Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਰਡ ਨੰਬਰ 10, ਖਨੌਰੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਜਨ ਸਮਰਥਨ

ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਪਰਿਵਾਰ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Barinder Kumar Goel, Khanauri, Sangrur

Web Admin

Web Admin

5 Dariya News

ਖਨੌਰੀ/ ਸੰਗਰੂਰ , 06 Apr 2026

Last updated on: Apr 06, 2026, 15:05 IST

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਵਾਰਡ ਨੰਬਰ 10, ਖਨੌਰੀ ਵਿਖੇ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਪਰਿਵਾਰਾਂ ਅਤੇ ਵਰਕਰਾਂ ਨੇ ਆਪਣੇ ਪੁਰਾਣੇ ਰਾਜਨੀਤਿਕ ਖੇਤਰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਰਵਾਇਤੀ ਪਾਰਟੀਆਂ ਦੀ ਨਕਾਰਾਤਮਕ ਰਾਜਨੀਤੀ ਤੋਂ ਤੰਗ ਆ ਚੁੱਕੀ ਹੈ ਅਤੇ ਉਹ ਸੱਚੇ ਮਨ ਨਾਲ ਆਮ ਆਦਮੀ ਪਾਰਟੀ ਦੀ ਨੀਤੀ ਅਤੇ ਨਿਯਤ 'ਤੇ ਵਿਸ਼ਵਾਸ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਦੇ ਕਾਰਨ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਲੋਕਾਂ ਦੇ ਦਿਲਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਹੈ।  ਇਸੇ ਕਰਕੇ ਹਰ ਰੋਜ਼ ਵੱਖ-ਵੱਖ ਇਲਾਕਿਆਂ ਵਿੱਚ ਲੋਕ ਖੁਦ ਪ੍ਰੇਰਿਤ ਹੋ ਕੇ ਪਾਰਟੀ ਦਾ ਹਿੱਸਾ ਬਣ ਰਹੇ ਹਨ। 

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਅਤੇ ਵਰਕਰਾਂ ਨੇ ਵੀ ਇਸ ਮੌਕੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸਮਾਗਮ ਦੌਰਾਨ ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਖਨੌਰੀ ਖੇਤਰ ਵਿੱਚ ਆਮ ਆਦਮੀ ਪਾਰਟੀ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ।

ਇਸ ਮੌਕੇ ਖਨੌਰੀ ਮੰਡੀ ਨਗਰ ਪੰਚਾਇਤ ਦੀ ਪ੍ਰਧਾਨ ਰੀਤੂੰ ਰਾਣੀ, ਨਗਰ ਪੰਚਾਇਤ ਖਨੌਰੀ ਦੀ ਸੀਨੀਅਰ ਵਾਈਸ ਪ੍ਰਧਾਨ ਸੀਨੂੰ ਗਰਗ, ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਕਾਂਸਲ, ਆੜਤੀ ਐਸੋਏਸ਼ਨ ਖਨੋਰੀ ਦੇ ਪ੍ਰਧਾਨ ਸਤਪਾਲ ਗਿੱਲ, ਟਰੱਕ ਮਾਰਕੀਟ ਖਨੌਰੀ ਦੇ ਪ੍ਰਧਾਨ  ਰੋਮੀ ਰਾਮ ਗੋਇਲ, ਆਮ ਆਦਮੀ ਪਾਰਟੀ ਦੀ ਤੀਰਥ ਯਾਤਰਾ ਲਹਿਰਾਂ ਦੇ ਕੁਆਰਡੀਨੇਟਰ ਸੰਜੇ ਸਿੰਗਲਾ, ਆਮ ਆਦਮੀ ਪਾਰਟੀ ਖਨੋਰੀ ਦੇ ਬਲਾਕ ਪ੍ਰਧਾਨ ਵਿਸ਼ਾਲ ਕਾਂਸਲ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਰਜੀਤ ਸ਼ਰਮਾ, ਤਰਸੇਮ ਚੰਦ ਸਿੰਗਲਾ ਸਾਬਕਾ ਵਾਈਸ ਪ੍ਰਧਾਨ ਨਗਰ ਪੰਚਾਇਤ ਖਨੌਰੀ, ਜੋਰਾ ਸਿੰਘ ਉਪਲ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਅਸ਼ੋਕ ਕੁਮਾਰ ਠੇਕੇਦਾਰ, ਅਨਿਲ ਕੁਮਾਰ ਤੇ ਬਰਜਿੰਦਰ ਸਿੰਘ ਹਾਜ਼ਰ ਸਨ।

 

Tags: Barinder Kumar Goel , Khanauri , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD