Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੋਹਾਲੀ ਵਿੱਚ ਕੁਲਜੀਤ ਸਿੰਘ ਬੇਦੀ ਨੇ ਕੀਤੀ ਭਰਵੀਂ ਮੀਟਿੰਗ

ਵਾਸੀਆਂ ਨੇ ਕੀਤਾ ਵਿਧਾਨ ਸਭਾ ਚੋਣਾਂ ਲਈ ਭਰਪੂਰ ਸਮਰਥਨ ਦਾ ਐਲਾਨ

Kuljit Singh Bedi

Gurpreet Singh

Gurpreet Singh

5 Dariya News

ਮੋਹਾਲੀ , 06 Apr 2026

Last updated on: Apr 06, 2026, 15:57 IST

ਮੋਹਾਲੀ ਦੇ ਫੇਜ਼ 3ਬੀ2 ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਇਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਖਾਸ ਗੱਲ ਇਹ ਰਹੀ ਕਿ ਇਸ ਮੀਟਿੰਗ ਵਿੱਚ ਔਰਤਾਂ ਦੀ ਹਾਜ਼ਰੀ ਵੀ ਕਾਫੀ ਵੱਡੀ ਗਿਣਤੀ ਵਿੱਚ ਰਹੀ, ਜਿਨ੍ਹਾਂ ਨੇ ਖੁੱਲ ਕੇ ਬੇਦੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਐਲਾਨ ਕੀਤਾ।

ਮੀਟਿੰਗ ਦੌਰਾਨ ਵਾਰਡ ਵਾਸੀਆਂ ਵੱਲੋਂ ਕੁਲਜੀਤ ਸਿੰਘ ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਉਹਨਾਂ ਦੇ 20 ਸਾਲਾਂ ਦੇ ਸਿਆਸੀ ਤੇ ਸਮਾਜਿਕ ਸਫਰ ਨੂੰ ਯਾਦਗਾਰ ਬਣਾਇਆ ਗਿਆ। ਇਸ ਮੌਕੇ ਤੇ ਬੇਦੀ ਕਾਫੀ ਭਾਵੁਕ ਨਜ਼ਰ ਆਏ ਅਤੇ ਉਹਨਾਂ ਨੇ ਕਿਹਾ ਕਿ ਇਹ 20 ਸਾਲਾਂ ਦਾ ਰਿਸ਼ਤਾ ਸਿਰਫ ਰਾਜਨੀਤੀ ਨਹੀਂ, ਸਗੋਂ ਪਰਿਵਾਰਕ ਸਬੰਧਾਂ ਵਰਗਾ ਹੈ।

ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ, “ਮੈਂ ਵਾਰਡ ਵਾਸੀਆਂ ਦੇ ਪਿਆਰ ਅਤੇ ਵਿਸ਼ਵਾਸ ਦੇ ਦਮ ‘ਤੇ ਕੌਂਸਲਰ ਤੋਂ ਲੈ ਕੇ ਡਿਪਟੀ ਮੇਅਰ ਤੱਕ ਦਾ ਸਫਰ ਤੈਅ ਕੀਤਾ ਹੈ। ਇਹ ਸਾਰਾ ਸਫਰ ਤੁਹਾਡੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ। ਅੱਜ ਮੈਂ ਭਾਵੇਂ ਅੱਗੇ ਕੌਂਸਲਰ ਦੀ ਚੋਣ ਨਹੀਂ ਲੜ ਰਿਹਾ, ਪਰ ਮੇਰਾ ਰਿਸ਼ਤਾ ਤੁਹਾਡੇ ਨਾਲ ਹਮੇਸ਼ਾਂ ਬਣਿਆ ਰਹੇਗਾ।” 

ਉਹਨਾਂ ਕਿਹਾ ਕਿ ਉਹਨਾਂ ਨੇ ਮੋਹਾਲੀ ਦੇ ਹਿੱਤਾਂ ਨੂੰ ਹਮੇਸ਼ਾ ਪਾਰਟੀ ਬਾਜੀ ਦੇ ਹਿੱਤਾਂ ਤੋਂ ਉੱਪਰ ਰੱਖਿਆ ਹੈ। ਅਤੇ ਮੋਹਾਲੀ ਦੀ ਹਰੇਕ ਪ੍ਰਮੁੱਖ ਸਮੱਸਿਆਵਾਂ ਲਈ ਡੱਟ ਕੇ ਲੜਾਈ ਲੜ ਕੇ ਉਸਦਾ ਹੱਲ ਕਰਵਾਇਆ ਹੈ ਭਾਵੇਂ ਇਸ ਲਈ ਉਹਨਾਂ ਨੂੰ ਅਦਾਲਤ ਵੀ ਜਾਣਾ ਪਿਆ ਹੈ।ਬੇਦੀ ਨੇ ਕਿਹਾ ਕਿ ਵਾਰਡ ਵਾਸੀਆਂ ਵੱਲੋਂ ਦਿੱਤਾ ਗਿਆ ਸਨਮਾਨ ਅਤੇ ਮਾਨ-ਸਤਿਕਾਰ ਉਹਨਾਂ ਲਈ ਬੇਹੱਦ ਕੀਮਤੀ ਹੈ ਅਤੇ ਇਹ ਉਹਨਾਂ ਨੂੰ ਅੱਗੇ ਵਧਣ ਲਈ ਹੋਰ ਪ੍ਰੇਰਿਤ ਕਰਦਾ ਹੈ। 

ਉਹਨਾਂ ਨੇ ਕਿਹਾ ਕਿ ਹੁਣ ਉਹ ਆਪਣੀ ਅਗਲੀ ਪਾਰੀ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਤਰਣ ਦੀ ਤਿਆਰੀ ਕਰ ਰਹੇ ਹਨ। ਉਹਨਾਂ ਨੇ ਕਿਹਾ, “ਅੱਜ ਇਥੋਂ ਮੇਰੀ ਨਵੀਂ ਪਾਰੀ ਦੀ ਸ਼ੁਰੂਆਤ ਹੋ ਰਹੀ ਹੈ। ਮੈਂ ਲੋਕਾਂ ਦੇ ਦਰਮਿਆਨ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣਾਂਗਾ ਅਤੇ ਉਹਨਾਂ ਦੇ ਹੱਲ ਲਈ ਕੰਮ ਕਰਾਂਗਾ। 

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਲੋਕਾਂ ਦਾ ਪਿਆਰ ਅਤੇ ਪਰਮਾਤਮਾ ਦਾ ਆਸ਼ੀਰਵਾਦ ਮੇਰੇ ਨਾਲ ਹੈ।” ਮੀਟਿੰਗ ਦੌਰਾਨ ਵਾਰਡ ਵਾਸੀਆਂ ਅਤੇ ਹਾਜ਼ਰ ਲੋਕਾਂ ਨੇ ਬੇਦੀ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਉਹਨਾਂ ਦਾ ਪੂਰਾ ਸਹਿਯੋਗ ਕਰਨਗੇ। ਕਈ ਬੁਲਾਰਿਆਂ ਨੇ ਕਿਹਾ ਕਿ ਬੇਦੀ ਨੇ ਹਮੇਸ਼ਾਂ ਇਲਾਕੇ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰੇ ਹਨ।

ਇਸ ਸਮਾਗਮ ਦੀ ਸਟੇਜ ਸਕੱਤਰ ਦੀ ਭੂਮਿਕਾ ਦਪਿੰਦਰ ਸਿੰਘ ਸਿੱਧੂ ਵੱਲੋਂ ਨਿਭਾਈ ਗਈ। ਇਸ ਮੌਕੇ ਤੇ ਬਾਲ ਮੁਕੰਦ ਸ਼ਰਮਾ ਨਾਮਵਰ ਅਦਾਕਾਰ ਅਤੇ ਕਮੇਡੀਅਨ, ਪ੍ਰੇਮ ਕੁਮਾਰ ਸ਼ਰਮਾ (ਪ੍ਰਧਾਨ ਮੰਦਰ ਕਮੇਟੀ), ਮੈਡਮ ਪਿੱਕੀ ਔਲਖ, ਵੀਕੇ ਵੈਦ (ਪ੍ਰਧਾਨ ਬ੍ਰਾਹਮਣ ਸਭਾ), ਅਜੀਤ ਸਿੰਘ ਸੱਭਰਵਾਲ ਐਡਵੋਕੇਟ, ਦਲਬੀਰ ਸਿੰਘ ਕਾਨੂੰਨਗੋ, ਫਕੀਰ ਸਿੰਘ ਖੇਲਣ, ਰਣਜੋਤ ਸਿੰਘ, ਪਰਮਜੀਤ ਸਿੰਘ ਮਾਵੀ, ਜੇਪੀ ਸਿੰਘ, ਕਰਨਲ ਸਰਦੂਲ ਸਿੰਘ ਸੰਧੂ ਅਤੇ ਜਗਜੀਤ ਕੌਰ (ਪ੍ਰਧਾਨ ਵੂਮੈਨ ਵੈਲਫੇਅਰ) ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।

ਸਮਾਗਮ ਵਿੱਚ ਬੁਲਾਰਿਆਂ ਨੇ ਕੁਲਜੀਤ ਸਿੰਘ ਬੇਦੀ ਦੀ ਲੰਬੀ ਸਿਆਸੀ ਯਾਤਰਾ ਅਤੇ ਇਲਾਕੇ ਦੇ ਵਿਕਾਸ ਵਿੱਚ ਉਹਨਾਂ ਦੇ ਯੋਗਦਾਨ ਦੀ ਖੂਬ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਬੇਦੀ ਨੇ ਹਮੇਸ਼ਾਂ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੱਤੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ।

ਕੁੱਲ ਮਿਲਾ ਇਸ ਭਰਵੀਂ ਮੀਟਿੰਗ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਕੁਲਜੀਤ ਸਿੰਘ ਬੇਦੀ ਨੂੰ ਜ਼ਮੀਨੀ ਪੱਧਰ ‘ਤੇ ਵੱਡਾ ਸਮਰਥਨ ਪ੍ਰਾਪਤ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਉਹ ਆਪਣੀ ਇਸ ਲੋਕਪ੍ਰਿਯਤਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਵੇਂ ਵਰਤਦੇ ਹਨ।

 

Tags: Kuljit Singh Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD