Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਧਾ ਨਾਮ ਸੰਕੀਰਤਨ ਸਿਰਫ਼ ਧਾਰਮਿਕ ਕ੍ਰਿਆ ਨਹੀਂ, ਸਗੋਂ ਆਤਮਿਕ ਉੱਚਾਈਆਂ ਨੂੰ ਪ੍ਰਾਪਤ ਕਰਨ ਦਾ ਸਾਧਨ : ਅਮਨ ਅਰੋੜਾ

ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ

Aman Arora, Sunam

Gurpreet Singh

Gurpreet Singh

5 Dariya News

ਸੁਨਾਮ , 06 Apr 2026

Last updated on: Apr 06, 2026, 15:27 IST

ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਪ੍ਰਧਾਨ ਅੱਛਰੂ ਗੋਇਲ ਦੀ ਅਗਵਾਈ ਹੇਠ ਇੱਥੇ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਭਗਤੀਮਈ ਮਾਹੌਲ ਵਿੱਚ ਕਰਵਾਇਆ ਗਿਆ, ਜਿਸ ਵਿੱਚ ਬ੍ਰਜ ਰਜ ਕਿੰਕਰੀ ਸ਼੍ਰੀ ਪੂਨਮ ਦੀਦੀ ਵੱਲੋਂ ਭਜਨ ਕੀਰਤਨ ਕੀਤਾ ਗਿਆ। ਇਸ ਅਧਿਆਤਮਿਕ ਸਮਾਗਮ ਵਿੱਚ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਈ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰਦੇ ਹੋਏ ਭਗਤੀ ਰਸ ਦਾ ਆਨੰਦ ਮਾਣਿਆ।

ਸਮਾਗਮ ਸਬੰਧੀ ਵਿਸ਼ੇਸ਼ ਗੱਲ ਇਹ ਰਹੀ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ ਤੋਂ ਪਵਿੱਤਰ ਅਖੰਡ ਜਯੋਤੀ ਪ੍ਰਾਪਤ ਕਰ ਕੇ ਸ੍ਰੀ ਠਾਕੁਰ ਜੀ ਮੰਦਰ, ਵ੍ਰਿੰਦਾਵਨ ਧਾਮ ਵਿਖੇ ਪਹੁੰਚ ਕੇ ਵਿਧੀਵਤ ਪੂਜਾ-ਅਰਚਨਾ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਮੱਥਾ ਟੇਕ ਕੇ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਲਈ ਰਵਾਨਾ ਕੀਤਾ ਗਿਆ ਸੀ, ਜਿਸ ਨੂੰ ਸਮਾਗਮ ਲਈ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਸਥਾਪਿਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਲੋਕਾਂ ਦੀ ਖੁਸ਼ਹਾਲੀ, ਚੰਗੀ ਸਿਹਤ ਅਤੇ ਸਮਾਜ ਵਿੱਚ ਪ੍ਰੇਮ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਬਣੀ ਰਹਿਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਖੰਡ ਜਯੋਤੀ ਰਾਧਾ ਜੀ ਅਤੇ ਕ੍ਰਿਸ਼ਨ ਜੀ ਦੇ ਅਟੱਲ ਪ੍ਰੇਮ, ਅਟੁਟ ਭਗਤੀ ਅਤੇ ਆਤਮਿਕ ਰੌਸ਼ਨੀ ਦਾ ਪ੍ਰਤੀਕ ਹੈ, ਜੋ ਜਿੱਥੇ ਵੀ ਪਹੁੰਚਦੀ ਹੈ, ਉੱਥੇ ਆਧਿਆਤਮਿਕ ਊਰਜਾ ਦਾ ਪ੍ਰਸਾਰ ਕਰਦੀ ਹੈ ਅਤੇ ਮਨੁੱਖ ਦੇ ਜੀਵਨ ਵਿੱਚ ਨਵੀਂ ਸਕਾਰਾਤਮਕਤਾ ਭਰਦੀ ਹੈ।

ਉਨ੍ਹਾਂ ਹੋਰ ਕਿਹਾ ਕਿ ਰਾਧਾ ਨਾਮ ਸੰਕੀਰਤਨ ਸਿਰਫ਼ ਇਕ ਧਾਰਮਿਕ ਕ੍ਰਿਆ ਨਹੀਂ, ਸਗੋਂ ਆਤਮਿਕ ਉੱਚਾਈਆਂ ਨੂੰ ਪ੍ਰਾਪਤ ਕਰਨ ਦਾ ਮਹੱਤਵਪੂਰਨ ਸਾਧਨ ਹੈ, ਜੋ ਮਨੁੱਖ ਨੂੰ ਅੰਦਰੂਨੀ ਸ਼ਾਂਤੀ, ਆਨੰਦ ਅਤੇ ਸੰਤੁਸ਼ਟੀ ਪ੍ਰਦਾਨ ਕਰਦਾ ਹੈ। ਅਜਿਹੇ ਸਮਾਗਮ ਸਮਾਜ ਵਿੱਚ ਆਪਸੀ ਪ੍ਰੇਮ, ਸਹਿਯੋਗ ਅਤੇ ਇਕਤਾ ਨੂੰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤਕ ਤੇ ਧਾਰਮਿਕ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਵਿਸ਼ਾਲ ਅਧਿਆਤਮਿਕ ਸਮਾਗਮ ਦੌਰਾਨ ਸੰਗਤ ਨੇ ਭਜਨ-ਕੀਰਤਨ ਅਤੇ ਰਾਧਾ ਨਾਮ ਦੇ ਜਾਪ ਵਿੱਚ ਲੀਨ ਹੋ ਕੇ ਆਤਮਿਕ ਅਨੰਦ ਦੀ ਪ੍ਰਾਪਤੀ ਕੀਤੀ ਅਤੇ ਪੂਰਾ ਮਾਹੌਲ ਭਗਤੀਮਈ ਰੰਗ ਵਿੱਚ ਰੰਗਿਆ ਰਿਹਾ। ਸਮਾਗਮ ਦੀ ਸਫਲਤਾ ਲਈ ਪ੍ਰਬੰਧਕਾਂ ਵੱਲੋਂ ਕੀਤੇ ਗਏ ਉੱਦਮਾਂ ਦੀ ਵੀ ਸਰਾਹਨਾ ਕੀਤੀ ਗਈ।

 

Tags: Aman Arora , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD