾ ਕੌਂਸਲਰ, ਸਾਬਕਾ ਕੌਂਸਲਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

ਇਸ ਦੌਰਾਨ ਮੋਹਾਲੀ ਦੇ ਵਿਕਾਸ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਇਨ੍ਹਾਂ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਬਿਜਲੀ, ਪਾਣੀ ਸਪਲਾਈ ਅਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਖ ਸਮੱਸਿਆਵਾਂ ‘ਤੇ ਵੀ ਗੰਭੀਰ ਚਰਚਾ ਹੋਈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਇਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ।

ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ ਅਤੇ ਮੋਹਾਲੀ ਨੂੰ ਆਧੁਨਿਕ ਤੇ ਸੁੰਦਰ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਯਾਤਰਾ ਲਈ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਹਰ ਬੂਥ ਤੋਂ ਦੋ ਬੱਸਾਂ ਯਾਤਰਾ ਲਈ ਭੇਜਣ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਸ੍ਰੀ ਬਾਲ ਰਾਮ ਤੀਰਥ (ਵਾਲਮੀਕਿ ਤੀਰਥ) ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਦੇ ਹਨ, ਜਦਕਿ ਵਾਪਸੀ ਦੌਰਾਨ ਵਾਘਾ ਬਾਰਡਰ ਦਾ ਦੌਰਾ ਵੀ ਕਰਵਾਇਆ ਜਾਂਦਾ ਹੈ।

ਮੀਟਿੰਗ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਵਿਧਾਇਕ ਦੇ ਇਸ ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਰਵੱਈਏ ਦੀ ਭਰਪੂਰ ਸਰਾਹਨਾ ਕੀਤੀ।

 

Tags: Kulwant Singh Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD