Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ : ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

Barinder Kumar Goel, Lehragaga

Gurpreet Singh

Gurpreet Singh

5 Dariya News

ਲਹਿਰਾਗਾਗਾ , 06 Apr 2026

Last updated on: Apr 06, 2026, 15:10 IST

ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। 

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਲਈ ਨਿਰਦੇਸ਼ ਦਿੱਤੇ ਗਏ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਲਿਆਂਦਾ ਜਾ ਰਿਹਾ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਲਾਭ ਲੈਣ ਅਤੇ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਨ। ਇਨ੍ਹਾਂ ਸੰਵਾਦ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਮਾਣਯੋਗ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਜਤਾਈ।

 

Tags: Barinder Kumar Goel , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD