Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਾਨ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕੀਤਾ ਜਾ ਰਿਹੈ ਚਹੁੰ ਪੱਖੀ ਵਿਕਾਸ: ਮੀਤ ਹੇਅਰ

ਲੋਕ ਸਭਾ ਮੈਂਬਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ

Gurmeet Singh Meet Hayer

Gurpreet Singh

Gurpreet Singh

5 Dariya News

ਬਰਨਾਲਾ/ ਧਨੌਲਾ , 06 Apr 2026

Last updated on: Apr 06, 2026, 16:51 IST

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਤਹਿਤ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਧਨੌਲਾ ਅਤੇ ਪਿੰਡ ਫਰਵਾਹੀ ਵਿਚ ਜਨ ਸੰਵਾਦ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸੂਬੇ ਅਤੇ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਹਨ।

ਓਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। 

ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਨਿਆਦੀ ਢਾਂਚੇ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਵੀ ਕਰੋੜਾਂ ਦੀ ਲਾਗਤ ਨਾਲ ਖੇਡ ਮੈਦਾਨ, ਪੰਚਾਇਤ ਘਰਾਂ, ਆਂਗਨਵਾੜੀ ਸੈਂਟਰਾਂ, ਅਨਾਜ ਮੰਡੀਆਂ, ਸੜਕਾਂ, ਪੁਲਾਂ ਦੇ ਕੰਮ ਕਰਵਾਏ ਜਾ ਰਹੇ ਹਨ। 

ਜ਼ਿਲ੍ਹੇ ਵਿੱਚ 94 ਨਵੇਂ ਖੇਡ ਮੈਦਾਨ ਬਣ ਰਹੇ ਹਨ। ਸੜਕਾਂ ਦਾ ਨਵੀਨੀਕਰਨ ਅਤੇ ਚੌੜੀਆਂ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਵਿਚ ਨਵੇਂ ਮੋਘੇ ਕੱਢੇ ਹਨ। ਇਸ ਤੋਂ ਇਲਾਵਾ ਕਰੋੜਾਂ ਦੀ ਲਾਗਤ ਨਾਲ ਖੇਤਾਂ ਵਿਚ ਪਾਈਪਾਂ ਪਾਈਆਂ ਹਨ। ਓਹਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ 'ਤੇ ਕੰਮ ਕੀਤਾ ਜਾ ਰਿਹਾ ਹੈ। 

ਓਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੈ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਆਉਂਦੇ ਸਮੇਂ ਵੀ ਅਨੇਕ ਪ੍ਰੋਜੈਕਟ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।

 

Tags: Gurmeet Singh Meet Hayer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD