Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

ਡਿਪਟੀ ਕਮਿਸ਼ਨਰ ਨੇ ਪੋਰਟਲ ਉੱਪਰ ਵਪਾਰੀ ਵਰਗ ਦੀਆਂ ਆਈਆਂ ਸ਼ਿਕਾਇਤਾਂ ਨੂੰ ਬਿਨ੍ਹਾਂ ਕਿਸੇ ਦੇਰੀ ਹੱਲ ਕਰਨ ਦੇ ਦਿੱਤੇ ਨਿਰਦੇਸ਼

Dalwinderjit Singh

Gurpreet Singh

Gurpreet Singh

5 Dariya News

ਅੰਮ੍ਰਿਤਸਰ , 06 Apr 2026

Last updated on: Apr 06, 2026, 17:43 IST

ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀ ਵਰਗ ਨਾਲ ਸਬੰਧਿਤ ਸ਼ਿਕਾਇਤਾਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਾਂਬੱਧ ਹੱਲ ਕਰਨ ਲਈ ਇੱਕ ਪੋਰਟਲ www.punjabdisewa.com ਬਣਾਇਆ ਗਿਆ ਹੈ ਅਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਇਸ ਪੋਰਟਲ ਉੱਪਰ ਦਰਜ਼ ਕਰਵਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਪੋਰਟਲ ਉੱਪਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 196 ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਵਿਚੋਂ 153 ਨੂੰ ਹੱਲ ਕਰ ਦਿੱਤਾ ਗਿਆ ਹੈ ਜਦਕਿ ਬਕਾਇਆ ਸ਼ਿਕਾਇਤਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੋਰਟਲ ਉੱਪਰ ਆਈ ਹਰ ਸ਼ਿਕਾਇਤ ਉੱਪਰ ਫੌਰੀ ਕਾਰਵਾਈ ਕਰਦੇ ਸਮ੍ਹਾਂਬੱਧ ਹੱਲ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਰਾਜ ਪੱਧਰ `ਤੇ ਇਸ ਪੋਰਟਲ ਉੱਪਰ ਆਈਆਂ ਸ਼ਿਕਾਇਤਾਂ ਦਾ ਰੀਵਿਊ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ਾਰਾਂ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। 

ਇਸ ਦੇ ਨਾਲ ਹੀ ਬਜ਼ਾਰਾਂ ਵਿੱਚ ਪਬਲਿਕ ਟਾਇਲਟ, ਸਫ਼ਾਈ ਵਿਵਸਥਾ ਵੱਲ ਵੀ ਧਿਆਨ ਦੇਣ ਦੇ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਹੋਰ ਵੀ ਮੁੱਦੇ ਉਠਾਏ ਗਏ ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਡਿਪਟੀ ਕਮਿਸ਼ਨਰ ਵੱਲੋਂ ਦਿੱਤਾ ਗਿਆ।

ਇਸ ਮੌਕੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਹਲਕਾ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਪਾਰ ਕਮਿਸ਼ਨ ਵੱਲੋਂ ਵਪਾਰੀ ਵਰਗ ਨਾਲ ਸਬੰਧਿਤ ਮੁਸ਼ਕਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਵਧੀਕ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀ ਜੈ ਇੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਸ੍ਰੀ ਰਜਨੀਸ਼ ਅਰੋੜਾ, ਐੱਸ.ਡੀ.ਐੱਮ. ਸ੍ਰੀ ਅਸ਼ੋਕ ਕੁਮਾਰ, ਐੱਸ.ਡੀ.ਐੱਮ. ਜਸ਼ਨਪ੍ਰੀਤ ਸਿੰਘ, ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਅਭਿਸ਼ੇਕ ਬਾਂਸਲ, ਸ੍ਰੀ ਵਨੀਤ ਅਨੇਜਾ, ਮਨਜੀਤ ਸਿੰਘ, ਸੰਜੀਵ ਕੁਮਾਰ, ਰੋਹਿਲ ਖੰਨਾ, ਰਮੇਸ਼ ਅਵਸਥੀ ਵੀ ਹਾਜ਼ਰ ਸਨ।

 

 

Tags: Dalwinderjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD